ਬਠਿੰਡਾ: ਮਾਚਿਸ ਫੈਕਟਰੀ ''ਚ ਹੋਏ ਧਮਾਕੇ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
Wednesday, Dec 19, 2018 - 04:46 PM (IST)

ਬਠਿੰਡਾ— ਬਠਿੰਡਾ ਦੇ ਇੰਡਟਰੀਅਲ ਏਰੀਆ 'ਚ ਬਣੀ ਮਾਚਿਸ ਦੀ ਫੈਕਟਰੀ 'ਚ ਹੋਏ ਧਮਾਕੇ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਵੱਡਾ ਐਲਾਨ ਕਰਦੇ ਹੋਏ ਮ੍ਰਿਤਕ ਦੇ ਪਰਿਵਾਰ ਨੂੰ 3 ਲੱਖ ਰੁਪਏ ਦਾ ਮੁਆਵਜ਼ਾ ਦੇਣ ਲਈ ਕਿਹਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਖਮੀ ਨੂੰ 50 ਹਜ਼ਾਰ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਹਾਦਸੇ ਸਬੰਧੀ ਜਾਂਚ ਦੇ ਹੁਕਮ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਮਾਚਿਸ ਦੀ ਫੈਕਟਰੀ ਪਿਛਲੇ ਦੋ ਸਾਲਾਂ ਤੋਂ ਬੰਦ ਹੈ ਅਤੇ ਅੱਜ ਜਿਸ ਸਮੇਂ ਇਹ ਹਾਦਸਾ ਹੋਇਆ, ਉਸ ਸਮੇਂ ਕਬਾੜੀ ਫੈਕਟਰੀ 'ਚੋਂ ਕਬਾੜ ਦਾ ਸਾਮਾਨ ਚੁੱਕਣ ਲਈ ਆਏ ਸਨ।