ਫੈਕਟਰੀ ''ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ
Sunday, May 05, 2019 - 02:54 PM (IST)

ਲੁਧਿਆਣਾ (ਨਰਿੰਦਰ)— ਲੁਧਿਆਣਾ ਦੇ ਕਾਕੋਵਾਲ ਰੋਡ ਗਲੀ ਨੰਬਰ-7 ਗੁਰੂ ਕ੍ਰਿਪਾ ਸੋਸਾਇਟੀ ਨੇੜੇ ਬਣੀ ਸੌਰਵ ਨਿੱਟਵੀਅਰ ਫੈਕਟਰੀ 'ਚ ਅੱਜ ਸਵੇਰੇ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਇਥੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਜਾਣਕਾਰੀ ਲੋਕਾਂ ਵੱਲੋਂ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਅਤੇ 6 ਗੱਡੀਆਂ ਦੇ ਪਹੁੰਚਣ ਤੋਂ ਬਾਅਦ ਕੜੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।
ਫੈਕਟਰੀ ਮਾਲਕ ਨੇ ਦੱਸਿਆ ਕਿ ਫੈਕਟਰੀ 'ਚ ਲਗਭਗ 50 ਲੱਖ ਦਾ ਸਾਮਾਨ ਪਿਆ ਸੀ, ਜੋ ਸੜ ਕੇ ਸੁਆਹ ਹੋ ਗਿਆ ਹੈ। ਅੱਗ ਲੱਗਣ ਦਾ ਕਾਰਨ ਸ਼ਾਟ ਸਰਕਟ ਦੱਸਿਆ ਜਾ ਰਿਹਾ ਹੈ। ਉੁਧਰ ਮੌਕੇ 'ਤੇ ਪਹੁੰਚ ਕੇ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਅੱਗ ਸਵੇਰੇ ਤੜਕਸਾਰ ਲੱਗੀ ਸੀ। ਫੈਕਟਰੀ ਦੇ ਮਾਲਕ ਨੇ ਦੱਸਿਆ ਕਿ ਫੈਕਟਰੀ 'ਚ ਇਕ ਹੀ ਕਾਰੀਗਰ ਸੀ ਜਿਸ ਨੂੰ ਸਮਾਂ ਰਹਿੰਦਿਆਂ ਕੱਢ ਲਿਆ ਗਿਆ। ਫੈਕਟਰੀ 'ਚ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ ਪਰ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।