ਲੁਧਿਆਣਾ : ਤੜਕਸਾਰ ਧਾਗਾ ਫੈਕਟਰੀ 'ਚ ਮਚੇ ਅੱਗ ਦੇ ਭਾਂਬੜ, ਇਕ ਮਜਦੂਰ ਦੀ ਮੌਤ
Sunday, Dec 22, 2019 - 06:39 PM (IST)

ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ ਦੇ ਇੰਡਸਟਰੀਅਲ ਏਰੀਆ ਫੋਕਲ ਪੁਆਇੰਟ ਫੇਸ ਪੰਜ ਵਿਚ ਅੱਜ ਤੜਕਸਾਰ ਅਚਾਨਕ ਅੱਗ ਲੱਗ ਗਈ। ਇਹ ਅੱਗ ਰੋਜ਼ੀ ਸਪੀਨਿੰਗ ਮਿੱਲ ਨਾਂ ਦੀ ਫੈਕਟਰੀ ਵਿਚ ਲੱਗੀ, ਜਿੱਥੇ ਧਾਗਾ ਬਣਾਇਆ ਜਾਂਦਾ ਸੀ। ਇਸ ਅੱਗ ਦੀ ਲਪੇਟ 'ਚ ਆਉਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਜਦਕਿ ਦੋ ਮਜਦੂਰ ਬੁਰੀ ਤਰ੍ਹਾਂ ਝੁਲਸ ਗਏ, ਜਿਨ੍ਹਾਂ ਦਾ ਇਲਾਜ ਲੁਧਿਆਣਾ ਦੇ ਸਿਵਲ ਹਸਪਤਾਲ 'ਚ ਚੱਲ ਰਿਹਾ ਹੈ, ਹਾਲਾਂਕਿ ਮੌਕੇ 'ਤੇ ਪਹੁੰਚੀ ਅੱਗ ਬੁਝਾਊ ਅਮਲੇ ਦੀਆਂ ਗੱਡੀਆਂ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਅੱਗ ਬੁਝਾਊ ਅਮਲੇ ਦੇ ਅਫਸਰ ਸ੍ਰਿਸ਼ਟੀ ਨਾਥ ਨੇ ਦੱਸਿਆ ਕਿ ਫੋਕਲ ਪੁਆਇੰਟ ਵਿਚ ਸਵੇਰੇ ਅੱਗ ਲੱਗੀ ਸੀ ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਫੈਕਟਰੀ ਮਾਲਕ ਨੂੰ ਵੀ ਜਾਣਕਾਰੀ ਨਹੀਂ ਸੀ ਕਿ ਮਜਦੂਰ ਫੈਕਟਰੀ ਦੇ ਅੰਦਰ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।