ਜਾਅਲੀ ਸਰਟੀਫਿਕੇਟ ’ਤੇ ਨੌਕਰੀ ਕਰਦਾ ਸਰਕਾਰੀ ਮਾਸਟਰ ਕਾਬੂ, ਪੁਲਸ ਨੇ ਦਰਜ ਕੀਤਾ 420 ਦਾ ਕੇਸ
Friday, Jun 25, 2021 - 06:32 PM (IST)
ਅਜਨਾਲਾ (ਗੁਰਜੰਟ ਸਿੰਘ ਗਿੱਲ) - ਇਸ ਪਾਸੇ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵੱਡੇ-ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਦੂਸਰੇ ਪਾਸੇ ਰਮਦਾਸ ਪੁਲਸ ਵਲੋਂ ਇਕ ਸਰਕਾਰੀ ਅਧਿਆਪਕ ’ਤੇ 420 ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਵਲੋਂ ਸਰਕਾਰੀ ਰਿਕਾਰਡ ਨਾਲ ਹੇਰਫੇਰ ਕਰ ਜਾਅਲੀ ਸਰਟੀਫਿਕੇਟ ਬਣਾ ਸਰਕਾਰੀ ਸਕੂਲ ਵਿੱਚ ਨੌਕਰੀ ਕਰ ਬੱਚੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ। ਇਸ ਮਾਮਲੇ ਸੰਬੰਧੀ ਖ਼ੁਲਾਸਾ ਕਰਦੇ ਹੋਏ ਅਜਨਾਲਾ ਦੇ ਪਿੰਡ ਢੱਡਾਲ ਨਿਵਾਸੀ ਹਰਜੀਤ ਸਿੰਘ ਨੇ ਮਾਣਯੋਗ ਹਾਈ ਕੋਰਟ ਦੀ ਦਖ਼ਲ ਤੋਂ ਬਾਅਦ ਅਧਿਆਪਕ ਵਿਰਧ ਮਾਮਲਾ ਦਰਜ ਕਰਵਾਇਆ ਗਿਆ।
ਪੜ੍ਹੋ ਇਹ ਵੀ ਖ਼ਬਰ - ਦੀਨਾਨਗਰ ’ਚ ਵੱਡੀ ਵਾਰਦਾਤ: ਵਿਅਕਤੀ ਦਾ ਕਤਲ ਕਰ ਬੋਰੀ ’ਚ ਬੰਨ੍ਹੀ ਲਾਸ਼, ਇੰਝ ਖੁੱਲ੍ਹਿਆ ਭੇਤ
ਜਾਣਕਾਰੀ ਦਿੰਦੇ ਹੋਏ ਪਿੰਡ ਧੰਢਾਲ ਨਿਵਾਸੀ ਹਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰੀ ਰਿਕਾਰਡਾਂ ਨਾਲ ਛੇੜਛਾੜ ਕਰਨ ਵਾਲੇ ਅਧਿਆਪਕ ਵਿਰੁੱਧ ਮਾਣਯੋਗ ਹਾਈ ਕੋਰਟ ਦੀ ਦਖਲ ਤੋਂ ਬਾਅਦ ਮਾਮਲਾ ਦਰਜ ਕਰਵਾਇਆ ਹੈ। ਪੁਲਸ ਨੇ ਉਨ੍ਹਾਂ ਦੋਸ਼ੀਆਂ ਵਿਰੋਧ ਕਰਵਾਈ ਨਹੀਂ ਕੀਤੀ, ਜਿਨ੍ਹਾਂ ਵਲੋਂ ਉਕਤ ਅਧਿਆਪਕ ਦੀ ਸਰਕਾਰੀ ਰਿਕਾਰਡ ਨਾਲ ਛੇੜਛਾੜ ਕਰਨ ’ਚ ਮਦਦ ਕੀਤੀ ਗਈ ਸੀ। ਉਨ੍ਹਾਂ ਮੰਗ ਕੀਤੀ ਕਿ ਬਾਕੀਆਂ ਦੇ ਦੋਸ਼ੀਆਂ ’ਤੇ ਵੀ ਕਾਨੂੰਨੀ ਕਰਵਾਈ ਕੀਤੀ ਜਾਵੇ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਸ਼ਮਸ਼ਾਨਘਾਟ ’ਚ ਸੁੱਤੇ ਦੋ ਵਿਅਕਤੀਆਂ ਦਾ ਕਤਲ, ਲਾਸ਼ਾਂ ਘਸੀਟ ਕੇ ਖੇਤਾਂ ’ਚ ਸੁੱਟੀਆਂ
ਡੀ.ਐੱਸ.ਪੀ. ਅਜਨਾਲਾ ਵਿਪਣ ਕੁਮਾਰ ਨੇ ਕਿਹਾ ਕਿ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਥਾਣਾ ਰਮਦਾਸ ਵਿਖੇ ਦੋਸ਼ੀ ਵਿਰੋਧ ਗ਼ਲਤ ਸਰਟੀਫਿਕੇਟ ਬਣਾ ਕੇ ਬੱਚਿਆਂ ਨੂੰ ਪੜ੍ਹਾਉਣ ਦੇ ਸਬੰਧੀ 420 ਥਾਣਾ ਅਧੀਨ ਮਾਮਲਾ ਦਰਜ ਕਰ ਦਿੱਤਾ। ਇਹ ਮਾਮਲਾ ਸੀਨੀਅਰ ਅਧਿਕਾਰੀਆਂ ਦੇ ਆਦੇਸ਼ਾਂ ਅਨੁਸਾਰ ਚਲ ਰਿਹਾ ਹੈ, ਬਾਕੀ ਵਿਭਾਗੀ ਕਾਰਵਾਈ ਜਾਰੀ ਹੈ।
ਪੜ੍ਹੋ ਇਹ ਵੀ ਖ਼ਬਰ - ਸੋਸ਼ਲ ਮੀਡੀਆ ’ਤੇ ਕੁੜੀ ਨਾਲ ਹੋਈ ਦੋਸਤੀ ਦਾ ਖ਼ੌਫਨਾਕ ਅੰਤ, ਥਾਣੇ ’ਚ ਫਾਹਾ ਲੈ ਨੌਜਵਾਨ ਵਲੋਂ ਖ਼ੁਦਕੁਸ਼ੀ