ਨਾਜਾਇਜ਼ ''ਨਸ਼ਾ ਛੁਡਾਊ ਕੇਂਦਰ'' ''ਚ ਮਰੀਜ਼ਾਂ ਨਾਲ ਹੁੰਦੀ ਸੀ ਕੁੱਟਮਾਰ, ਪੁਲਸ ਨੇ 33 ਨੌਜਵਾਨਾਂ ਨੂੰ ਛੁਡਵਾਇਆ

Wednesday, Jul 14, 2021 - 01:33 PM (IST)

ਤਰਨਤਾਰਨ (ਰਮਨ) : ਜ਼ਿਲ੍ਹਾ ਪੁਲਸ ਵੱਲੋਂ ਨਾਜਾਇਜ਼ ਹਥਿਆਰਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤੇ ਗਏ ਮੁਲਜ਼ਮਾਂ ਵੱਲੋਂ ਚਲਾਏ ਜਾਣ ਵਾਲੇ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਨੂੰ ਸਿਹਤ ਵਿਭਾਗ ਨੇ ਸੀਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇੱਥੇ ਇਲਾਜ ਲਈ ਦਾਖ਼ਲ ਕੀਤੇ 33 ਨੌਜਵਾਨਾਂ ਨੂੰ ਸਰਕਾਰੀ ਰਿਹੈਬ ਸੈਂਟਰ ਠਰੂ ’ਚ ਤਬਦੀਲ ਕਰ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਨਕਲੀ ਨਸ਼ਾ ਛੁਡਾਊ ਕੇਂਦਰ ’ਚ ਤਾਇਨਾਤ ਸਟਾਫ਼ ਵਲੋਂ ਇਲਾਜ ਲਈ ਆਉਣ ਵਾਲੇ ਵਿਅਕਤੀਆਂ ਦਾ ਮਾਰ-ਕੁਟਾਈ ਅਤੇ ਡਰਾ-ਧਮਕਾ ਕੇ ਇਲਾਜ ਕੀਤਾ ਜਾਂਦਾ ਸੀ।

ਇਹ ਵੀ ਪੜ੍ਹੋ : ਆਮਦਨ ਟੈਕਸ ਵਿਭਾਗ ਖ਼ਿਲਾਫ਼ ਹਾਈਕੋਰਟ ਪੁੱਜੇ 'ਨਵਜੋਤ ਸਿੱਧੂ', ਜਾਣੋ ਕੀ ਹੈ ਪੂਰਾ ਮਾਮਲਾ

ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਸ ਨੇ ਤਿੰਨ ਅਪਰਾਧਿਕ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮਨਪ੍ਰੀਤ ਸਿੰਘ ਉਰਫ਼ ਮੰਨੂ ਪੁੱਤਰ ਬਲਵਿੰਦਰ ਸਿੰਘ ਵਾਸੀ ਕੋਟ ਖਾਲਸਾ, ਅੰਮ੍ਰਿਤਸਰ ਅਤੇ ਗੁਰਪਾਲ ਸਿੰਘ ਉਰਫ਼ ਪਾਲਾ ਪੁੱਤਰ ਪ੍ਰਗਟ ਸਿੰਘ ਵਾਸੀ ਪਿੰਡ ਸ਼ਕਰੀ (ਤਰਨਤਾਰਨ) ਪਿੰਡ ਸ਼ੇਰੋਂ ਵਿਖੇ ਬਾਬਾ ਜ਼ੋਰਾਵਰ ਸਿੰਘ ਨਸ਼ਾ ਮੁਕਤੀ ਨਾਮਕ ਨਸ਼ਾ ਛੁਡਾਉ ਕੇਂਦਰ ਖੋਲ੍ਹਿਆ ਗਿਆ ਸੀ, ਜਿੱਥੇ ਇਲਾਜ ਲਈ ਵੱਡੀ ਗਿਣਤੀ ’ਚ ਸਟਾਫ਼ ਤਾਇਨਾਤ ਕੀਤਾ ਗਿਆ ਸੀ, ਜੋ ਨਸ਼ੇ ਦੇ ਆਦੀ ਵਿਅਕਤੀਆਂ ਦੀ ਮਾਰ-ਕੁਟਾਈ ਕਰਦੇ ਹੋਏ ਇਲਾਜ ਕਰਦੇ ਸਨ। ਐੱਸ. ਐੱਸ. ਪੀ ਧਰੁਮਨ ਐੱਚ ਨਿੰਬਾਲੇ ਨੇ ਦੱਸਿਆ ਕਿ ਇਸ ਸਬੰਧੀ ਗਲਤ ਢੰਗ ਨਾਲ ਚਲਾਏ ਜਾਣ ਵਾਲੇ ਨਸ਼ਾ ਛੁਡਾਊ ਕੇਂਦਰ ਖ਼ਿਲਾਫ਼ ਕਾਰਵਾਈ ਕਰਨ ਲਈ ਸਿਹਤ ਵਿਭਾਗ ਨੂੰ ਲਿਖਿਆ ਗਿਆ ਸੀ, ਜਿਨ੍ਹਾਂ ਵਲੋਂ ਕਾਰਵਾਈ ਕਰਦੇ ਹੋਏ ਛਾਪੇਮਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਮਾਸੂਮ ਬੱਚੀਆਂ ਵੱਲੋਂ ਜ਼ਹਿਰ ਨਿਗਲਣ ਦੇ ਮਾਮਲੇ 'ਚ ਜ਼ਬਰਦਸਤ ਮੋੜ, ਮਾਂ ਨੇ ਹੀ ਖੁਆਈਆਂ ਸੀ ਸਲਫ਼ਾਸ ਦੀਆਂ ਗੋਲੀਆਂ

ਸਿਹਤ ਵਿਭਾਗ ਦੇ ਸਹਾਇਕ ਸਿਵਲ ਸਰਜਨ ਡਾ. ਕੰਵਲਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਜਿਸ ’ਚ ਡੀ. ਐੱਸ. ਪੀ ਪੱਟੀ ਕੁਲਜਿੰਦਰ ਸਿੰਘ, ਮੈਨੇਜਰ ਰਾਜੀਵ ਕਪੂਰ, ਗਗਨ ਅਤੇ ਹੋਰ ਸਟਾਫ਼ ਸ਼ਾਮਲ ਸੀ, ਵੱਲੋ ਪਿੰਡ ਸੇਰੋਂ ਵਿਖੇ ਛਾਪੇਮਾਰੀ ਕਰ ਕਮਰੇ ’ਚ ਕੈਦ ਭੁੱਖੇ-ਪਿਆਸੇ 33 ਨੌਜਵਾਨਾਂ ਨੂੰ ਰਿਹਾਅ ਕਰਵਾਇਆ ਗਿਆ, ਇਨ੍ਹਾਂ ਸਾਰਿਆਂ ਨੂੰ ਠਰੂ ਸਥਿਤ ਸਰਕਾਰੀ ਰਿਹੈਬ ਸੈਂਟਰ ਵਿਖੇ ਇਲਾਜ ਲਈ ਦਾਖ਼ਲ ਕਰ ਲਿਆ ਗਿਆ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ’ਚ ਮਰੀਜ਼ਾਂ ਨੂੰ ਬਿਨਾਂ ਦਵਾਈ ਦਿੱਤੇ ਡਰਾਉਂਦੇ ਅਤੇ ਧਮਕਾਉਂਦੇ ਹੋਏ ਇਲਾਜ ਕੀਤਾ ਜਾਂਦਾ ਸੀ ਅਤੇ ਕਈ ਵਾਰ ਬਿਨਾਂ ਰੋਟੀ-ਪਾਣੀ ਦਿੱਤੇ ਕਮਰੇ ’ਚ ਕੈਦ ਕੀਤਾ ਜਾਂਦਾ ਸੀ।

ਇਹ ਵੀ ਪੜ੍ਹੋ : ਤਲਾਕਸ਼ੁਦਾ ਮਾਪਿਆਂ ਦੇ ਪੜ੍ਹ ਰਹੇ ਬੱਚਿਆਂ ਲਈ ਰਾਹਤ ਭਰੀ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਇਹ ਹੁਕਮ

ਛਾਪੇਮਾਰੀ ਤੋਂ ਪਹਿਲਾਂ ਸਾਰਾ ਸਟਾਫ਼ ਰਿਕਾਰਡ, ਡੀ. ਵੀ. ਆਰ ਕੈਮਰੇ ਨਾਲ ਲੈ ਫ਼ਰਾਰ ਹੋ ਗਿਆ, ਜਿਸ ਦੀ ਭਾਲ ਪੁਲਸ ਵਲੋਂ ਕੀਤੀ ਜਾ ਰਹੀ ਹੈ। ਇਸ ਸਬੰਧੀ ਸਿਵਲ ਸਰਜਨ ਡਾ. ਰੋਹਿਤ ਮਹਿਤਾ ਨੇ ਦੱਸਿਆ ਕਿ ਰਿਹਾਅ ਕਰਵਾਏ ਗਏ 33 ਨੌਜਵਾਨਾਂ ਜਿਨ੍ਹਾਂ ਦੀ ਉਮਰ 35 ਸਾਲ ਤੋਂ ਘੱਟ ਹੈ, ਦਾ ਮੁਫ਼ਤ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਗਲੇਰੀ ਕਾਰਵਾਈ ਤੱਕ ਕੇਂਦਰ ਨੂੰ ਸੀਲ ਕਰ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News