ਮੋਗਾ ''ਚ ਫਰਜ਼ੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼, 60 ਨੌਜਵਾਨ ਛੁਡਵਾਏ
Tuesday, Jul 09, 2024 - 01:00 PM (IST)
ਮੋਗਾ : ਮੋਗਾ ਜ਼ਿਲ੍ਹੇ ਦੇ ਪਿੰਡ ਬੁੱਟਰ 'ਚ ਇਕ ਘਰ ਵਿਚ ਫਰਜ਼ੀ ਨਸ਼ਾ ਛੁਡਾਊ ਕੇਂਦਰ ਚਲਾਇਆ ਜਾ ਰਿਹਾ ਸੀ ਜਿਸ ਦੀ ਸੂਚਨਾ ਸਿਹਤ ਵਿਭਾਗ ਨੂੰ ਮਿਲੀ ਅਤੇ ਸਿਹਤ ਵਿਭਾਗ ਦੀ ਟੀਮ ਨੇ ਪੁਲਸ ਦੇ ਸਹਿਯੋਗ ਨਾਲ ਛਾਪੇਮਾਰੀ ਕੀਤੀ। ਨਸ਼ਾ ਛੁਡਾਊ ਕੇਂਦਰ ਵਿਚ 60 ਨੌਜਵਾਨਾਂ ਭਰਤੀ ਸਨ ਜਿਨ੍ਹਾਂ 'ਤੇ ਨਸ਼ਾ ਛੁਡਾਊ ਕੇਂਦਰ ਦੇ ਮਾਲਕਾਂ ਵੱਲੋਂ ਤਸ਼ੱਦਦ ਕੀਤਾ ਜਾ ਰਿਹਾ ਸੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ 'ਚੋਂ ਆਜ਼ਾਦ ਕਰਵਾ ਕੇ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚਾਇਆ ਗਿਆ। ਨਸ਼ਾ ਛੁਡਾਊ ਕੇਂਦਰ ਦਾ ਮਾਲਕ ਮੌਕੇ ਤੋਂ ਫਰਾਰ ਹੋ ਗਿਆ।
ਪੁਲਸ ਨੇ ਸੱਤ ਲੋਕਾਂ ਖ਼ਿਲਾਫ ਭਾਰਤੀ ਨਿਆਂ ਸੰਘਤਾ ਦੀਆਂ ਧਾਰਾਵਾਂ BNS 115(2), 127(4), 140(3), 351(3), 318(4), 61(2) ਅਧੀਨ ਸੈਂਟਰ ਮਾਲਕਾਂ ਮੋਗਾ ਨਿਵਾਸੀ ਗੈਰੀ ਅਰੋੜਾ ਅਤੇ ਸਮਰਾਲਾ ਨਿਵਾਸੀ ਕਰਤਾਰ ਸਿੰਘ ਅਤੇ ਅਜੇ ਕੁਮਾਰ ਸਮੇਤ 7 ਲੋਕਾਂ 'ਤੇ ਥਾਣਾ ਬੱਧਨੀ ਕਲਾਂ ਵਿਚ ਮਾਮਲਾ ਦਰਜ ਕਰ ਲਿਆ ਹੈ। ਪੁਲਸ ਮੁਤਾਬਕ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ।