ਹਰਜੀਤ ਫੇਕ ਐਨਕਾਊਂਟਰ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਅਕਾਲੀ ਵਫਦ

Wednesday, Jul 03, 2019 - 06:22 PM (IST)

ਹਰਜੀਤ ਫੇਕ ਐਨਕਾਊਂਟਰ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਅਕਾਲੀ ਵਫਦ

ਚੰਡੀਗੜ੍ਹ : ਝੂਠਾ ਪੁਲਸ ਮੁਕਾਬਲਾ ਬਣਾ ਕੇ ਨੌਜਵਾਨ ਹਰਜੀਤ ਸਿੰਘ ਨੂੰ ਮਾਰਨ ਵਾਲੇ ਪੁਲਸ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਇਕ ਵਫ਼ਦ ਨੇ ਅੱਜ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਰਾਜਪਾਲ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 1993 ਵਿਚ ਪੁਲਸ ਨੇ ਮਲੋਟ ਦੇ ਹਰਜੀਤ ਸਿੰਘ ਨੂੰ ਘਰੋਂ ਚੁੱਕ ਕੇ ਉਸ ਦਾ ਫੇਕ ਐਨਕਾਊਂਟਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਇਨਸਾਫ ਲਈ ਹਰਜੀਤ ਦੇ ਪਰਿਵਾਰ ਨੇ 22 ਸਾਲ ਤਕ ਲੰਬੀ ਲੜਾਈ ਲੜੀ। 

ਸੁਖਬੀਰ ਨੇ ਕਿਹਾ ਕਿ ਲੰਬੀ ਪ੍ਰਕਿਰਿਆ ਤੋਂ ਬਾਅਦ ਸੀ. ਬੀ. ਆਈ. ਅਦਾਲਤ ਨੇ 4 ਪੁਲਸ ਮੁਲਾਜ਼ਮਾਂ ਨੂੰ ਇਸ 'ਚ ਦੋਸ਼ੀ ਠਹਿਰਾਉਂਦੇ ਹੋਏ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਪਰ ਪੰਜਾਬ ਸਰਕਾਰ ਨੇ ਰਾਜਪਾਲ ਤੋਂ ਦੋਸ਼ੀਆਂ ਦੀ ਸਜ਼ਾ ਮੁਆਫੀ ਦੀ ਹਿਮਾਇਤ ਕੀਤੀ ਹੈ। ਸੁਖਬੀਰ ਨੇ ਉਨ੍ਹਾਂ ਰਾਜਪਾਲ ਨਾਲ ਮੁਲਾਕਾਤ ਕਰਕੇ ਇਸ ਫੈਸਲੇ 'ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ।


author

Gurminder Singh

Content Editor

Related News