94 ਹਜ਼ਾਰ ਦੀ ਜਾਅਲੀ ਭਾਰਤੀ ਕਰੰਸੀ ਸਣੇ 2 ਕਾਬੂ

Monday, Jan 07, 2019 - 04:10 PM (IST)

94 ਹਜ਼ਾਰ ਦੀ ਜਾਅਲੀ ਭਾਰਤੀ ਕਰੰਸੀ ਸਣੇ 2 ਕਾਬੂ

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ 'ਚ ਨਾਰਕੋਟਿਕ ਕੰਟਰੋਲ ਸੈਲ ਦੀ ਪੁਲਸ ਨੇ ਅੱਜ ਏ. ਐੱਸ. ਆਈ. ਦਲਵਿੰਦਰ ਸਿੰਘ ਦੀ ਅਗਵਾਈ 'ਚ 94 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਸਮੇਤ 2 ਲੋਕਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਨਾਰਕੋਟਿਕ ਕੰਟਰੋਲ ਸੈਲ ਫਿਰੋਜ਼ਪੁਰ ਦੇ ਇੰਚਾਰਜ ਏ.ਐੱਸ.ਆਈ. ਤਰਲੋਚਨ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਦਲਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁਰਜੀਤ ਸਿੰਘ ਪੁੱਤਰ ਦਿਆਲ ਸਿੰਘ ਅਤੇ ਦੇਸ ਸਿੰਘ ਪੁੱਤਰ ਸਿਕੰਦਰ ਜਾਅਲੀ ਨੋਟ ਤਿਆਰ ਕਰਕੇ ਬਾਜ਼ਾਰ 'ਚ ਚਲਾਉਂਦੇ ਹਨ। ਇਸ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਉਕਤ ਵਿਅਕਤੀਆਂ ਨੂੰ 2 ਹਜ਼ਾਰ, 500 ਅਤੇ 200 ਰੁਪਏ ਦੇ ਜਾਅਲੀ ਨੋਟ ਬਰਾਮਦ ਹੋਣ ਦੇ ਦੋਸ਼ 'ਚ ਕਾਬੂ ਕਰ ਲਿਆ। ਕਾਬੂ ਕੀਤੇ ਦੋਸ਼ੀਆਂ ਖਿਲਾਫ ਪੁਲਸ ਨੇ ਥਾਣਾ ਫਿਰੋਜ਼ਪੁਰ ਛਾਉਣੀ 'ਚ 489-ਏ. ਬੀ. ਸੀ. ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  


author

rajwinder kaur

Content Editor

Related News