ਗੈਂਗਸਟਰਾਂ ਨੂੰ ਦੇਸ਼ ’ਚੋਂ ਭੱਜਣ ’ਚ ਮਦਦ ਕਰਨ ਵਾਲੇ ਜਾਅਲੀ ਪਾਸਪੋਰਟ ਰੈਕੇਟ ਦਾ ਪਰਦਾਫਾਸ਼, ਤਿੰਨ ਗ੍ਰਿਫ਼ਤਾਰ

04/28/2023 10:44:44 PM

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਗੈਂਗਸਟਰਾਂ/ਅਪਰਾਧੀਆਂ ਨੂੰ ਜਾਅਲੀ ਵੇਰਵਿਆਂ ਦੇ ਆਧਾਰ ’ਤੇ ਪਾਸਪੋਰਟ ਬਣਾ ਕੇ ਅਤੇ ਮੁਹੱਈਆ ਕਰਵਾ ਕੇ ਦੇਸ਼ ’ਚੋਂ ਫਰਾਰ ਹੋਣ ਵਿਚ ਮਦਦ ਕਰਨ ਵਾਲੇ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਵੱਡਾ ਝਟਕਾ, ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਵੱਡੀ ਰਾਹਤ, ਪੜ੍ਹੋ Top 10

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਓਂਕਾਰ ਸਿੰਘ ਵਾਸੀ ਪਿੰਡ ਕਾਕੀ ਪਿੰਡ, ਜਲੰਧਰ, ਸੁਖਜਿੰਦਰ ਸਿੰਘ ਉਰਫ਼ ਸ਼ਾਰਪੀ ਘੁੰਮਣ ਵਾਸੀ ਪਿੰਡ ਕਰਹਾਲੀ, ਪਟਿਆਲਾ ਅਤੇ ਪ੍ਰਭਜੋਤ ਸਿੰਘ ਬਹੇੜੀ, ਬਰੇਲੀ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਉਨ੍ਹਾਂ ਕੋਲੋਂ 9 ਪਾਸਪੋਰਟ ਬਰਾਮਦ ਕਰਨ ਦੇ ਨਾਲ-ਨਾਲ ਫ਼ਰਜ਼ੀ ਵੇਰਵਿਆਂ ਦੀ ਵਰਤੋਂ ਨਾਲ ਤਿਆਰ ਕੀਤੇ ਫਰਾਰ ਗੈਂਗਸਟਰਾਂ ਦੇ ਪਾਸਪੋਰਟਾਂ ਦੀਆਂ ਕਈ ਫੋਟੋ ਕਾਪੀਆਂ ਬਰਾਮਦ ਕੀਤੀਆਂ।

ਇਹ ਖ਼ਬਰ ਵੀ ਪੜ੍ਹੋ : 8ਵੀਂ ਦੇ ਨਤੀਜੇ : ਟਾਪਰ ਲਵਪ੍ਰੀਤ ਤੇ ਦੂਜਾ ਸਥਾਨ ਹਾਸਲ ਕਰਨ ਵਾਲੀ ਗੁਰਅੰਕਿਤ ਭਰਨਾ ਚਾਹੁੰਦੀਆਂ ਉੱਚੀ ਪਰਵਾਜ਼

ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ/ਅਪਰਾਧੀਆਂ ਨੂੰ ਦੇਸ਼ ਤੋਂ ਭੱਜਣ ’ਚ ਮਦਦ ਕਰਨ ਲਈ ਜਾਅਲੀ ਵੇਰਵਿਆਂ ਦੀ ਵਰਤੋਂ ਕਰਕੇ ਪਾਸਪੋਰਟ ਤਿਆਰ ਕਰਨ ਵਿਚ ਅੰਤਰਰਾਜੀ ਟਰੈਵਲ ਏਜੰਟਾਂ ਦੀ ਸ਼ਮੂਲੀਅਤ ਸਬੰਧੀ ਮਿਲੀ ਭਰੋਸੇਮੰਦ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਏ. ਡੀ. ਜੀ. ਪੀ. ਪ੍ਰਮੋਦ ਬਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਏ. ਆਈ. ਜੀ. ਸੰਦੀਪ ਗੋਇਲ ਅਗਵਾਈ ’ਚ ਏ. ਜੀ. ਟੀ. ਐੱਫ. ਟੀਮਾਂ ਨੇ ਰਾਤ ਭਰ ਚੱਲੇ ਆਪ੍ਰੇਸ਼ਨ ਦੌਰਾਨ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਸ ਗਿਰੋਹ ਦੇ ਦਿੱਲੀ, ਯੂ. ਪੀ., ਕੋਲਕਾਤਾ, ਗੁਜਰਾਤ ਅਤੇ ਮਹਾਰਾਸ਼ਟਰ ਸਮੇਤ ਵੱਖ-ਵੱਖ ਸੂਬਿਆਂ ਵਿਚ ਸਬੰਧ ਸਨ ਅਤੇ ਇਹ ਗਿਰੋਹ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਕਈ ਗੈਂਗਸਟਰਾਂ/ਅਪਰਾਧੀਆਂ ਨੂੰ ਜਾਅਲੀ ਪਾਸਪੋਰਟਾਂ ’ਤੇ ਦੇਸ਼ ਤੋਂ ਭੱਜਣ ’ਚ ਮਦਦ ਕਰਦਾ ਸੀ।

ਇਹ ਖ਼ਬਰ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਦਾ ਭਖ਼ਿਆ ਅਖਾੜਾ, CM ਮਾਨ ਨੇ ਵੱਖ-ਵੱਖ ਪਿੰਡਾਂ ’ਚ ਕੀਤੇ ਰੋਡ ਸ਼ੋਅ (ਤਸਵੀਰਾਂ)

ਡੀ.ਜੀ.ਪੀ. ਨੇ ਕਿਹਾ ਕਿ ਪੁਲਸ ਟੀਮਾਂ ਨੇ ਇਸ ਗਿਰੋਹ ਨਾਲ ਜੁੜੇ 5 ਹੋਰ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ ਅਤੇ ਉਨ੍ਹਾਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਹੋਰ ਜਾਣਕਾਰੀ ਦਿੰਦਿਆਂ ਏ.ਡੀ.ਜੀ.ਪੀ. ਪ੍ਰਮੋਦ ਬਾਨ ਨੇ ਦੱਸਿਆ ਕਿ ਮੁਲਜ਼ਮ ਓਂਕਾਰ, ਜੋ ਜਲੰਧਰ ਵਿਚ ਇਕ ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਕੰਪਨੀ ਚਲਾ ਰਿਹਾ ਹੈ, ਫ਼ਰਜ਼ੀ ਵੇਰਵਿਆਂ ਦੀ ਵਰਤੋਂ ਕਰਕੇ ਗੈਂਗਸਟਰਾਂ/ਅਪਰਾਧੀਆਂ ਦੇ ਪਾਸਪੋਰਟ ਬਣਾਉਣ ਅਤੇ ਭੋਲੇ-ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਬਹਾਨੇ ਲੁੱਟਣ ’ਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਓਂਕਾਰ ਨੇ ਖ਼ੁਲਾਸਾ ਕੀਤਾ ਕਿ ਉਸ ਨੇ ਗੈਂਗਸਟਰ ਵਰਿੰਦਰਪਾਲ ਸਿੰਘ ਉਰਫ ਵੀਨਾ ਬੁੱਟਰ (ਬੰਬੀਹਾ ਗੈਂਗ) ਅਤੇ ਜਸਵਿੰਦਰ ਸਿੰਘ ਉਰਫ ਖੱਟੂ (ਧਰਮਿੰਦਰ ਗੁਗਨੀ ਗੈਂਗ) ਲਈ ਫ਼ਰਜ਼ੀ ਪਾਸਪੋਰਟ ਬਣਾਏ ਸਨ ਤਾਂ ਜੋ ਦੇਸ਼ ਛੱਡ ਕੇ ਭੱਜਣ ’ਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ।

ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਪ੍ਰਭਜੋਤ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਉਸ ਦੇ ਇਕ ਸਾਥੀ ਚਰਨਜੀਤ ਸਿੰਘ ਉਰਫ਼ ਬਰੇਲੀ (ਜਿਸ ਨੂੰ ਦਿੱਲੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ) ਨੇ ਮੈਕਸੀਕੋ ਤੋਂ ਹਾਲ ਹੀ ਵਿੱਚ ਡਿਪੋਰਟ ਕੀਤੇ ਗਏ ਗੈਂਗਸਟਰ ਦੀਪਕ ਬਾਕਸਰ ਲਈ ਫ਼ਰਜ਼ੀ ਪਾਸਪੋਰਟ ਬਣਾਇਆ ਸੀ। ਇਸ ਦੇ ਨਾਲ ਹੀ ਤੀਜੇ ਮੁਲਜ਼ਮ ਸੁਖਜਿੰਦਰ ਸਿੰਘ ਉਰਫ਼ ਸ਼ਾਰਪੀ ਘੁੰਮਣ ਨੇ ਪੁੱਛ-ਪੜਤਾਲ ਦੌਰਾਨ ਦੱਸਿਆ ਕਿ ਉਸ ਨੇ ਅਜਨਾਲੇ ਦੇ ਦੀਪਇੰਦਰ ਸਿੰਘ ਉਰਫ਼ ਦੀਪੂ, ਜਿਸਦਾ ਅਪਰਾਧfਕ ਪਿਛੋਕੜ ਹੈ ਅਤੇ ਭਗੌੜੇ ਗੈਂਗਸਟਰ ਹੈਰੀ ਚੱਠਾ ਦਾ ਕਰੀਬੀ ਸਾਥੀ ਹੈ, ਲਈ ਫ਼ਰਜ਼ੀ ਪਾਸਪੋਰਟ ਬਣਾਇਆ ਸੀ। ਦੱਸਣਯੋਗ ਹੈ ਕਿ ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 420, 468, 471, 473 ਅਤੇ 120-ਬੀ, ਅਸਲਾ ਐਕਟ ਦੀ ਧਾਰਾ 25 ਅਤੇ ਪਾਸਪੋਰਟ ਐਕਟ ਦੀ ਧਾਰਾ 12 ਅਧੀਨ ਪੁਲਿਸ ਸਟੇਸ਼ਨ ਸਟੇਟ ਕਰਾਈਮ, ਐਸ.ਏ.ਐਸ. ਨਗਰ ਵਿਖੇ ਐਫਆਈਆਰ ਨੰ. 2 ਮਿਤੀ 26-04-2023 ਨੂੰ ਦਰਜ ਹੈ।
 

Manoj

This news is Content Editor Manoj