ਜੇ ਤੁਹਾਨੂੰ ਵੀ ਰਾਹ ਵਿਚ ਰੋਕੇ ਪੁਲਸ ਮੁਲਾਜ਼ਮ ਤਾਂ ਸਾਵਧਾਨ! ਚੈਕਿੰਗ ਲਈ ਰੁਕੇ ਵਿਅਕਤੀ ਨਾਲ ਹੋ ਗਿਆ ਕਾਂਡ

Saturday, Aug 24, 2024 - 12:01 PM (IST)

ਲੁਧਿਆਣਾ (ਰਾਜ): ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਨੇ ਖ਼ੁਦ ਨੂੰ ਪੁਲਸ ਮੁਲਾਜ਼ਮ ਦੱਸ ਕੇ ਆਟੋ ਚਾਲਕ ਦਾ ਮੋਬਾਈਲ ਤੇ ਪਰਸ ਲੁੱਟਣ ਵਾਲੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਦੀਪ ਸਿੰਘ ਉਰਫ਼ ਦੀਪੂ ਵਜੋਂ ਹੋਈ ਹੈ, ਜੋ ਜਵਾਹਰ ਨਗਰ ਕੈਂਪ ਦਾ ਰਹਿਣ ਵਾਲਾ ਹੈ। ਪੁਲਸ ਨੇ ਮੁਲਜ਼ਮ ਤੋਂ ਬਿਨਾ ਨੰਬਰੀ ਬਾਈਕ ਤੇ ਹੋਰ ਕਾਗਜ਼ ਬਰਾਮਦ ਕੀਤੇ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ

ਏ.ਐੱਸ.ਆਈ. ਮੇਜਰ ਸਿੰਘ ਮੁਤਾਬਕ ਉਨ੍ਹਾਂ ਕੋਲ 20 ਅਗਸਤ ਤੋਂ ਸ਼ਿਵ ਕੁਮਾਰ ਨੇ ਸ਼ਿਕਾਇਤ ਦਿੱਤੀ ਸੀ ਕਿ ਉਹ ਆਟੋ ਚਾਲਕ ਹੈ ਤੇ ਸਵਾਰੀਆਂ ਲੈ ਕੇ ਬੱਸ ਸਟੈਂਡ ਦਾ ਪੁਲ਼ ਉਤਰ ਰਿਹਾ ਸੀ। ਇਸ ਦੌਰਾਨ ਬਾਈਕ 'ਤੇ ਇਕ ਵਿਅਕਤੀ ਆਇਆ, ਜੋ ਖ਼ੁਦ ਨੂੰ ਪੁਲਸ ਮੁਲਾਜ਼ਮ ਦੱਸ ਰਿਹਾ ਸੀ। ਉਸ ਨੇ ਬਾਈਕ ਉਸ ਦੇ ਆਟੋ ਸਾਹਮਣੇ ਲਗਾ ਦਿੱਤਾ ਤੇ ਉਸ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ। ਮੁਲਜ਼ਮ ਨੇ ਤੇਜ਼ਧਾਰ ਹਥਿਆਰ ਕੱਢਿਆ ਅਤੇ ਡਰਾ ਧਮਕਾ ਕੇ ਉਸ ਦਾ ਪਰਸ ਤੇ ਮੋਬਾਈਲ ਫ਼ੋਨ ਖੋਹ ਲਿਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀ ਦਾ ਐਲਾਨ; ਬੰਦ ਰਹਿਣਗੇ ਸਕੂਲ, ਦਫ਼ਤਰ ਤੇ ਬੈਂਕ

ਪੀੜਤ ਨੇ ਦੱਸਿਆ ਕਿ ਉਸ ਦੇ ਪਰਸ ਵਿਚ 5 ਹਜ਼ਾਰ ਰੁਪਏ ਅਤੇ ਜ਼ਰੂਰੀ ਕਾਗਜ਼ ਸਨ। ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਵਿਚਾਲੇ ਸ਼ਿਵ ਕੁਮਾਰ ਨੇ ਆਪਣੇ ਤੌਰ 'ਤੇ ਜਾਂਚ ਸ਼ੁਰੂ ਕੀਤੀ ਤਾਂ ਉਸ ਨੂੰ ਪਤਾ ਲੱਗਿਆ ਕਿ ਮੁਲਜ਼ਮ ਹਰਦੀਪ ਸਿੰਗ ਹੈ, ਜੋ ਜਵਾਹਰ ਨਗਰ ਕੈਂਪ ਵਿਚ ਹੀ ਰਹਿੰਦਾ ਹੈ। ਪੁਲਸ ਨੇ ਛਾਪੇਮਾਰੀ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News