ਸਾਵਧਾਨ! ਪੰਜਾਬ 'ਚ ਘੁੰਮ ਰਹੇ ਜਾਅਲੀ ਪੁਲਸ ਮੁਲਾਜ਼ਮ, ਕਿਤੇ ਤੁਸੀਂ ਵੀ ਨਾ ਹੋ ਜਾਣਾ ਸ਼ਿਕਾਰ

05/22/2024 1:37:55 PM

ਲੁਧਿਆਣਾ (ਰਾਜ): ਲੁਧਿਆਣਾ ਪੁਲਸ ਨੇ ਖ਼ੁਦ ਨੂੰ ਪੰਜਾਬ ਪੁਲਸ ਦੀ ਸਪੈਸ਼ਲ ਬ੍ਰਾਂਚ ਦਾ ਇੰਸਪੈਕਟਰ ਦੱਸ ਕੇ ਪੈਸੇ ਲੁੱਟਣ ਆਏ 2 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਉਸ ਕੋਲੋਂ ਇਕ 32 ਬੋਰ ਦੀ ਪਿਸਤੌਲ ਵੀ ਬਰਾਮਦ ਹੋਈ ਹੈ, ਜਦਕਿ ਉਸ ਦਾ ਫ਼ਰਾਰ ਸਾਥੀ ਅਜੇ ਪਛਾਣ ਨਹੀਂ ਹੋ ਸਕੀ। ਉਸ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ ਦੇ ਹੋਟਲ 'ਚ ਚੱਲ ਰਿਹਾ ਸੀ ਗੈਰ-ਕਾਨੂੰਨੀ ਕੰਮ! ਪੁਲਸ ਦੇ ਛਾਪੇ ਨਾਲ ਪੈ ਗਈਆਂ ਭਾਜੜਾਂ

ਪੁਲਸ ਸ਼ਿਕਾਇਤ ਵਿਚ ਸੇਖ ਸੋਨੂੰ ਨੇ ਦੱਸਿਆ ਕਿ ਉਸ ਦਾ ਧਿਆਨ ਸਿੰਘ ਕੰਪਲੈਕਸ ਦੇ ਕੋਲ ਸੈਲੂਨ ਹੈ। ਮੁਲਜ਼ਮ ਉਨ੍ਹਾਂ ਦੀ ਦੁਕਾਨ 'ਤੇ ਆਏ ਅਤੇ ਖ਼ੁਦ ਨੂੰ ਸਪੈਸ਼ਲ ਬ੍ਰਾਂਚ ਦਾ ਇੰਸਪੈਕਟਰ ਦੱਸਣ ਲੱਗੇ। ਮੁਲਜ਼ਮਾਂ ਨੇ ਪਿਸਤੌਲ ਕੱਢ ਕੇ ਉਨ੍ਹਾਂ ਨੂੰ ਝੂਠੇ ਕੇਸ ਵਿਚ ਫਸਾਉਣ ਦਾ ਡਰ ਦਿਖਾ ਕੇ ਪੈਸਿਆਂ ਦੀ ਮੰਗ ਕੀਤੀ। ਇਸ ਮਗਰੋਂ ਮੁਲਜ਼ਮ 5 ਹਜ਼ਾਰ ਰੁਪਏ ਲੈ ਕੇ ਚਲੇ ਗਏ ਸਨ। ਉਨ੍ਹਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਤੇ ਪੁਲਸ ਨੇ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News