ਇਕ ਹੋਰ ਜਾਅਲੀ ਜਾਤੀ ਸਰਟੀਫਿਕੇਟ ਰੱਦ ਕਰਦਿਆਂ ਡਾ. ਬਲਜੀਤ ਕੌਰ ਨੇ ਅਨੁਸੂਚਿਤ ਵਰਗ ਬਾਰੇ ਆਖੀ ਇਹ ਗੱਲ

09/13/2023 7:59:00 PM

ਚੰਡੀਗੜ੍ਹ (ਬਿਊਰੋ) : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ ਅਜੀਤ ਸਿੰਘ ਲੁਧਿਆਣਾ ਜੋ ਬਤੌਰ ਡਾਕਟਰ ਕੰਮ ਕਰ ਰਿਹਾ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਦੀਪ ਕੌਰ ਪਤਨੀ ਗੁਰਿੰਦਰ ਸਿੰਘ ਨਵੀਂ ਦਿੱਲੀ ਵੱਲੋਂ ਪ੍ਰਿੰਸੀਪਲ ਸੈਕਟਰੀ, ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਲੁਧਿਆਣਾ ਦੇ ਹਰਪਾਲ ਸਿੰਘ ਪੁੱਤਰ ਅਜੀਤ ਸਿੰਘ ਨੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਨੇ CDPO ਦਫ਼ਤਰ 'ਚ ਤਾਇਨਾਤ ਸੁਪਰਵਾਈਜ਼ਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

ਮੰਤਰੀ ਨੇ ਕਿਹਾ ਕਿ ਹਰਪਾਲ ਸਿੰਘ ਰਾਮਗੜ੍ਹੀਆ ਜਾਤੀ ਨਾਲ ਸਬੰਧ ਰੱਖਦਾ ਹੈ, ਜਦੋਂ ਕਿ ਉਸ ਨੇ ਰਾਮਦਾਸੀਆ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। ਇਸ ਸਰਟੀਫਿਕੇਟ ਦੇ ਅਧਾਰ 'ਤੇ ਉਸ ਨੇ ਸਾਲ 1985-86 ਵਿੱਚ ਗੌਰਮਿੰਟ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਐੱਮ.ਬੀ.ਬੀ.ਐੱਸ. ਵਿੱਚ ਦਾਖਲਾ ਲਿਆ ਅਤੇ ਹੁਣ ਬਤੌਰ ਪ੍ਰਾਈਵੇਟ ਡਾਕਟਰ (ਐਨਥੀਸੀਆ) ਲੁਧਿਆਣਾ ਵਿਖੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਨੇ ਵਿਜੀਲੈਂਸ ਸੈੱਲ ਦੀ ਰਿਪੋਰਟ ਵਿਚਾਰਦਿਆਂ ਹਰਪਾਲ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ AGTF ਵੱਲੋਂ ਸੋਨੂੰ ਖੱਤਰੀ ਗੈਂਗ ਦਾ ਇਕ ਹੋਰ ਮੈਂਬਰ ਜਲੰਧਰ ਤੋਂ ਗ੍ਰਿਫ਼ਤਾਰ

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਪੱਤਰ ਲਿਖ ਕੇ ਹਰਪਾਲ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਮਿਤੀ 05.08.1982 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News