ਪੰਜਾਬ ਦੇ ਮੌਸਮ ’ਚ ਦਿਨ-ਰਾਤ ਦੇ ਤਾਪਮਾਨ ’ਚ ਆਈ ਗਿਰਾਵਟ, ਤੇਜ਼ ਹਵਾਵਾਂ ਕਾਰਨ ਹੋਈ ਠੰਡ
Friday, Oct 28, 2022 - 10:45 AM (IST)

ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਮੌਸਮ ’ਚ ਮੁੜ ਤੋਂ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ। ਮੌਸਮ ਬਦਲਣ ਦੇ ਕਾਰਨ ਹੁਣ ਦਿਨ ਦੇ ਨਾਲ-ਨਾਲ ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਉਣ ਲੱਗ ਪਈ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਠੰਡ ਵੱਧ ਗਈ ਹੈ। ਦਿਨ ਵੇਲੇ ਹਲਕੀ ਧੁੱਪ ਨਿਕਲਣ ਕਾਰਨ ਗਰਮੀ ਗਾਇਬ ਹੋ ਗਈ ਹੈ। ਹਾਲਾਂਕਿ, ਸਵੇਰੇ ਕਈ ਜ਼ਿਲ੍ਹਿਆਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਉੱਚਾ ਰਿਹਾ।
ਪੜ੍ਹੋ ਇਹ ਵੀ ਖ਼ਬਰ : ਗੁਰੂ ਨਗਰੀ ਅੰਮ੍ਰਿਤਸਰ ’ਚੋਂ ਮੁੜ ਵਾਇਰਲ ਹੋਈ ਨਸ਼ੇ 'ਚ ਧੁੱਤ ਨੌਜਵਾਨ ਦੀ ਵੀਡੀਓ
ਦੱਸ ਦੇਈਏ ਕਿ ਪੰਜਾਬ ’ਚ ਜ਼ਿਆਦਾਤਰ ਜ਼ਿਲ੍ਹਿਆਂ ’ਚ ਰਾਤ ਦਾ ਤਾਪਮਾਨ 13-15 ਡਿਗਰੀ ਤੱਕ ਰਿਕਾਰਡ ਕੀਤਾ ਗਿਆ ਹੈ, ਜਦਕਿ ਦਿਨ ’ਚ 30 ਤੋਂ 33 ਦੇ ਵਿਚਕਾਰ ਗਰਮੀ ਪੈ ਸਕਦੀ ਹੈ। ਦਿਨ-ਰਾਤ ਦੇ ਤਾਪਮਾਨ ’ਚ ਅੰਤਰ ਹੋਣ ਕਾਰਨ ਇਸ ਦਾ ਅਸਰ ਬਜ਼ੁਰਗਾਂ ਅਤੇ ਬੱਚਿਆਂ ਦੀ ਸਿਹਤ ’ਤੇ ਪੈ ਸਕਦਾ ਹੈ। ਪੈ ਰਹੀ ਸੁੱਕੀ ਠੰਡ ਕਾਰਨ ਸਾਹ ਸਬੰਧੀ ਰੋਗ ਵੱਧ ਸਕਦੇ ਹਨ। ਚੰਡੀਗੜ੍ਹ ਮੌਸਮ ਕੇਂਦਰ ਅਨੁਸਾਰ ਅਜੇ ਆਸਮਾਨ ਸਾਫ਼ ਹੈ ਅਤੇ ਦਿਨ ਗਰਮ ਹੈ। ਉੱਤਰ-ਪੱਛਮ ਦੇ ਵੱਲ ਅਜੇ ਸੁੱਕੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਰਾਤ ਦੇ ਤਾਪਮਾਨ ’ਚ ਗਿਰਾਵਟ ਆਈ ਹੈ। ਸੂਤਰਾਂ ਅਨੁਸਾਰ ਸਾਲ 1964 ’ਚ ਅਕਤੂਬਰ ਦੇ ਮਹੀਨੇ ਅੰਮ੍ਰਿਤਸਰ ’ਚ ਘੱਟ ਤੋਂ ਘੱਟ 9.04 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਸੀ।
ਪੜ੍ਹੋ ਇਹ ਵੀ ਖ਼ਬਰ : ਗੁਰਦਾਸਪੁਰ ’ਚ ਵਾਪਰਿਆ ਭਿਆਨਕ ਹਾਦਸਾ, ਕਾਰ ਸਵਾਰ 5 ਨੌਜਵਾਨਾਂ ’ਚੋਂ 2 ਦੀ ਮੌਤ, ਕਾਰ ਦੇ ਉੱਡੇ ਪਰਖੱਚੇ