ਜਗ ਬਾਣੀ ਦੇ ਨਾਂ ''ਤੇ ਫੈਲਾਈ ਜਾ ਰਹੀ ਇਹ ਝੂਠੀ ਖਬਰ, ਇਸ ''ਚ ਨਹੀਂ ਕੋਈ ਸੱਚਾਈ! ਜਾਣੋਂ ਪੂਰਾ ਸੱਚ
Wednesday, May 22, 2024 - 10:09 PM (IST)
ਜਲੰਧਰ - ਹਰਿਆਣਾ ਦੇ ਨੂਹ ਵਿੱਚ ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਨੂੰ ਇੱਕ ਟੂਰਿਸਟ ਬੱਸ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਸੀ। ਜਿਸ ਵਿੱਚ ਕਰੀਬ 11 ਲੋਕਾਂ ਦੇ ਜ਼ਿੰਦਾ ਸੜ ਜਾਣ ਦੀ ਖ਼ਬਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਮਥੁਰਾ ਤੋਂ ਜਲੰਧਰ ਜਾ ਰਹੀ ਸੀ।
ਉੱਥੇ ਹੀ ਇਸ ਖ਼ਬਰ ਸਬੰਧੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜੋ ਕਿ ਜਗ ਬਾਣੀ ਦੇ ਨਾਮ 'ਤੇ ਕਿਸੇ ਵੱਲੋਂ ਵਾਇਰਲ ਕੀਤੀ ਗਈ ਹੈ। ਇਸ ਵੀਡੀਓ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਬੱਸ ਨੂੰ ਅੱਗ ਭਾਜਪਾ ਦੇ ਗੁੰਡਿਆਂ ਵੱਲੋਂ ਲਗਾਈ ਗਈ ਹੈ। ਇਸ ਵਾਇਰਲ ਵੀਡੀਓ ਵਿੱਚ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਭਾਜਪਾ ਵੱਲੋਂ ਪਹਿਲਾਂ ਵੀ ਦਲਿਤ ਸਮਾਜ ਦੇ ਲੋਕਾਂ ਨਾਲ ਕੁੱਟਮਾਰ ਅਤੇ ਗੱਡੀਆਂ ਦੀ ਭੰਨ੍ਹਤੋੜ ਕਰਨ ਦੀਆਂ ਖ਼ਬਰਾਂ ਸਾਹਮਣੇ ਆਇਆਂ ਹਨ ਅਤੇ ਇਸ ਵਾਰ ਵੀ ਸ਼ਰਧਾਲੂਆਂ ਨਾਲ ਭਰੀ ਬੱਸ ਦਾ ਰਸਤਾ ਰੋਕ ਕੇ ਗੱਡੀ ਦੀ ਭੰਨ੍ਹਤੋੜ ਕੀਤੀ ਗਈ ਅਤੇ ਫਿਰ ਸਵਾਰੀਆਂ ਨਾਲ ਭਰੀ ਬੱਸ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 34 ਤੋਂ ਵੱਧ ਲੋਕ ਗੰਭੀਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ- ਚੋਣ ਕਮਿਸ਼ਨ ਵੱਲੋਂ ਲੁਧਿਆਣਾ ਤੇ ਜਲੰਧਰ ਦੇ ਨਵੇਂ ਪੁਲਸ ਕਮਿਸ਼ਨਰ ਨਿਯੁਕਤ
ਦੱਸ ਦਈਏ ਕਿ ਜਗ ਬਾਣੀ ਇਸ ਵਾਇਰਲ ਵੀਡੀਓ ਨੂੰ ਸਿਰੇ ਤੋਂ ਖਾਰਿਜ਼ ਕਰਦਾ ਹੈ। ਕਿਸੇ ਸ਼ਰਾਰਤੀ ਅਨਸਰ ਵੱਲੋਂ ਜਗ ਬਾਣੀ ਦੇ ਗ੍ਰਾਫਿਕਸ ਦੀ ਵਰਤੋਂ ਕਰਕੇ ਇਹ ਝੂਠੀ ਖ਼ਬਰ ਫੈਲਾਈ ਜਾ ਰਹੀ ਹੈ। ਇਸ ਖ਼ਬਰ ਵਿੱਚ ਕੋਈ ਸੱਚਾਈ ਨਹੀਂ ਹੈ।
ਜ਼ਿਕਰਯੋਗ ਹੈ ਕਿ ਇਹ ਹਾਦਸਾ 17 ਮਈ ਦੀ ਰਾਤ ਕਰੀਬ 1:30 ਵਜੇ ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈਸਵੇਅ 'ਤੇ ਵਾਪਰਿਆ ਸੀ। ਬੱਸ ਵਿਚ ਸਵਾਰ ਜ਼ਿਆਦਾਤਰ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਨਿਕਲੇ ਸਨ। ਰਾਹਗੀਰਾਂ ਅਤੇ ਆਸ-ਪਾਸ ਦੇ ਲੋਕਾਂ ਨੇ ਕਿਸੇ ਤਰ੍ਹਾਂ ਸਵਾਰੀਆਂ ਨੂੰ ਬਚਾਇਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e