ਇਰਾਕ ''ਚ ਲਾਪਤਾ 39 ਭਾਰਤੀਆਂ ਦੇ ਪਰਿਵਾਰ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਮਿਲਣ ਪਹੁੰਚੇ

07/16/2017 12:33:23 PM

ਨਵੀਂ ਦਿੱਲੀ— ਇਰਾਕ ਵਿਚ ਲਾਪਤਾ ਹੋਏ 39 ਭਾਰਤੀਆਂ ਦੇ ਪਰਿਵਾਰ ਅੱਜ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਮਿਲਣ ਲਈ ਦਿੱਲੀ ਪਹੁੰਚੇ ਹਨ। ਦਿੱਲੀ ਦੇ ਜਵਾਹਰ ਲਾਲ ਨਹਿਰੂ ਭਵਨ ਵਿਚ ਇਹ ਪਰਿਵਾਰ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕਰਨਗੇ। ਕੁਝ ਹੀ ਦੇਰ ਵਿਚ ਵਿਦੇਸ਼ ਮੰਤਰੀ ਪਰਿਵਾਰਾਂ ਨਾਲ ਮੁਲਾਕਾਤ ਕਰਨ ਲਈ ਭਵਨ ਵਿਖੇ ਪਹੁੰਚਣਗੇ। 
ਇੱਥੇ ਦੱਸ ਦੇਈਏ ਕਿ ਬੀਤੇ ਦਿਨੀਂ ਇਰਾਕ ਦੀ ਫੌਜ ਵੱਲੋਂ ਮੋਸੂਲ ਸ਼ਹਿਰ ਨੂੰ ਅੱਤਵਾਦੀਆਂ ਦੇ ਕਬਜ਼ੇ 'ਚ ਛੁਡਵਾਏ ਜਾਣ ਤੋਂ ਬਾਅਦ ਇਨ੍ਹਾਂ ਪਰਿਵਾਰਾਂ ਦੀ ਉਮੀਦ ਜਾਗੀ ਹੈ ਕਿ ਸਾਲ 2014 ਵਿਚ ਅੱਤਵਾਦੀਆਂ ਵੱਲੋਂ ਅਗਵਾ ਕੀਤੇ ਗਏ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਜਿਊਂਦੇ ਹੋਣਗੇ। ਇਸ ਲਈ ਪੀੜਤ ਪਰਿਵਾਰਾਂ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੇ ਬੱਚਿਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਵਾਪਸ ਭਾਰਤ ਲਿਆਉਣ ਲਈ ਛੇਤੀ ਕੁਝ ਕੀਤਾ ਜਾਵੇ। ਲਾਪਤਾ ਹੋਏ ਇਨ੍ਹਾਂ ਭਾਰਤੀਆਂ ਵਿਚ ਪੰਜਾਬੀ ਵੀ ਮੌਜੂਦ ਹਨ।

Kulvinder Mahi

This news is News Editor Kulvinder Mahi