ਸ੍ਰੀ ਹੇਮਕੁੰਟ ਸਾਹਿਬ ਲਾਪਤਾ ਸ਼ਰਧਾਲੂਆਂ ਦੇ ਪਰਿਵਾਰਾਂ ਨੇ ਪੰਜਾਬ ਸਰਕਾਰ 'ਤੇ ਪੁਲਸ ਪ੍ਰਸ਼ਾਸ਼ਨ 'ਤੇ ਕੀਤਾ ਰੋਸ ਜਾਹਿਰ

07/14/2017 2:00:00 AM

ਚੌਕ ਮਹਿਤਾ (ਕੈਪਟਨ)— ਬੀਤੇ ਦਿਨੀਂ ਸ੍ਰੀ ਹੇਮਕੁੰਟ ਸਾਹਿਬ ਦਰਸ਼ਨਾਂ ਲਈ ਗਏ ਲਾਪਤਾ ਹੋਏ 8 ਸ਼ਰਧਾਲੂਆਂ ਦੇ ਬਾਰੇ 'ਚ ਕੋਈ ਜਾਣਕਾਰੀ ਨਾਂ ਮਿਲਣ 'ਤੇ ਪੀੜਤ ਪਰਿਵਾਰ ਗੁਰਪ੍ਰੀਤ ਸਿੰਘ, ਸੁਰਜੀਤ ਕੌਰ, ਰੁਪਿੰਦਰਜੀਤ ਕੌਰ, ਰਾਜ ਸਿੰਘ, ਨਰਿੰਦਰ ਕੌਰ, ਸਰਬਜੀਤ ਕੌਰ, ਲਖਵਿੰਦਰ ਕੌਰ ਨੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸ਼ਨ 'ਤੇ ਰੋਸ ਜਾਹਿਰ ਕਰਦੇ ਹੋਏ ਕਿਹਾ ਅਸੀਂ 11 ਜੁਲਾਈ ਨੂੰ ਡੀ.ਸੀ. ਕਮਲਦੀਪ ਸਿੰਘ ਸੰਘਾ (ਅੰਮ੍ਰਿਤਸਰ) ਨੂੰ ਮਿਲ ਕੇ ਲਾਪਤਾ ਹੋਏ ਵਿਅਕਤੀਆਂ ਬਾਰੇ ਜਾਣੂੰ ਕਰਵਾਇਆ ਅਤੇ ਮੱਦਦ ਦੀ ਮੰਗ ਕੀਤੀ, ਕਰੀਬ 48 ਘੰਟੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਅਦ ਵੀ ਪ੍ਰਸ਼ਾਸ਼ਨ ਕੋਈ ਜਾਣਕਾਰੀ ਹਾਸਲ ਨਹੀਂ ਕਰ ਸਕਿਆ।
ਡੀ.ਸੀ. ਕਮਲਦੀਪ ਸਿੰਘ ਸੰਘਾ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਕਿਹਾ ਕਿ ਲਾਪਤਾ ਵਿਅਕਤੀਆਂ ਬਾਰੇ ਅਜੇ ਕੋਈ ਸੁਰਾਗ ਨਹੀਂ ਮਿਲ ਸਕਿਆ, ਉਨ੍ਹਾਂ ਦੱਸਿਆ ਕਿ ਉਤਰਾਖੰਡ ਵਿਖੇ ਡੀ.ਆਈ.ਜੀ. ਰੈਂਕ ਦਾ ਇੱਕ ਅਧਿਕਾਰੀ ਇਸ ਕੇਸ ਦੀ ਜਾਂਚ 'ਚ ਹਰ ਸਮੇਂ ਜੁੱਟਿਆ ਹੋਇਆ ਹੈ, ਇਸ ਸਬੰਧੀ ਕੋਈ ਵੀ ਸੁਰਾਗ ਮਿਲਣ ਤੇ ਪਰਿਵਾਰਾਂ ਨੂੰ ਤੁਰੰਤ ਸੂਚਿਤ ਕੀਤਾ ਜਾਵੇਗਾ।
ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਕਥ ਭਿੰਡਰਾਂ ਮਹਿਤਾ ਨੇ ਦੱਸਿਆ ਕਿ ਸ਼੍ਰੀ ਹੇਮਕੁੰਟ ਸਾਹਿਬ ਦੀ ਮੈਨਜਮੈਂਟ ਗੁਰਦੁਆਰਾ ਕਮੇਟੀ (ਟਰੱਸਟ) ਦੇ ਚੇਅਰਮੈਨ ਬਿੰਦਰਾ ਨਾਲ ਸੰਪਰਕ ਕਰ ਕੇ ਲਾਪਤਾ ਹੋਏ ਸ਼ਰਧਾਲੂਆਂ ਦੀ ਭਾਲ ਲਈ ਵਿਸ਼ੇਸ਼ ਮਦਦ ਦੀ ਮੰਗ ਕੀਤੀ ਗਈ ਹੈ। ਖਾਲਸਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬੰਡੂਗਰ ਵੱਲੋਂ ਉਤਰਾਖੰਡ ਦੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਮੱਦਦ ਦੇਣ ਲਈ ਕਿਹਾ ਗਿਆ ਹੈ।