ਪੰਜਾਬ ਦੇ 25 ਹਜ਼ਾਰ ਪਰਿਵਾਰਾਂ ਦੇ ਸਿਰ ''ਤੇ ਲਟਕੀ ਤਲਵਾਰ!

Friday, Nov 29, 2024 - 11:45 AM (IST)

ਲੁਧਿਆਣਾ (ਰਾਮ)- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸ਼ਹਿਰ ਦੇ ਇੰਡਸਟ੍ਰੀਅਲ ਇਲਾਕਿਆਂ ’ਚ ਚੱਲ ਰਹੇ ਵਰਧਮਾਨ ਵਰਗੀਆਂ 10 ਵੱਡੀਆਂ ਇਕਾਈਆਂ ਸਮੇਤ 54 ਸਕੈਟਰਡ ਡਾਇੰਗ ਯੂਨਿਟਾਂ ’ਤੇ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਨਿਰਦੇਸ਼ਾਂ ਤੋਂ ਬਾਅਦ ਇਨ੍ਹਾਂ ਇਕਾਈਆਂ ਨਾਲ ਸਿੱਧੇ ਜਾਂ ਅਸਿੱਧੇ ਤੌਰ ’ਤੇ ਜੁੜੇ 25,000 ਪਰਿਵਾਰਾਂ ’ਤੇ ਸੰਕਟ ਛਾਉਂਦਾ ਨਜ਼ਰ ਆ ਰਿਹਾ ਹੈ। ਜੇਕਰ ਇਹ ਯੂਨਿਟ ਬੰਦ ਹੋਏ ਤਾਂ ਹਜ਼ਾਰਾਂ ਦੀ ਗਿਣਤੀ ’ਚ ਡਾਇੰਗ ਮੁਲਾਜ਼ਮ ਬੇਰੋਜ਼ਗਾਰ ਹੋ ਜਾਣਗੇ ਅਤੇ ਉਨ੍ਹਾਂ ਲਈ ਦੋ ਵੇਲੇ ਦੀ ਰੋਟੀ ਜਾ ਜੁਗਾੜ ਕਰਨਾ ਵੀ ਮੁਸ਼ਕਿਲ ਹੋ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, ਕੋਹਲੀ-ਜਡੇਜਾ ਨਾਲ World Cup ਜਿੱਤ ਚੁੱਕਿਆ ਹੈ ਪੰਜਾਬ ਦਾ ਇਹ ਪੁੱਤ

ਇਨ੍ਹਾਂ ਇਕਾਈਆਂ ਨਾਲ ਜੁੜੇ ਕਾਰੋਬਾਰੀਆਂ ਨੇ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਪੰਜਾਬ ਸਰਕਾਰ ਨੂੰ ਇਸ ਮਾਮਲੇ ’ਚ ਦਖਲ ਦੇਣਾ ਚਾਹੀਦਾ ਹੈ, ਕਿਉਂਕਿ ਪੰਜਾਬ ’ਚ ਇੰਡਸਟਰੀ ਪਹਿਲਾਂ ਤੋਂ ਹੀ ਸੰਕਟ ’ਚ ਚੱਲ ਰਹੀ ਹੈ ਅਤੇ ਕਈ ਇਕਾਈਆਂ ਦੂਜੇ ਸੂਬਿਆਂ ’ਚ ਪਲਾਇਨ ਕਰ ਚੁੱਕੀਆਂ ਹਨ। ਜੇਕਰ ਪੀ. ਪੀ. ਸੀ. ਬੀ. ਇਨ੍ਹਾਂ ’ਤੇ ਕਾਰਵਾਈ ਕਰਦਾ ਹੈ ਤਾਂ ਇਹ ਸੰਕਟ ਹੋਰ ਵੀ ਵਧ ਸਕਦਾ ਹੈ।

ਇਸ ਲਈ ਮੰਗ ਕੀਤੀ ਜਾ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਹੀ ਇਸ ਮਾਮਲੇ ਦਾ ਨੋਟਿਸ ਲੈ ਕੇ ਉੱਚਿਤ ਨਿਰਦੇਸ਼ ਜਾਰੀ ਕਰਨ, ਤਾਂ ਕਿ ਉਨ੍ਹਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਨੇ ਸੀ. ਐੱਮ. ਨੂੰ ਅਪੀਲ ਕੀਤੀ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਉੱਚਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ ਅਤੇ ਉਨ੍ਹਾਂ ਨੂੰ ਵੀ ਸਮਾਂ ਦਿੱਤਾ ਜਾਵੇ। ਉਨ੍ਹਾਂ ਨੇ ਮੰਗ ਕੀਤੀ ਕਿ ਕੋਈ ਵਿਚਕਾਰਲਾ ਰਸਤਾ ਕੱਢਿਆ ਜਾਵੇ, ਤਾਂ ਕਿ ਉਨ੍ਹਾਂ ਨੂੰ ਰਾਹਤ ਮਿਲ ਸਕੇ।

ਸਰਕਾਰ ਦੇ ਰੈਵੇਨਿਊ ’ਤੇ ਵੀ ਪਵੇਗਾ ਅਸਰ

ਕਾਰੋਬਾਰੀ ਨੇ ਦੱਸਿਆ ਕਿ ਉਹ ਹਰ ਮਹੀਨੇ ਲੱਖਾਂ ਰੁਪਏ ਟੈਕਸ ਸਰਕਾਰ ਨੂੰ ਅਦਾ ਕਰਦੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨਾਲ ਅਜਿਹਾ ਵਿਵਹਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਰ ਮਹੀਨੇ ਲੱਖਾਂ ਰੁਪਏ ਹਾਊਸ ਟੈਕਸ, ਬਿਜਲੀ ਬਿੱਲ ਤੋਂ ਇਲਾਵਾ ਕੰਸੈਂਟ ਦੇ ਪੈਸੇ ਵੀ ਜਮ੍ਹਾ ਕਰਾਉਂਦੇ ਹਨ। ਜੇਕਰ ਉਨ੍ਹਾਂ ਦੇ ਯੂਨਿਟ ਬੰਦ ਹੁੰਦੇ ਹਨ ਤਾਂ ਸਰਕਾਰ ਦੇ ਰੈਵੇਨਿਊ ’ਤੇ ਵੀ ਇਸ ਦਾ ਅਸਰ ਪਵੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ!

ਬੀਤੇ ਦਿਨੀਂ ਜ਼ਿਲਾ ਪ੍ਰਸ਼ਾਸਨ ਵੱਲੋਂ ਬੁਲਾਈ ਗਈ ਮੀਟਿੰਗ ’ਚ ਡੀ. ਸੀ. ਨੇ ਉਨ੍ਹਾਂ ਨੂੰ ਸੀ. ਈ. ਟੀ. ਪੀ. ਪਲਾਂਟ ਲਗਵਾਉਣ ਲਈ ਭਰੋਸਾ ਦਿੱਤਾ ਸੀ। ਇਸ ਦੇ ਲਈ ਜਗ੍ਹਾ ਲੱਭਣ ਨੂੰ ਲੈ ਕੇ ਜੱਦੋ-ਜਹਿਦ ਕੀਤੀ ਜਾ ਰਹੀ ਹੈ ਪਰ ਹੁਣ ਇਹ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਲਈ ਸਰਕਾਰ ਨੂੰ ਇਕ ਵਾਰ ਇਨ੍ਹਾਂ ਹੁਕਮਾਂ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News