ਦੁਬਈ ਦੀ ਜੇਲ੍ਹ ਵਿੱਚ ਫਸੇ 17 ਨੌਜਵਾਨਾਂ ਦੇ ਮਾਪਿਆਂ ਨੇ ਸੰਤ ਸੀਚੇਵਾਲ ਨਾਲ ਕੀਤੀ ਮੁਲਾਕਾਤ, ਲਗਾਈ ਮਦਦ ਦੀ ਗੁਹਾਰ

Monday, Jul 01, 2024 - 04:38 AM (IST)

ਦੁਬਈ ਦੀ ਜੇਲ੍ਹ ਵਿੱਚ ਫਸੇ 17 ਨੌਜਵਾਨਾਂ ਦੇ ਮਾਪਿਆਂ ਨੇ ਸੰਤ ਸੀਚੇਵਾਲ ਨਾਲ ਕੀਤੀ ਮੁਲਾਕਾਤ, ਲਗਾਈ ਮਦਦ ਦੀ ਗੁਹਾਰ

ਸੁਲਤਾਨਪੁਰ ਲੋਧੀ- ਦੁਬਈ ਦੀ ਜੇਲ੍ਹ ਵਿੱਚ ਪਿਛਲੇ ਡੇਢ ਸਾਲ ਤੋਂ ਫਸੇ ਪੰਜਾਬ ਦੇ 17 ਨੌਜਵਾਨਾਂ ਦੇ ਪਰਿਵਾਰਾਂ ਨੇ ਵਿਦੇਸ਼ ਮੰਤਰਾਲੇ ਅਤੇ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਕੋਲ ਪਹੁੰਚ ਕਰਕੇ ਇਨ੍ਹਾਂ ਨੌਜਵਾਨਾਂ ਨੂੰ ਵਾਪਿਸ ਲਿਆਉਣ ਦੀ ਗੁਹਾਰ ਲਗਾਈ। 

ਨਿਰਮਲ ਕੁਟੀਆ ਸੁਲਤਨਾਪੁਰ ਲੋਧੀ ਪਹੁੰਚੇ 14 ਦੇ ਕਰੀਬ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪਿਛਲੇ ਡੇਢ ਸਾਲ ਤੋਂ ਪਲ ਪਲ ਮਰ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਆਪਣੇ ਬੱਚਿਆਂ ਦੇ ਕੇਸ ਬਾਰੇ ਕੋਈ ਵੀ ਸਹੀ ਜਾਣਕਾਰੀ ਨਹੀ ਮਿਲ ਰਹੀ ਤਰੀਕ ਦਰ ਤਰੀਕ ਪੈਣ ਕਾਰਣ ਜੇਲ੍ਹ ਵਿੱਚ ਬੰਦ ਨੌਜਵਾਨ ਮਾਨਸਿਕ ਪੀੜਾ ਝੱਲ ਰਹੇ ਹਨ। ਪੀੜਤ ਪਰਿਵਾਰਾਂ ਨੂੰ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਭਰੋਸਾ ਦਿੱਤਾ ਕਿ ਉਹ ਇਨ੍ਹਾਂ ਨੌਜਵਾਨਾਂ ਦਾ ਮਸਲਾ ਵਿਦੇਸ਼ ਮੰਤਰਾਲੇ ਕੋਲ ਉਠਾਉਣਗੇ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨਗੇ।

PunjabKesari
 
ਜ਼ਿਕਰਯੋਗ ਹੈ ਕਿ ਇਨ੍ਹਾਂ ਨੌਜਵਾਨਾਂ ਵਿੱਚ ਜਲੰਧਰ ਜ਼ਿਲ੍ਹੇ ਦੇ 6, ਕਪੂਰਥਲਾ, ਨਵਾਂ ਸ਼ਹਿਰ ਅਤੇ ਹੁਸ਼ਿਆਰਪੁਰ ਦੇ 3-3 ਨੌਜਵਾਨ ਜਦਕਿ ਗੁਰਦਾਸਪੁਰ, ਅੰਮ੍ਰਿਤਸਰ ਤੇ ਚੰਡੀਗੜ੍ਹ ਦੇ 1-1 ਨੌਜਵਾਨ ਸ਼ਾਮਿਲ ਹਨ। ਦੁਬਈ ਵਿੱਚ ਫਸੇ ਗੋਰਵ ਕੁਮਾਰ ਦੇ ਭਰਾ ਰਵੀਕਾਂਤ ਨੇ ਦੱਸਿਆ ਕਿ ਰੋਜ਼ੀ ਰੋਟੀ ਕਮਾਉਣ ਦੀ ਖਾਤਰ ਗਏ ਗੌਰਵ ਨੂੰ ਇਸ ਗੱਲ ਦਾ ਨਹੀ ਸੀ ਪਤਾ ਕਿ ਉੱਥੇ ਹੋਏ ਇੱਕ ਝਗੜੇ ਵਿੱਚ ਉਹ ਇਸ ਤਰ੍ਹਾਂ ਫਸ ਜਾਣਗੇ। ਰਵੀਕਾਂਤ ਨੇ ਦੱਸਿਆ ਕਿ ਉਸ ਦਾ ਭਰਾ ਬਾਕੀ ਹੋਰ ਨੌਜਵਾਨਾਂ ਨਾਲ ਇੱਕਠੇ ਇੱਕ ਕਮਰੇ ਵਿੱਚ ਰਹਿੰਦੇ ਸੀ ਜਿੱਥੋਂ ਉੱਥੋਂ ਦੀ ਪੁਲਸ ਨੇ ਉਨ੍ਹਾਂ ਨੂੰ ਰਾਤ ਸਮੇਂ ਸੁੱਤਿਆਂ ਹੀ ਫੜ ਲਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸਮਰੱਥਾ ਨਹੀ ਕਿ ਉਹ ਦੁਬਈ ਵਕੀਲ ਕਰਕੇ ਕੇਸ ਦੀ ਪੈਰਵਾਈ ਕਰ ਸਕਣ। 

ਇਨ੍ਹਾਂ ਨੌਜਵਾਨਾਂ ਵਿੱਚ ਫਸੇ ਪਰਜੀਆਂ ਕਲਾਂ ਦੇ ਹਰਪ੍ਰੀਤ ਸਿੰਘ ਦੀ ਭੈਣ ਨੇ ਦੱਸਿਆ ਕਿ ਉਨ੍ਹਾਂ ਨੂੰ ਡੇਢ ਮਹੀਨੇ ਪਹਿਲਾਂ ਦੁਬਈ ਦੇ ਫੋਨ ਨੰਬਰ ਤੋਂ ਫੋਨ ਆਇਆ ਸੀ ਕਿ ਉਹ ਉਸਦੇ ਭਰਾ ਨੂੰ ਛੁਡਵਾ ਦੇਣਗੇ ਉਸਦੇ ਬਦਲੇ ਉਨ੍ਹਾਂ ਨੂੰ 1 ਲੱਖ ਰੁਪਏ ਦੇਣੇ ਪੈਣਗੇ। ਜਦੋਂ ਹਰਪ੍ਰੀਤ ਦੀ ਭੈਣ ਨੇ ਕਿਹਾ ਕਿ ਉਨ੍ਹਾਂ ਕੋਲ ਇੰਨੇ ਪੈਸੇ ਨਹੀ ਹਨ ਤਾਂ ਫੋਨ ਕਰਨ ਵਾਲ਼ਿਆ ਨੇ ਕਿਹਾ ਕਿ 50 ਹਜ਼ਾਰ ਰੁਪਏ ਦੇ ਦਿਓ, ਅਸੀਂ ਤੁਹਾਡੇ ਲੜਕੇ ਨੂੰ ਛੁਡਵਾ ਦਿਆਂਗੇ।

PunjabKesari

ਦੀਪਕ ਦੇ ਪਿਤਾ ਰਾਮ ਲੁਭਾਇਆ ਨੇ ਦੱਸਿਆ ਕਿ ਇੱਕ ਤਾਂ ਉਹ ਆਪਣੇ ਪੁੱਤਰ ਦੇ ਫਸ ਜਾਣ ਕਾਰਨ ਮੁਸੀਬਤ ਵਿੱਚ ਹਨ ਤੇ ਦੂਜਾ ਉਨ੍ਹਾਂ ਨੂੰ ਅਜਿਹੀਆਂ ਫੇਕ ਕਾਲਾਂ ਆ ਰਹੀਆਂ ਹਨ ਜਿਸ ਵਿੱਚ ਫੋਨ ਕਰਨ ਵਾਲਾ ਦਾਅਵਾ ਕਰ ਰਹੇ ਹਨ ਕਿ ਤੁਸੀ ਪੈਸੇ ਦਿਓ ਅਸੀ ਤਹਾਨੂੰ ਲੜਕੇ ਨੂੰ ਛਡਵਾ ਦਿਆਂਗੇ। ਉਨ੍ਹਾਂ ਕਿਹਾ ਕਿ ਮੁਸੀਬਤ ਵਿੱਚ ਫਸੇ ਪਰਿਵਾਰਾਂ ਵਿੱਚੋਂ ਵੀ ਕਈ ਲੋਕ ਆਪਣਾ ਮੁਨਾਫਾ ਭਾਲ ਰਹੇ ਹਨ। ਫਗਵਾੜੇ ਤੋਂ ਆਏ ਹਰਮੇਸ਼ ਲਾਲ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਹਰਦੀਪ ਕੁਮਾਰ ਦੁਬਈ ਵਿੱਚ ਟੂਰਿਜ਼ਟ ਵੀਜ਼ੇ 'ਤੇ ਗਿਆ ਸੀ। ਉੱਥੇ ਉਹ ਆਪਣੇ ਦੋਸਤ ਨੂੰ ਮਿਲਣ ਗਿਆ ਸੀ, ਜਿੱਥੇ ਪੁਲਸ ਦੇ ਪਏ ਉਸੇ ਰਾਤ ਛਾਪੇ ਵਿੱਚ ਹਰਦੀਪ ਕੁਮਾਰ ਵੀ ਫੜਿਆ ਗਿਆ।

ਇਹ ਵੀ ਪੜ੍ਹੋ- ਕੈਨੇਡਾ ਪਹੁੰਚ ਕੇ ਇਕ ਹੋਰ ਨੂੰਹ ਨੇ ਚੜ੍ਹਾਇਆ ਚੰਨ, ਸਹੁਰਿਆਂ ਨਾਲ ਰਿਸ਼ਤਾ ਰੱਖਣ ਤੋਂ ਕੀਤਾ ਸਾਫ਼ ਇਨਕਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News