ਪਰਿਵਾਰ ਨਾਲ ਮੇਲਾ ਦੇਖਣ ਗਈ ਕੁੜੀ ਦੀ ਮੌਤ, ਬਿਜਲੀ ਦੀਆਂ ਨੰਗੀਆਂ ਤਾਰਾਂ ਤੋਂ ਲੱਗਾ ਕਰੰਟ

Tuesday, Sep 01, 2026 - 12:09 PM (IST)

ਪਰਿਵਾਰ ਨਾਲ ਮੇਲਾ ਦੇਖਣ ਗਈ ਕੁੜੀ ਦੀ ਮੌਤ, ਬਿਜਲੀ ਦੀਆਂ ਨੰਗੀਆਂ ਤਾਰਾਂ ਤੋਂ ਲੱਗਾ ਕਰੰਟ

ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਕੈਂਟ ਬੋਰਡ ਦੀ ਜਗ੍ਹਾ ’ਤੇ ਲੱਗਿਆ ਮੇਲਾ ਇਕ ਨੰਨ੍ਹੀ ਬੱਚੀ ਦੀ ਜ਼ਿੰਦਗੀ ’ਤੇ ਭਾਰੀ ਪੈ ਗਿਆ। ਮੇਲੇ ਦੌਰਾਨ ਇਕ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿਚ ਇਕ ਬੱਚੀ ਦੀ ਮੌਤ ਹੋ ਗਈ। ਪਰਿਵਾਰ ਮੁਤਾਬਕ ਮੇਲੇ ਵਾਲੀ ਜਗ੍ਹਾ ’ਤੇ ਬਿਜਲੀ ਦੀਆਂ ਨੰਗੀਆਂ ਤਾਰਾਂ ਮੌਜੂਦ ਸਨ, ਜਿਨ੍ਹਾਂ ਦੀ ਲਪੇਟ ਵਿਚ ਆਉਣ ਕਾਰਨ ਬੱਚੀ ਦੀਵਾਂਸ਼ੀ ਜਿਸ ਦੀ ਉਮਰ ਅੱਠ ਸਾਲ ਸੀ ਨੂੰ ਕਰੰਟ ਲੱਗ ਗਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਇਸ ਦਰਦਨਾਕ ਘਟਨਾ ਤੋਂ ਬਾਅਦ ਪਰਿਵਾਰ ਵਿਚ ਮਾਤਮ ਛਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ : ਟੂਣੇ ਨੂੰ ਲੈ ਕੇ ਹੋ ਗਿਆ ਕਤਲ, ਵਾਰਦਾਤ ਨਾਲ ਕੰਬ ਗਿਆ ਪੂਰਾ ਇਲਾਕਾ

ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਬਿਜਲੀ ਦੀਆਂ ਤਾਰਾਂ ਨੂੰ ਸਹੀ ਤਰੀਕੇ ਨਾਲ ਸੁਰੱਖਿਅਤ ਕਰਕੇ ਰੱਖਿ ਹੁੰਦਾ ਤਾਂ ਸ਼ਾਇਦ ਉਨ੍ਹਾਂ ਦੀ ਧੀ ਉਨ੍ਹਾਂ ਵਿਚ ਮੌਜੂਦ ਹੁੰਦੀ ਅਤੇ ਇਹ ਹਾਦਸਾ ਨਾ ਵਾਪਰਦਾ। ਪੀੜਤ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿਚ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਉੱਠ ਰਹੀ ਹੈ। ਫਿਲਹਾਲ ਇਸ ਪੂਰੇ ਮਾਮਲੇ ਦੀ ਸੱਚਾਈ ਅਤੇ ਜ਼ਿੰਮੇਵਾਰੀ ਸਬੰਧੀ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।

ਇਹ ਵੀ ਪੜ੍ਹੋ : ਜਨਮ ਦਿਨ ਤੋਂ ਇਕ ਦਿਨ ਬਾਅਦ ਮਿਲੀ ਜਵਾਨ ਪੁੱਤ ਦੀ ਲਾਸ਼, ਨਹੀਂ ਵੇਖਿਆ ਜਾਂਦਾ ਪਰਿਵਾਰ ਦਾ ਹਾਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News