ਘਰ ''ਚ ਸੁੱਤੇ ਪਰਿਵਾਰ ਨਾਲ ਕੁੜੀ ਕਰ ਗਈ ਵੱਡਾ ਕਾਰਾ, ਸਵੇਰੇ ਜਾਗ ਖੁੱਲ੍ਹੀ ਤਾਂ ਹੈਰਾਨ ਰਹਿ ਗਿਆ ਟੱਬਰ

Thursday, Apr 04, 2024 - 12:18 PM (IST)

ਘਰ ''ਚ ਸੁੱਤੇ ਪਰਿਵਾਰ ਨਾਲ ਕੁੜੀ ਕਰ ਗਈ ਵੱਡਾ ਕਾਰਾ, ਸਵੇਰੇ ਜਾਗ ਖੁੱਲ੍ਹੀ ਤਾਂ ਹੈਰਾਨ ਰਹਿ ਗਿਆ ਟੱਬਰ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਪੁਲਸ ਸਟੇਸ਼ਨ ਦੀਨਾਨਗਰ ਅਧੀਨ ਆਉਂਦੇ ਇਕ ਪਿੰਡ ਵਿਚ ਇਕ ਘਰ ਵਿਚ ਸੁੱਤੇ ਪਰਿਵਾਰ ਨਾਲ ਨੌਜਵਾਨ ਕੁੜੀ ਅਜਿਹਾ ਕਾਰਾ ਕਰ ਗਈ ਕਿ ਜਦੋਂ ਪਰਿਵਾਰ ਸਵੇਰੇ ਉੱਠਿਆ ਤਾਂ ਸਾਰਿਆਂ ਦੇ ਹੋਸ਼ ਉੱਡ ਗਏ। ਪਰਿਵਾਰ ਵੱਲੋਂ ਤੁਰੰਤ ਸਾਰਾ ਮਾਮਲਾ ਦੀਨਾਨਗਰ ਪੁਲਸ ਦੇ ਧਿਆਨ 'ਚ ਲਿਆਂਦਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੱਲ੍ਹ ਰਾਤ ਅਸੀਂ ਪੂਰਾ ਪਰਿਵਾਰ ਖਾਣਾ ਖਾ ਕੇ ਸੌਂਣ ਲਈ ਆਪੋ ਆਪਣੇ ਕਮਰੇ ਵਿਚ ਚਲੇ ਗਏ। ਇਸ ਦੌਰਾਨ ਸਵੇਰ ਉੱਠੇ ਤਾਂ ਕਮਰੇ ਵਿਚੋਂ ਲੜਕੀ ਨਹੀਂ ਸੀ ਅਤੇ ਉਸ ਦੀ ਕਾਫੀ ਭਾਲ ਕੀਤੀ ਗਈ ਪਰ ਉਹ ਨਹੀਂ ਮਿਲੀ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਚੀਜ਼ ਖਵਾ ਕੇ ਲੜਕੀ ਫਰਾਰ ਹੋ ਗਈ ਹੈ। 

ਇਹ ਵੀ ਪੜ੍ਹੋ : ਕੇਕ ਖਾਣ ਤੋਂ ਬਾਅਦ 10 ਸਾਲਾ ਕੁੜੀ ਦੀ ਮੌਤ ਹੋਣ ਦੇ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਆਈ ਸਾਹਮਣੇ

ਇਸ ਤੋਂ ਬਾਅਦ ਜਦੋਂ ਪਰਿਵਾਰ ਨੇ ਕਮਰੇ ਅੰਦਰ ਜਾ ਕੇ ਅਲਮਾਰੀ ਦੇਖੀ ਤਾਂ ਅਲਮਾਰੀ ਖੁੱਲ੍ਹੀ ਹੋਈ ਸੀ ਅਤੇ ਅਲਮਾਰੀ ਵਿੱਚੋਂ ਡੇਢ ਲੱਖ ਰੁਪਏ ਦੀ ਨਗਦੀ ਸਮੇਤ ਕੁਝ ਸੋਨੇ ਦੇ ਗਹਿਣੇ ਗਾਇਬ ਸਨ ਜੋ ਲੜਕੀ ਆਪਣੇ ਨਾਲ ਲੈ ਕੇ ਫਰਾਰ ਹੋ ਗਈ ਹੈ। ਇਸ ਸਾਰੀ ਘਟਨਾ ਸੰਬੰਧੀ ਦੀਨਾਨਗਰ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਮਾਮਲੇ ਸਬੰਧੀ ਜਦ ਥਾਣਾ ਮੁਖੀ ਦੀਨਾਨਗਰ ਹਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਿਲੀ ਸ਼ਿਕਾਇਤ ਦੇ ਆਧਾਰ ਤੇ ਪੁਲਸ ਜਾਂਚ ਕਰ ਰਹੀ ਹੈ, ਜਲਦ ਹੀ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ। 

ਇਹ ਵੀ ਪੜ੍ਹੋ : ਮਾਨਸਾ ਦੇ ਬੱਸ ਅੱਡੇ 'ਤੇ ਮਿਲੀ ਸਿੱਖ ਬੱਚੇ ਦੀ ਲਾਸ਼ ਨੂੰ ਲੈ ਕੇ ਵੱਡਾ ਖ਼ੁਲਾਸਾ, ਪੂਰਾ ਸੱਚ ਜਾਣ ਉਡਣਗੇ ਹੋਸ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News