ਇੱਕੋ ਪਰਿਵਾਰ ਦੇ ਤਿੰਨ ਜੀਆਂ ਨੇ ਸ਼ੱਕੀ ਹਾਲਾਤ ’ਚ ਨਿਗਲਿਆ ਜ਼ਹਿਰ, 14 ਸਾਲਾ ਧੀ ਦੀ ਮੌਤ

Wednesday, Aug 03, 2022 - 06:08 PM (IST)

ਇੱਕੋ ਪਰਿਵਾਰ ਦੇ ਤਿੰਨ ਜੀਆਂ ਨੇ ਸ਼ੱਕੀ ਹਾਲਾਤ ’ਚ ਨਿਗਲਿਆ ਜ਼ਹਿਰ, 14 ਸਾਲਾ ਧੀ ਦੀ ਮੌਤ

ਬਟਾਲਾ/ਡੇਰਾ ਬਾਬਾ ਨਾਨਕ  (ਬੇਰੀ, ਜ. ਬ.) : ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਤਰਪੱਲਾ ਵਿਖੇ ਬੁੱਧਵਾਰ ਸਵੇਰੇ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਵੱਲੋਂ ਸ਼ੱਕੀ ਹਾਲਾਤ ’ਚ ਜ਼ਹਿਰੀਲੀ ਦਵਾਈ ਖਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੇਵਲ ਸਿੰਘ ਵਾਸੀ ਤਰਪੱਲਾ ਨੇ ਦੱਸਿਆ ਕਿ ਅੱਜ ਸਵੇਰੇ ਉਹ ਕਿਸੇ ਕੰਮ ਲਈ ਘਰੋਂ ਬਾਹਰ ਗਿਆ ਸੀ ਕਿ ਜਦ ਉਹ ਕੁਝ ਸਮਾਂ ਬਾਅਦ ਘਰ ਆਇਆ ਤਾਂ ਦੇਖਿਆ ਕਿ ਉਸਦੀ ਪਤਨੀ ਕੁਲਵਿੰਦਰਜੀਤ ਕੌਰ, ਲੜਕਾ ਸੁਖਮਨਜੀਤ ਸਿੰਘ ਅਤੇ ਲੜਕੀ ਸਿਮਰਪ੍ਰੀਤ ਕੌਰ ਬੇਹੋਸ਼ੀ ਦੀ ਹਾਲਤ ’ਚ ਪਏ ਹੋਏ ਸਨ। ਉਸਨੇ ਦੱਸਿਆ ਕਿ ਇਸ ਦੌਰਾਨ ਉਸਨੇ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਹਸਪਤਾਲ ’ਚ ਦਾਖਲ ਕਰਵਾਇਆ ਜਿਥੇ ਉਸਦੀ ਲੜਕੀ ਸਿਮਰਪ੍ਰੀਤ ਕੌਰ (14) ਦੀ ਇਲਾਜ ਦੌਰਾਨ ਮੌਤ ਹੋ ਗਈ ਜਦਕਿ ਉਸਦੀ ਪਤਨੀ ਅਤੇ ਲੜਕੇ ਦੀ ਹਾਲਤ ਗੰਭੀਰ ਹੈ।

ਇਹ ਵੀ ਪੜ੍ਹੋ : ਪਟਿਆਲਾ ’ਚ ਹੈਰਾਨ ਕਰਨ ਵਾਲੀ ਘਟਨਾ, ਐੱਸ. ਬੀ. ਆਈ. ਦੀ ਮੇਨ ਬ੍ਰਾਂਚ ’ਚੋਂ 35 ਲੱਖ ਕੈਸ਼ ਲੈ ਗਿਆ ਬੱਚਾ

ਉਧਰ ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਚੌਂਕੀ ਮਾਲੇਵਾਲ ਦੇ ਇੰਚਾਰਜ ਭੁਪਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕਾ ਸਿਮਰਪ੍ਰੀਤ ਕੌਰ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਉਸਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਪੁਲਸ ਵਲੋਂ 174 ਦੀ ਕਾਰਵਾਈ ਕੀਤੀ ਗਈ ਹੈ। ਖ਼ਬਰ ਲਿਖੇ ਜਾਣ ਤੱਕ ਇਸ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਕਾਤਲਾਂ ਦੀ ਪੁਲਸ ਨੂੰ ਵੰਗਾਰ, ਫੇਸਬੁੱਕ ’ਤੇ ਤਸਵੀਰ ਪਾ ਕੇ ਲਿਖੀਆਂ ਇਹ ਗੱਲਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News