ਸੰਸਕਾਰ 'ਤੇ ਗਿਆ ਸੀ ਪਰਿਵਾਰ, ਘਰ ਆ ਕੇ ਵੇਖਿਆ 70 ਲੱਖ ਰੁਪਏ 'ਤੇ ਹੱਥ ਸਾਫ਼ ਕਰ ਗਿਆ ਚੋਰ

Tuesday, Jan 07, 2025 - 02:56 PM (IST)

ਸੰਸਕਾਰ 'ਤੇ ਗਿਆ ਸੀ ਪਰਿਵਾਰ, ਘਰ ਆ ਕੇ ਵੇਖਿਆ 70 ਲੱਖ ਰੁਪਏ 'ਤੇ ਹੱਥ ਸਾਫ਼ ਕਰ ਗਿਆ ਚੋਰ

ਅੰਮ੍ਰਿਤਸਰ- ਅੰਮ੍ਰਿਤਸਰ ਤੋਂ ਆਏ ਦਿਨ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਘਟਨਾਵਾਂ ਦੀ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਚੋਰ ਬੇਖੌਫ ਹੋ ਕੇ ਲੋਕਾਂ ਦੇ ਘਰਾਂ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਫਰਾਰ ਹੋ ਜਾਂਦੇ ਹਨ। ਉੱਥੇ ਹੀ ਅੱਜ ਅੰਮ੍ਰਿਤਸਰ ਦੇ ਪ੍ਰਤਾਪ ਨਗਰ ਇਲਾਕੇ 'ਚ ਇੱਕ ਪਰਿਵਾਰ ਜਦੋਂ ਆਪਣੇ ਕਿਸੇ ਰਿਸ਼ਤੇਦਾਰ ਦੇ ਸੰਸਕਾਰ 'ਤੇ ਗਿਆ ਸੀ ਤਾਂ ਪਿੱਛੋਂ 3 ਵਜੇ ਇਕ ਚੋਰ ਘਰ ਵਿੱਚ ਦਾਖਲ ਹੋਇਆ ਤੇ ਉਸ ਵਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ

PunjabKesari

ਇਸ ਮੌਕੇ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਅਸੀਂ ਆਪਣੇ ਰਿਸ਼ਤੇਦਾਰ ਦੇ ਸੰਸਕਾਰ 'ਤੇ ਗਏ ਹੋਏ ਸੀ ਜਦੋਂ ਅਸੀਂ ਘਰ ਆ ਕੇ ਵੇਖਿਆ ਸਾਡੇ ਕਮਰੇ ਦੇ ਦਰਵਾਜ਼ੇ ਟੁੱਟੇ ਹੋਏ ਸਨ ਤੇ ਅਲਮਾਰੀਆਂ ਦਾ ਸਾਮਾਨ ਖਿਲਿਆ ਹੋਇਆ ਸੀ। ਉਹਨਾਂ ਦੱਸਿਆ ਕਿ ਸਾਡਾ ਸੋਨੇ ਦਾ ਤੀਲੀ ਕੋਕਿਆਂ ਦਾ ਕੰਮ ਹੈ ਤੇ ਚੋਰ ਸਾਰਾ ਸਾਮਾਨ ਚੋਰੀ ਕਰਕੇ ਫਰਾਰ ਹੋ ਗਿਆ ਹੈ। ਉਹਨਾਂ ਕਿਹਾ ਕਿ ਕਰੀਬ 70 ਲੱਖ ਰੁਪਏ ਦੀ ਚੋਰੀ ਕਰਕੇ ਚੋਰ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਅਸੀਂ ਇਸਦੀ ਸ਼ਿਕਾਇਤ ਪੁਲਸ ਪ੍ਰਸ਼ਾਸਨ ਨੂੰ ਵੀ ਕੀਤੀ ਹੈ, ਪੁਲਸ ਪ੍ਰਸ਼ਾਸਨ ਮੌਕੇ 'ਤੇ ਪੁੱਜਾ ਹੈ। ਪੀੜਤ ਪਰਿਵਾਰ ਨੇ ਕਿਹਾ ਕਿ ਸੀਸੀਟੀਵੀ ਕੈਮਰੇ 'ਚ ਇੱਕ ਚੋਰ ਘਰ 'ਚ ਆਉਂਦਾ ਸਾਫ਼  ਦਿਖਾਈ ਦੇ ਰਿਹਾ ਹੈ, ਜੋ ਸਮਾਨ ਚੋਰੀ ਕਰਨ ਦੇ ਨਾਲ-ਨਾਲ ਸੀਸੀਟੀਵੀ ਕੈਮਰੇ ਦਾ ਡੀਵੀਆਰ ਵੀ ਆਪਣੇ ਨਾਲ ਲੈ ਗਿਆ ਹੈ।

ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਪਿਓ ਦੀ ਸਾਹਮਣੇ ਨੌਜਵਾਨ ਇਕਲੌਤੇ ਪੁੱਤ ਦੀ ਮੌਤ

PunjabKesari

ਇਸ ਮੌਕੇ ਘਟਨਾ 'ਤੇ ਪੁੱਜੇ ਪੁਲਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪ੍ਰਤਾਪ ਨਗਰ ਇਲਾਕੇ 'ਚ ਇੱਕ ਘਰ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਅਸੀਂ ਜਾਂਚ ਕਰ ਰਹੇ ਹਾਂ ਅਤੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਜਲਦੀ ਹੀ ਚੋਰ ਨੂੰ ਕਾਬੂ ਕਰ ਲਿਆ ਜਾਵੇਗਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News