ਦਵਿੰਦਰ ਨੱਤ ਖ਼ੁਦਕੁਸ਼ੀ ਮਾਮਲੇ 'ਚ ਪਰਿਵਾਰ ਦਾ ਸਖ਼ਤ ਫ਼ੈਸਲਾ, ਵਕੀਲਾਂ ਨੇ ਵੀ ਕੀਤਾ ਵੱਡਾ ਐਲਾਨ
Wednesday, Apr 01, 2026 - 05:29 PM (IST)
ਬਠਿੰਡਾ (ਵਿਜੇ ਵਰਮਾ) : ਚੰਡੀਗੜ੍ਹ ਦੇ ਬਿਲਡਰ ਪਰਿਵਾਰ ਤੋਂ ਤੰਗ ਆ ਕੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਵਾਲੇ ਵਕੀਲ ਦਵਿੰਦਰ ਪਾਲ ਸਿੰਘ ਨੱਤ ਦੇ ਪਰਿਵਾਰਕ ਮੈਂਬਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਅੜੇ ਹੋਏ ਹਨ। ਉਨ੍ਹਾਂ ਸਾਫ਼ ਕਿਹਾ ਹੈ ਕਿ ਜਦੋਂ ਤੱਕ ਦੋਸ਼ੀ ਗ੍ਰਿਫ਼ਤਾਰ ਨਹੀਂ ਹੁੰਦੇ, ਉਦੋਂ ਤੱਕ ਮ੍ਰਿਤਕ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਦੂਜੇ ਪਾਸੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੀ ਮ੍ਰਿਤਕ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਤਰ੍ਹਾਂ ਮੈਦਾਨ ‘ਚ ਆ ਗਈ ਹੈ। ਬੁੱਧਵਾਰ ਨੂੰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਸਮੂਹ ਵਕੀਲਾਂ ਨੇ ਇਕ ਪ੍ਰਸਤਾਵ ਪਾਸ ਕੀਤਾ ਕਿ ਦੋਸ਼ੀ ਬਿੰਦਰਪਾਲ ਮਿੱਤਲ, ਪ੍ਰਤੀਕ ਮਿੱਤਲ ਅਤੇ ਭਰਤ ਮਿੱਤਲ ਦਾ ਕੇਸ ਕੋਈ ਵੀ ਵਕੀਲ ਨਹੀਂ ਲੜੇਗਾ। ਇਸ ਦੇ ਨਾਲ ਹੀ ਮ੍ਰਿਤਕ ਵਕੀਲ ਦਾ ਕੇਸ ਵਕੀਲਾਂ ਦੇ ਇਕ ਪੈਨਲ ਵੱਲੋਂ ਲੜਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ, ਅੱਜ ਤੋਂ ਸਫ਼ਰ ਹੋਇਆ ਮਹਿੰਗਾ, NHAI ਨੇ ਵਧਾਈਆਂ ਟੋਲ ਦਰਾਂ
ਪ੍ਰਧਾਨ ਗੁਰਵਿੰਦਰ ਸਿੰਘ ਮਾਨ ਨੇ ਗੱਲਬਾਤ ਦੌਰਾਨ ਦੱਸਿਆ ਕਿ ਮ੍ਰਿਤਕ ਵਕੀਲ ਦਵਿੰਦਰ ਪਾਲ ਸਿੰਘ ਨੱਤ ਨੂੰ ਇਨਸਾਫ਼ ਦਿਵਾਉਣ ਲਈ ਸਾਰਾ ਵਕੀਲ ਭਾਈਚਾਰਾ ਇਕੱਠਾ ਹੋਇਆ ਹੈ। ਉਨ੍ਹਾਂ ਐਲਾਨ ਕੀਤਾ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਰੇ ਵਕੀਲ ਵੀਰਵਾਰ ਨੂੰ ਇਕ ਦਿਨ ਦੀ ਹੜਤਾਲ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਵੀਰਵਾਰ ਸ਼ਾਮ ਤੱਕ ਪੁਲਸ ਵੱਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਸ਼ੁੱਕਰਵਾਰ ਨੂੰ ਵਕੀਲ ਭਾਈਚਾਰਾ ਅਗਲੀ ਰਣਨੀਤੀ ਤੈਅ ਕਰੇਗਾ।
ਇਹ ਵੀ ਪੜ੍ਹੋ : ਮਾਂ ਨੇ ਪੁੱਤ ਦੇ ਡੇਢ ਲੱਖ ਰੁਪਏ ਕਬਾੜੀ ਨੂੰ ਵੇਚੇ, ਫਿਰ ਜੋ ਹੋਇਆ, ਹਰ ਕੋਈ ਰਹਿ ਗਿਆ ਹੈਰਾਨ
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਕਹਿਣ ‘ਤੇ ਵੀਰਵਾਰ ਨੂੰ ਮੋੜ ਮੰਡੀ 'ਚ ਇਕ ਸਾਂਝੀ ਥਾਂ ‘ਤੇ ਆਮ ਲੋਕਾਂ ਅਤੇ ਵਕੀਲਾਂ ਦਾ ਇਕੱਠ ਹੋਵੇਗਾ, ਜਿਸ 'ਚ ਅੱਗੇ ਦੀ ਕਾਰਵਾਈ ਬਾਰੇ ਫ਼ੈਸਲਾ ਸਾਂਝੇ ਤੌਰ ‘ਤੇ ਕੀਤਾ ਜਾਵੇਗਾ। ਇਸ ਦੌਰਾਨ ਐੱਸ. ਪੀ. ਸਿਟੀ ਨਰਿੰਦਰ ਸਿੰਘ ਨੇ ਕਿਹਾ ਕਿ ਪੁਲਸ ਦੀਆਂ ਦੋ ਟੀਮਾਂ ਲਗਾਤਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀਆਂ ਹਨ ਅਤੇ ਜਲਦੀ ਹੀ ਦੋਸ਼ੀਆਂ ਦੇ ਕਾਬੂ ‘ਚ ਆਉਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
