ਵਿਅਕਤੀ ਨੇ ਪਤਨੀ ਤੇ ਸੁਹਰਾ ਪਰਿਵਾਰ ਤੋਂ ਤੰਗ ਆ ਕੇ ਖਾਧਾ ਜ਼ਹਿਰ

Sunday, Oct 22, 2017 - 12:30 PM (IST)

ਵਿਅਕਤੀ ਨੇ ਪਤਨੀ ਤੇ ਸੁਹਰਾ ਪਰਿਵਾਰ ਤੋਂ ਤੰਗ ਆ ਕੇ ਖਾਧਾ ਜ਼ਹਿਰ

ਤਰਨਤਾਰਨ (ਰਾਜੂ) - ਥਾਣਾ ਸਦਰ ਤਰਨਤਾਰਨ ਅਧੀਨ ਆਉਂਦੇ ਪਿੰਡ ਕੱਦਗਿੱਲ ਵਿਖੇ ਸਹੁਰਿਆਂ ਤੇ ਪਤਨੀ ਤੋਂ ਤੰਗ ਆ ਕੇ ਇਕ ਵਿਅਕਤੀ ਨੇ ਜ਼ਹਿਰੀਲੀ ਦਵਾਈ ਖਾ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਨੇ 3 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
ਮੁੱਦਈ ਬਲਦੇਵ ਸਿੰਘ ਪੁੱਤਰ ਮੋਤਾ ਸਿੰਘ ਵਾਸੀ ਕੱਦਗਿੱਲ ਨੇ ਦੱਸਿਆ ਕਿ ਮੇਰੇ ਲੜਕੇ ਸੁਰਜੀਤ ਸਿੰਘ ਨੇ ਆਪਣੀ ਪਤਨੀ, ਸਹੁਰਾ ਤੇ ਸੱਸ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਖਾ ਲਈ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਗੁਰਮੀਤ ਕੌਰ, ਸਹੁਰਾ ਤਰਸੇਮ ਸਿੰਘ ਤੇ ਸੱਸ ਬਲਵੀਰ ਕੌਰ ਮ੍ਰਿਤਕ ਨੂੰ ਘਰਦਿਆਂ ਤੋਂ ਵੱਖ ਰਹਿਣ ਲਈ ਕਹਿੰਦੇ ਸਨ ਤੇ ਤੰਗ-ਪ੍ਰੇਸ਼ਾਨ ਕਰਦੇ ਸਨ। ਇਸ ਸਬੰਧੀ ਤਫਤੀਸ਼ੀ ਅਫਸਰ ਏ. ਐੱਸ. ਆਈ. ਬਲਬੀਰ ਸਿੰਘ ਨੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News