ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ, ਕਮਰੇ ਵਿਚ ਲਾਸ਼ਾਂ ਦੇਖ ਚੀਕ-ਚਿਹਾੜਾ

Friday, Jul 26, 2024 - 06:16 PM (IST)

ਮਾਛੀਵਾੜਾ ਸਾਹਿਬ (ਟੱਕਰ) : ਸਥਾਨਕ ਕੁਹਾੜਾ ਰੋਡ ’ਤੇ ਸਥਿਤ ਮਾਡਲ ਟਾਊਨ ਕਾਲੋਨੀ ਵਿਖੇ ਇਕ ਕਮਰੇ ਅੰਦਰ ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀਆਂ ਲਾਸ਼ਾਂ ਪਈਆਂ ਮਿਲੀਆਂ। ਜਿਨ੍ਹਾਂ ਦੀ ਪਹਿਚਾਣ ਦੀਪਕ ਕੁਮਾਰ ਉਰਫ਼ ਦੀਪੂ (24) ਵਾਸੀ ਬਿਹਾਰ, ਹਾਲ ਵਾਸੀ ਗੁਰੂਗੜ੍ਹ ਅਤੇ ਵਿਜੈ ਕੁਮਾਰ (24) ਵਾਸੀ ਗੁਰੂਗੜ੍ਹ ਵਜੋਂ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਦੀਪਕ ਕੁਮਾਰ ਤੇ ਵਿਜੈ ਕੁਮਾਰ ਦੋਵੇਂ ਹੀ ਕੁਹਾੜਾ ਰੋਡ ’ਤੇ ਸਥਿਤ ਇਕ ਫੈਕਟਰੀ ਵਿਚ ਮਕੈਨਿਕ ਵਜੋਂ ਕੰਮ ਕਰਦੇ ਸਨ। ਮ੍ਰਿਤਕ ਦੀਪੂ ਦੇ ਪਿਤਾ ਸੁਲੱਖਣ ਕੁਮਾਰ ਨੇ ਦੱਸਿਆ ਕਿ ਮ੍ਰਿਤਕਾਂ ਵਿਚ ਉਸਦਾ ਇੱਕ ਲੜਕਾ ਤੇ ਇਕ ਭਾਣਜਾ ਹੈ ਜੋ ਆਪਸ ਵਿਚ ਰਿਸ਼ਤੇਦਾਰ ਹਨ। ਸੁਲੱਖਣ ਕੁਮਾਰ ਨੇ ਦੱਸਿਆ ਕਿ ਉਹ ਕੱਲ੍ਹ ਦੋਵੇਂ ਸ਼ਾਮ ਨੂੰ ਇਹ ਆਖ ਕੇ ਘਰੋਂ ਗਏ ਕਿ ਉਹ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਲਈ ਜਾ ਰਹੇ ਹਨ। 

ਇਹ ਵੀ ਪੜ੍ਹੋ : ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ ਨੇ ਪਾਇਆ ਟਾਈਮ, ਖੂਨੀ ਝੜਪ ਵਿਚ ਇਕ ਨੌਜਵਾਨ ਦੀ ਮੌਤ

ਅੱਜ ਉਨ੍ਹਾਂ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਇਹ ਦੋਵੇਂ ਬੇਹੋਸ਼ੀ ਦੀ ਹਾਲਤ ਵਿਚ ਮਾਡਲ ਟਾਊਨ ਵਿਖੇ ਇਕ ਕਮਰੇ ਵਿਚ ਪਏ ਹਨ ਅਤੇ ਜਦੋਂ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਦੋਵਾਂ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਇਹ ਮੌਤ ਕਿਵੇਂ ਹੋਈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਉਨ੍ਹਾਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਨੌਜਵਾਨਾਂ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਸੀ। ਇਨ੍ਹਾਂ ’ਚੋਂ ਮ੍ਰਿਤਕ ਦੀਪਕ ਕੁਮਾਰ ਦਾ ਵਿਆਹ ਹੋਇਆ ਸੀ ਜਦਕਿ ਦੂਜਾ ਅਜੇ ਕੁਆਰਾ ਸੀ। ਦੋਵਾਂ ਮ੍ਰਿਤਕਾਂ ਦਾ ਪਿਛੋਕੜ ਬਿਹਾਰ ਦਾ ਦੱਸਿਆ ਜਾ ਰਿਹਾ ਹੈ ਪਰ ਹੁਣ ਇਹ ਪਰਿਵਾਰ ਸਮੇਤ ਪਿੰਡ ਗੁਰੂਗੜ੍ਹ ਵਿਖੇ ਰਹਿੰਦੇ ਸਨ।

ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਪ੍ਰਵਾਸੀ ਮਜ਼ਦੂਰ ਵੱਲੋ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਨੌਜਵਾਨਾਂ ਦੀ ਮੌਤ ਦੀ ਜਾਂਚ ਕੀਤੀ ਜਾ ਰਹੀ : ਥਾਣਾ ਮੁਖੀ

ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਕਮਰੇ ਵਿਚ ਕੁਝ ਖਾਣ-ਪੀਣ ਦਾ ਸਮਾਨ ਵੀ ਮਿਲਿਆ ਹੈ ਜੋ ਕਿ ਕਬਜ਼ੇ ’ਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਪੋਸਟ ਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਨ੍ਹਾਂ ਦੀ ਮੌਤ ਕੋਈ ਜ਼ਹਿਰੀਲਾ ਖਾਣਾ, ਜ਼ਹਿਰੀਲੇ ਜਾਨਵਰ ਦੇ ਡੱਸਣ ਜਾਂ ਫਿਰ ਨਸ਼ੇ ਕਾਰਨ ਹੋਈ ਹੈ। ਪੁਲਸ ਵਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News