ਸ੍ਰੀ ਅਨੰਦਪੁਰ ਸਾਹਿਬ ਤੋਂ ਮੱਥਾ ਟੇਕ ਕੇ ਘਰ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਔਰਤ ਸਣੇ ਦੋ ਦੀ ਮੌਤ

Sunday, Mar 12, 2023 - 06:14 PM (IST)

ਸ੍ਰੀ ਅਨੰਦਪੁਰ ਸਾਹਿਬ ਤੋਂ ਮੱਥਾ ਟੇਕ ਕੇ ਘਰ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਔਰਤ ਸਣੇ ਦੋ ਦੀ ਮੌਤ

ਬਲਾਚੌਰ/ਪੋਜੇਵਾਲ (ਕਟਾਰੀਆ)- ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ’ਤੇ ਕਸਬਾ ਸਿੰਘਪੁਰ ਨਾਕੇ ’ਤੇ ਇਕ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਹੋਣ ਨਾਲ ਇਕ ਵਿਅਕਤੀ ਅਤੇ ਇਕ ਔਰਤ ਦੀ ਮੌਤ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਤਿੰਨ ਔਰਤਾਂ ਦੇ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈਆਂ।  ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਨੀਲਕਲਾਂ ਗੁਰਦਾਸਪੁਰ ਦਾ ਪਰਿਵਾਰ ਆਪਣੀ ਕਾਰ ’ਚ ਚਾਲਕ ਝਿਲਮਿਲ ਸਿੰਘ (50), ਰਣਜੀਤ ਕੌਰ (46), ਜਸਬੀਰ ਕੌਰ (44), ਸੁਖਵੰਤ ਕੌਰ (40) ਅਰਪਨਦੀਪ ਕੌਰ (12), ਹਰਸਿਮਰਤ (7) ਸਾਲ ਸ੍ਰੀ ਅਨੰਦਪੁਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਘਰ ਆ ਰਹੇ ਸਨ। ਜਦੋਂ ਉਹ ਸਿੰਘਪੁਰ ਟੀ-ਪੁਆਇੰਟ ’ਤੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਮੱਕੀ ਦੇ ਭਰੇ ਟਰੱਕ ਅਤੇ ਕਾਰ ਦੀ ਸਿੱਧੀ ਟੱਕਰ ਹੋ ਗਈ।

ਇਹ ਵੀ ਪੜ੍ਹੋ :ਪੰਜਾਬ ਦੇ ਨੇਤਾਵਾਂ ਦੀ ਸੁਰੱਖਿਆ ਨੂੰ ਲੈ ਕੇ ਐਸਟੀਮੇਟ ਕਮੇਟੀ ਦੀ ਰਿਪੋਰਟ ਵਿੱਚ ਹੋਇਆ ਵੱਡਾ ਖ਼ੁਲਾਸਾ

PunjabKesari

ਮੌਕੇ ’ਤੇ ਪਹੁੰਚੇ ਸਮਾਜ ਸੇਵੀ ਰਾਕੇਸ਼ ਨੇ ਲੋਕਾਂ ਦੇ ਸਹਿਯੋਗ ਨਾਲ ਆਪਣੀ ਕਾਰ ’ਚ ਜ਼ਖ਼ਮੀਆਂ ਨੂੰ ਲੈ ਕੇ ਸੜੋਆ, ਕੁੱਕੜ ਮਜਾਰਾ ਹਸਪਤਾਲ ਦਾਖ਼ਲ ਕਰਵਾਇਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਵੇਖਦੇ ਹੋਏ ਨਵਾਂਸ਼ਹਿਰ ਆਈ. ਵੀ. ਵਾਈ. ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਪੁਸਮਿਤ ਕੌਰ ਅਤੇ ਹਰਸਿਮਰਤ ਕੌਰ ਮਾਮੂਲੀ ਸੱਟਾਂ ਕਰਕੇ ਠੀਕ ਹਨ ਅਤੇ ਬਾਕੀ ਤਿੰਨ ਗੰਭੀਰ ਔਰਤਾਂ ਦਾ ਇਲਾਜ ਚੱਲ ਰਿਹਾ ਹੈ। ਝਿਲਮਿਲ ਸਿੰਘ ਅਤੇ ਜਸਬੀਰ ਕੌਰ ਦੀ ਗੜ੍ਹਸ਼ੰਕਰ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ । ਪੋਜੇਵਾਲ ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਕਾਰ ਅਤੇ ਟਰੱਕ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :  NRI ਪ੍ਰਦੀਪ ਸਿੰਘ ਕਤਲ ਮਾਮਲੇ 'ਚ ਆਇਆ ਨਵਾਂ ਮੋੜ, ਮੁਲਜ਼ਮ ਸਤਬੀਰ ਦੀ ਪਤਨੀ ਨੇ ਨਿਹੰਗ ਸਿੰਘ 'ਤੇ ਲਾਏ ਵੱਡੇ ਦੋਸ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News