ਇਕ ਮਹੀਨਾ ਪਹਿਲਾਂ ਕਰਵਾਏ ਧੀ ਦੇ ਪ੍ਰੇਮ ਵਿਆਹ ਤੋਂ ਖ਼ਫ਼ਾ ਪਰਿਵਾਰ ਨੇ ਜਵਾਈ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ

Friday, Sep 15, 2023 - 12:05 PM (IST)

ਇਕ ਮਹੀਨਾ ਪਹਿਲਾਂ ਕਰਵਾਏ ਧੀ ਦੇ ਪ੍ਰੇਮ ਵਿਆਹ ਤੋਂ ਖ਼ਫ਼ਾ ਪਰਿਵਾਰ ਨੇ ਜਵਾਈ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ

ਜਲੰਧਰ (ਸੁਨੀਲ)- ਥਾਣਾ ਡਿਵੀਜ਼ਨ ਨੰ. 8 ਅਧੀਨ ਪੈਂਦੇ ਦਿਆਲ ਨਗਰ ’ਚ ਰਹਿਣ ਵਾਲੇ ਇਕ ਪਰਿਵਾਰ ’ਤੇ ਬੇਟੇ ਦੇ ਸਹੁਰੇ ਪੱਖ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਸੂਤਰਾਂ ਅਨੁਸਾਰ ਇਹ ਸਾਰਾ ਮਾਮਲਾ ਪ੍ਰੇਮ ਵਿਆਹ ਦਾ ਦੱਸਿਆ ਜਾ ਰਿਹਾ ਹੈ, ਜਦੋਂਕਿ ਕੁੱਟਮਾਰ ’ਚ ਜ਼ਖ਼ਮੀ ਹੋਏ ਆਪਣੇ ਪਤੀ ਨਾਲ ਸਿਵਲ ਹਸਪਤਾਲ ਪਹੁੰਚੀ ਸੁਧਾ (ਕਾਲਪਨਿਕ ਨਾਂ) ਨੇ ਦੱਸਿਆ ਕਿ ਉਹ ਹਰਦਿਆਲ ਨਗਰ ਦੀ ਰਹਿਣ ਵਾਲੀ ਹੈ ਅਤੇ ਇਕ ਮਹੀਨਾ ਪਹਿਲਾਂ ਉਸ ਨੇ ਆਪਣੀ ਮਰਜ਼ੀ ਨਾਲ ਹਰਦਿਆਲ ਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਨਾਲ ਪ੍ਰੇਮ ਵਿਆਹ ਕਰਵਾ ਲਿਆ ਸੀ। ਉਸ ਨੇ ਦੱਸਿਆ ਕਿ ਉਸ ਦੀ ਮਤਰੇਈ ਮਾਂ ਉਸ ਅਤੇ ਉਸ ਦੇ ਪਤੀ ਨੇ ਹਮਲਾ ਕਰਵਾ ਰਹੀ ਹੈ।

PunjabKesari

ਲੜਕੀ ਨੇ ਦੋਸ਼ ਲਾਇਆ ਕਿ ਉਸ ਦੀ ਮਤਰੇਈ ਮਾਂ ਉਸ ਦਾ ਵਿਆਹ ਨਸ਼ੇੜੀ ਵਿਅਕਤੀ ਨਾਲ ਕਰਵਾਉਣਾ ਚਾਹੁੰਦੀ ਸੀ, ਜੋ ਲੜਕੀ ਨੂੰ ਮਨਜ਼ੂਰ ਨਹੀਂ ਸੀ, ਜਿਸ ਕਾਰਨ ਕੁੜੀ ਨੇ ਆਪਣੀ ਪਸੰਦ ਦਾ ਜੀਵਨ ਸਾਥੀ ਚੁਣ ਕੇ ਉਸ ਨਾਲ ਵਿਆਹ ਕਰਵਾ ਲਿਆ। ਇਸ ਤੋਂ ਨਾਰਾਜ਼ ਹੋ ਕੇ ਕੁੜੀ ਦੀ ਮਤਰੇਈ ਮਾਂ ਨੇ ਉਸ ਦਾ ਵਿਆਹ ਤੋੜਨ ਦਾ ਫ਼ੈਸਲਾ ਕਰ ਲਿਆ।

PunjabKesari

ਇਹ ਵੀ ਪੜ੍ਹੋ- ਜਲੰਧਰ ਪੁਲਸ ਦੇ ਦੋ ਮੁਲਾਜ਼ਮਾਂ ਦਾ ਹੈਰਾਨ ਕਰਦਾ ਕਾਰਾ, ਲੋਕਾਂ ਨੇ ਘੇਰਾ ਪਾ ਭਾਰਤ-ਪਾਕਿ ਸਰਹੱਦ ਤੋਂ ਕੀਤੇ ਕਾਬੂ

ਕੁੜੀ ਨੇ ਦੋਸ਼ ਲਾਇਆ ਕਿ ਇਸ ਤੋਂ ਪਹਿਲਾਂ ਵੀ ਉਸ ਦੀ ਮਤਰੇਈ ਮਾਂ ਵੱਲੋਂ ਉਸ ਦੇ ਪਤੀ 'ਤੇ ਹਮਲਾ ਕੀਤਾ ਗਿਆ ਸੀ, ਜਿਸ ਦੀ ਸ਼ਿਕਾਇਤ ਥਾਣੇ ’ਚ ਵੀ ਕਰਵਾਈ ਗਈ ਸੀ ਪਰ ਅੱਜ ਫਿਰ ਉਸ ਦੀ ਮਤਰੇਈ ਮਾਂ ਨੇ ਉਸ ਦੇ ਪਿਤਾ ਅਤੇ ਭਰਾਵਾਂ ਨਾਲ ਮਿਲ ਕੇ ਉਸ ਦੇ ਘਰ 'ਤੇ ਹਮਲਾ ਕਰ ਦਿੱਤਾ। ਹਮਲਾ ਕਰਨ ਆਏ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਜਵਾਈ ’ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੀ ਕੁੱਟਮਾਰ ਕੀਤੀ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ’ਚ ਕੈਦ ਹੋ ਗਈ। ਇਸ ਦੀ ਸੂਚਨਾ ਥਾਣਾ ਡਿਵੀਜ਼ਨ ਨੰ. 8 ਨੂੰ ਦਿੱਤੀ ਗਈ। ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesari

ਇਹ ਵੀ ਪੜ੍ਹੋ- ਨੂਰਮਹਿਲ 'ਚ ਗੁਟਕਾ ਸਾਹਿਬ ਦੀ ਬੇਅਦਬੀ, ਵੀਡੀਓ ਬਣਾ ਕੇ ਮਾਂ ਨੂੰ ਭੇਜ ਵਿਅਕਤੀ ਨੇ ਆਖੀ ਇਹ ਗੱਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1
For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

shivani attri

Content Editor

Related News