ਅੱਧੀ ਰਾਤ ਨੂੰ ਅੱਪਰਾ ਦੇ ਪਿੰਡ ’ਚ ਪਿਆ ਚੀਕ ਚਿਹਾੜਾ, ਘਰ ’ਚ ਵੜ ਕੇ ਵੱਢ ਸੁੱਟਿਆ ਪੂਰਾ ਪਰਿਵਾਰ
Monday, Apr 17, 2023 - 06:18 PM (IST)

ਅੱਪਰਾ (ਅਜਮੇਰ) : ਇੱਥੋਂ ਦੇ ਨਜ਼ਦੀਕੀ ਪਿੰਡ ਢੰਡਵਾੜ ’ਚ ਬੀਤੀ ਰਾਤ ਕਈ ਅਪਣਛਾਤੇ ਹਮਲਾਵਰਾਂ ਵਲੋਂ ਇਕ ਘਰ ’ਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਸੁੱਤੇ ਪਏ ਪਰਿਵਾਰ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਬੇਰਹਿਮੀ ਨਾਲ ਕੀਤੇ ਗਏ ਇਸ ਹਮਲੇ ’ਚ ਜਿੱਥੇ ਪਰਿਵਾਰ ਦੇ ਕਈ ਮੈਂਬਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਉੱਥੇ ਹੀ ਪਰਿਵਾਰ ਦੇ ਮੈਂਬਰ ਨਰਿੰਦਰ ਸਿੰਘ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਕਦਮ, ਪੰਜਾਬ ਦੇ ਇਨ੍ਹਾਂ ਸਰਕਾਰੀ ਸਕੂਲਾਂ ਲਈ ਲਿਆ ਅਹਿਮ ਫ਼ੈਸਲਾ
ਇਸ ਹਮਲੇ ਵਿਚ ਬਲਰਾਜ ਸਿੰਘ, ਚਰਨਦੀਪ ਸਿੰਘ, ਹਰਦੀਪ ਸਿੰਘ ਦੀਪਾ ਗੰਭੀਰ ਜ਼ਖਮੀ ਹਨ ਜਿਨ੍ਹਾਂ ਨੂੰ ਫਗਵਾੜਾ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਅਨੁਸਾਰ ਪਰਿਵਾਰ ਨੇ ਹਮਲਾਵਰਾਂ ਦੀ ਪਛਾਣ ਕਰ ਲਈ ਹੈ। ਪੁਲਸ ਚੌਕੀ ਦੁਸਾਂਝ ਕਲਾਂ ਦੇ ਇੰਚਾਰਜ ਤਰਲੋਚਨ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨ ਲਿਖਣ ਉਪਰੰਤ ਬਣਦੀ ਕਾਨੂਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
ਇਹ ਵੀ ਪੜ੍ਹੋ : ਲੁਧਿਆਣਾ ਦੇ ਮਨੀ ਐਕਸਚੇਂਜਰ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਸੱਚ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।