ਪੰਜਾਬ ਦਾ ਇਹ ਹਾਈਵੇਅ ਹੋਇਆ ਜਾਮ! ਲੱਗੀਆਂ ਲੰਬੀਆਂ ਲਾਈਨਾਂ
Thursday, Feb 19, 2026 - 05:47 PM (IST)
ਜਲੰਧਰ (ਸੋਨੂੰ)- ਕੁਝ ਦਿਨ ਪਹਿਲਾਂ ਜਿੰਦਾ ਪਿੰਡ ਨੇੜੇ ਬੰਦੂਕ ਦੀ ਨੋਕ 'ਤੇ ਇਕ ਨੌਜਵਾਨ ਨਾਲ ਲੁੱਟਖੋਹ ਕੀਤੀ ਗਈ ਸੀ। ਐਕਟਿਵਾ 'ਤੇ ਸਵਾਰ ਲੁਟੇਰਿਆਂ ਨੇ ਨੌਜਵਾਨ 'ਤੇ ਬੇਰਹਿਮੀ ਨਾਲ ਹਮਲਾ ਕੀਤਾ ਅਤੇ ਬੰਦੂਕ ਦੀ ਨੋਕ 'ਤੇ ਉਸ ਦਾ ਫੋਨ ਖੋਹ ਲਿਆ ਸੀ। ਇਸ ਦੌਰਾਨ ਮੌਕੇ ਉਤੇ ਮੌਜੂਦ ਲੋਕਾਂ ਨੇ ਘਟਨਾ ਦੀ ਵੀਡੀਓ ਬਣਾਈ ਸੀ। ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਹਾਈਵੇਅ ਜਾਮ ਕਰ ਦਿੱਤਾ ਗਿਆ। ਪੁਲਸ ਦੇ ਭਰੋਸੇ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਖ਼ਤਮ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੇ ਅੱਜ ਫਿਰ ਜਲੰਧਰ-ਅੰਮ੍ਰਿਤਸਰ ਹਾਈਵੇਅ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ: ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ ਸੰਨਾਟਾ

ਹਾਈਵੇਅ 'ਤੇ ਲੱਗੇ ਜਾਮ ਦੌਰਾਨ ਇਕ ਐਂਬੂਲੈਂਸ ਵੀ ਫਸੀ ਰਹੀ ਅਤੇ ਦੂਰ-ਦੂਰ ਤੱਕ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸੋਨੂੰ ਨੇ ਕਿਹਾ ਕਿ 4 ਦਿਨ ਬੀਤ ਗਏ ਹਨ ਉਸ ਦਾ 14 ਸਾਲਾ ਪੁੱਤਰ ਕਰਨ ਉਰਫ਼ ਲੱਡੂ ਵੀ ਗਾਇਬ ਹੈ, ਉਸ ਦੇ ਬਾਰੇ ਅਜੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਪੀੜਤ ਨੇ ਦੱਸਿਆ ਕਿ ਉਸ ਦੇ ਪੁੱਤਰ ਦੀ ਇਸ ਘਟਨਾ ਵਿਚ ਕੋਈ ਭੂਮਿਕਾ ਨਹੀਂ ਹੈ। ਉਹ ਸਾਈਕਲ ਚਲਾ ਰਿਹਾ ਸੀ ਅਤੇ ਸੜਕ ਕਿਨਾਰੇ ਘਟਨਾ ਨੂੰ ਵੇਖ ਰਿਹਾ ਸੀ। ਉਨ੍ਹਾਂ ਕਿਹਾ ਕਿ ਮਾਮਲੇ ਨੂੰ ਲੈ ਕੇ ਪੁਲਸ ਨੂੰ ਇਸ ਸਬੰਧੀ ਸ਼ਿਕਾਇਤ ਦਿੱਤੀ ਗਈ ਪਰ ਕੋਈ ਸੁਣਵਾਈ ਨਹੀਂ ਹੋ ਰਹੀ।

ਪੀੜਤ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਦੀ ਭਾਲ ਵਿੱਚ ਚਾਰ ਦਿਨਾਂ ਤੋਂ ਪਰੇਸ਼ਾਨ ਹਨ। ਪੀੜਤ ਨੇ ਦੱਸਿਆ ਕਿ ਪੁਲਸ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕਰ ਰਹੀ, ਜਿਸ ਦੇ ਰੋਸ ਵਜੋਂ ਉਨ੍ਹਾਂ ਨੇ ਅੱਜ ਆਪਣੇ ਪੁੱਤਰ ਦੀ ਭਾਲ ਨੂੰ ਲੈ ਕੇ ਹਾਈਵੇਅ ਜਾਮ ਕੀਤਾ ਹੈ। ਔਰਤਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਨੌਜਵਾਨ ਨੂੰ ਕੁੱਟਣ ਵਾਲੇ ਮੁਲਜ਼ਮਾਂ ਨੇ ਉਨ੍ਹਾਂ ਦੇ ਪੁੱਤਰ ਨੂੰ ਅਗਵਾ ਕਰ ਲਿਆ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਡੀ. ਸੀ. ਪੀ. ਮੌਕੇ 'ਤੇ ਪਹੁੰਚੇ ਅਤੇ ਡੇਢ ਘੰਟੇ ਤੱਕ ਲੱਗੇ ਜਾਮ ਨੂੰ ਖੁੱਲ੍ਹਵਾਇਆ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਘਰ ਨੂੰ ਬਣਾਇਆ ਨਿਸ਼ਾਨਾ, ਕੰਬਿਆ ਇਹ ਇਲਾਕਾ
ਪੀੜਤ ਪਰਿਵਾਰ ਨੇ ਡੀ. ਐੱਸ. ਪੀ. ਨੂੰ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਅੱਠ ਘੰਟਿਆਂ ਦੇ ਅੰਦਰ-ਅੰਦਰ ਬਰਾਮਦ ਨਹੀਂ ਕੀਤਾ ਗਿਆ ਤਾਂ ਉਹ ਦੋਬਾਰਾ ਹਾਈਵੇਅ ਜਾਮ ਕਰਨਗੇ। ਉਨ੍ਹਾਂ ਨੇ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਦਾ ਪੁੱਤਰ ਨਾ ਮਿਲਿਆ ਤਾਂ ਉਹ ਦੋਬਾਰਾ ਹਾਈਵੇਅ ਜਾਮ ਕਰ ਦੇਣਗੇ। ਫਿਰ ਡੀ. ਸੀ. ਪੀ. ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਪੁੱਤਰ ਲੱਭ ਲਿਆ ਜਾਵੇਗਾ। ਪੀੜਤ ਪਰਿਵਾਰ ਨੇ ਘਟਨਾ ਸਥਾਨ 'ਤੇ ਪੱਕਾ ਨਾਕਾ ਲਗਾਉਣ ਦੀ ਅਪੀਲ ਕੀਤੀ ਹੈ।


ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਕਤਲ! ਬਜ਼ੁਰਗ ਔਰਤ ਨਾਲ ਪਾਰ ਕੀਤੀਆਂ ਦਰਿੰਦਗੀ ਦੀਆਂ ਹੱਦਾਂ, ਪੇਟੀ 'ਚੋਂ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
