ਜਵਾਈ ਨੂੰ ਗੋਲੀਆਂ ਮਾਰਨ ਦਾ ਮਾਮਲਾ : ਪਰਿਵਾਰ ਵਲੋਂ ਮਾਮਲੇ ਦੀ CBI ਤੋਂ ਜਾਂਚ ਕਰਾਉਣ ਦੀ ਮੰਗ

Monday, Aug 05, 2024 - 10:48 AM (IST)

ਜਵਾਈ ਨੂੰ ਗੋਲੀਆਂ ਮਾਰਨ ਦਾ ਮਾਮਲਾ : ਪਰਿਵਾਰ ਵਲੋਂ ਮਾਮਲੇ ਦੀ CBI ਤੋਂ ਜਾਂਚ ਕਰਾਉਣ ਦੀ ਮੰਗ

ਚੰਡੀਗੜ੍ਹ (ਨਵਿੰਦਰ) : ਜ਼ਿਲ੍ਹਾ ਅਦਾਲਤ ’ਚ ਆਪਣੇ ਜਵਾਈ ਹਰਪ੍ਰੀਤ ਸਿੰਘ ਦਾ ਗੋਲੀ ਮਾਰ ਕੇ ਕਤਲ ਕਰਨ ਵਾਲੇ ਸਾਬਕਾ ਏ. ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਦੋ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਹਰਪ੍ਰੀਤ ਸਿੰਘ ਦਾ ਪੀ. ਜੀ. ਆਈ. ’ਚ ਪੋਸਟਮਾਰਟਮ ਹੋਇਆ, ਜਿਸ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ।

ਇਹ ਵੀ ਪੜ੍ਹੋ : ਚੰਡੀਗੜ੍ਹ ਆਉਣ-ਜਾਣ ਵਾਲੇ ਦੇਣ ਧਿਆਨ, ਅੱਜ ਬੰਦ ਰਹਿਣਗੇ ਇਹ ਰਾਹ, ਟ੍ਰੈਫਿਕ ਪੁਲਸ ਵਲੋਂ Advisory ਜਾਰੀ

ਰਿਮਾਂਡ ਦੌਰਾਨ ਪੁਲਸ ਵੱਲੋਂ ਉਸ ਤੋਂ ਇਹ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਅਦਾਲਤ ’ਚ ਕਿਹੜੇ ਰਸਤੇ ਤੋਂ ਦਾਖ਼ਲ ਹੋਇਆ ਸੀ ਅਤੇ ਕਿਸ ਤਰ੍ਹਾਂ ਵਿਚੋਲਗੀ ਕੇਂਦਰ ’ਚ ਪਿਸਤੌਲ ਲੈ ਕੇ ਪਹੁੰਚਿਆ। ਹਰਪ੍ਰੀਤ ਸਿੰਘ ਦੇ ਪਿਤਾ ਨੇ ਕਿਹਾ ਕਿ ਸਿੱਧੂ ਪਰਿਵਾਰ ਉਨ੍ਹਾਂ ਦੇ ਪੁੱਤ ਨੂੰ ਤੰਗ ਕਰਦਾ ਸੀ।

ਇਹ ਵੀ ਪੜ੍ਹੋ : ਗਰਮੀ ਤੇ ਹੁੰਮਸ ਦੌਰਾਨ ਪੰਜਾਬੀਆਂ ਲਈ ਚਿੰਤਾ ਭਰੀ ਖ਼ਬਰ, ਮਾਨਸੂਨ ਨੂੰ ਲੈ ਕੇ ਸਾਹਮਣੇ ਆਈ ਇਹ ਗੱਲ

ਸ਼ਨੀਵਾਰ ਨੂੰ ਮਾਲਵਿੰਦਰ ਸਿੰਘ ਸਿੱਧੂ ਪੂਰੀ ਯੋਜਨਾ ਬਣਾ ਕੇ ਆਇਆ ਸੀ ਕਿ ਹਰਪ੍ਰੀਤ ਨੂੰ ਮਾਰ ਦੇਣਾ ਹੈ। ਉਨ੍ਹਾਂ ਨੇ ਮਾਮਲੇ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਚੰਡੀਗੜ੍ਹ ਪੁਲਸ ਤੇ ਪੰਜਾਬ ਪੁਲਸ ’ਤੇ ਭਰੋਸਾ ਨਹੀਂ ਹੈ। ਇਸ ਲਈ ਇਸ ਕਤਲ ਮਾਮਲੇ ਦੀ ਸੀ. ਬੀ. ਆਈ. ਤੋਂ ਜਾਂਚ ਹੋਣੀ ਚਾਹੀਦੀ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜੇ ਸੀ. ਬੀ. ਆਈ. ਇਸ ਮਾਮਲੇ ਦੀ ਜਾਂਚ ਕਰਦੀ ਹੈ ਤਾਂ ਉਨ੍ਹਾਂ ਨੂੰ ਇਨਸਾਫ਼ ਮਿਲਣ ਦੀ ਉਮੀਦ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8




 


author

Babita

Content Editor

Related News