ਨਸ਼ੇ ਨੇ ਉਜਾੜਿਆ ਪਰਿਵਾਰ, ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

Sunday, Jun 30, 2024 - 06:31 PM (IST)

ਨਸ਼ੇ ਨੇ ਉਜਾੜਿਆ ਪਰਿਵਾਰ, ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਤਰਨਤਾਰਨ (ਰਮਨ)-ਪਿੰਡ ਕੋਟ ਜਸਪੱਤ ਤੇਜਾ ਸਿੰਘ ਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬਲਵਿੰਦਰ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਕੋਟ ਜਸਪੱਤ ਤੇਜਾ ਸਿੰਘ ਵਾਲਾ ਨੇ ਪੁਲਸ ਨੂੰ ਦਰਜ ਬਿਆਨ ’ਚ ਦੱਸਿਆ ਕਿ 28 ਜੂਨ ਨੂੰ ਪਿੰਡ ਦੇ ਇਕ 21 ਸਾਲਾ ਨੌਜਵਾਨ ਥੋਮਸ ਸਿੰਘ ਪੁੱਤਰ ਨੀਤੂ ਸਿੰਘ ਵਾਸੀ ਕੋਟ ਜਸਪੱਤ ਤੇਜਾ ਸਿੰਘ ਵਾਲਾ ਦੀ ਮੌਤ ਹੋ ਗਈ, ਇਸ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਸੀ।

 ਇਹ ਵੀ ਪੜ੍ਹੋ-SGPC ਵੱਲੋਂ ਯੋਗਾ ਵਾਲੀ ਕੁੜੀ ਦੇ ਝੂਠ ਦਾ ਪਰਦਾਫਾਸ਼, ਪਿਛਲੇ 6 ਦਿਨਾਂ ਦਾ ਬਲੂਪ੍ਰਿੰਟ ਪੇਸ਼ ਕਰ ਕੀਤਾ ਵੱਡਾ ਖੁਲਾਸਾ

ਉਨ੍ਹਾਂ ਦੱਸਿਆ ਕਿ ਥੋਮਸ ਸਿੰਘ ਨਸ਼ਾ ਕਰਨ ਦਾ ਆਦੀ ਸੀ ਅਤੇ ਹੈਰੋਇਨ ਦਾ ਨਸ਼ਾ ਕਰਦਾ ਸੀ, ਜੋ 27 ਜੂਨ ਨੂੰ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਸੋਹਣ ਸਿੰਘ ਵਾਸੀ ਪਲਾਸੌਰ ਪਾਸੋਂ ਨਸ਼ਾ ਲੈ ਕੇ ਆਇਆ ਸੀ, ਜਿਸ ਦੀ ਮੌਤ ਓਵਰਡੋਜ਼ ਕਾਰਨ ਹੋਈ।

 ਇਹ ਵੀ ਪੜ੍ਹੋ- ਯੋਗਾ ਕੁੜੀ ਵੱਲੋਂ FIR ਵਾਪਸ ਲੈਣ ਦੀ ਨਵੀਂ ਵੀਡੀਓ ’ਤੇ SGPC ਮੈਂਬਰ ਦਾ ਵੱਡਾ ਬਿਆਨ

ਸਦਮੇ ’ਚ ਹੋਣ ਕਰਕੇ ਉਹ ਪੁਲਸ ਨੂੰ ਇਤਲਾਹ ਨਹੀਂ ਦੇ ਸਕੇ ਅਤੇ ਮ੍ਰਿਤਕ ਦਾ ਪਰਿਵਾਰ ਵਾਲਿਆਂ ਮ੍ਰਿਤਕ ਦਾ ਅੰਤਿਮ ਸੰਸਕਾਰ ਕਰ ਦਿੱਤਾ, ਜਿਸ ਸਬੰਧੀ ਉਸ ਵੱਲੋਂ ਇਕ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਹੈ, ਜਿਸ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਸਿਮਰਜੀਤ ਕੌਰ ਨੇ ਦੱਸਿਆ ਕਿ ਪੁਲਸ ਨੇ ਬਲਵਿੰਦਰ ਸਿੰਘ ਦੇ ਬਿਆਨਾਂ ’ਤੇ ਲਖਵਿੰਦਰ ਸਿੰਘ ਉਰਫ ਲੱਖਾ ਖਿਲਾਫ ਕੇਸ ਦਰਜ ਕਰ ਉਸਦੀ ਗ੍ਰਿਫਤਾਰੀ ਲਈ ਛਾਪਾਮਾਰੀ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News