ਨਸ਼ੇ ਨੇ ਉਜਾੜਿਆ ਪਰਿਵਾਰ, ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਸ਼ਮਸ਼ਾਨਘਾਟ ’ਚੋਂ ਮਿਲੀ ਲਾਸ਼

Friday, Aug 02, 2024 - 08:35 PM (IST)

ਨਸ਼ੇ ਨੇ ਉਜਾੜਿਆ ਪਰਿਵਾਰ, ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਸ਼ਮਸ਼ਾਨਘਾਟ ’ਚੋਂ ਮਿਲੀ ਲਾਸ਼

ਗੁਰਦਾਸਪੁਰ (ਵਿਨੋਦ, ਹਰਮਨ)-ਗੁਰਦਾਸਪੁਰ ਦੇ ਮੁਹੱਲਾ ਸ਼ਹਿਜ਼ਾਦਾ ਨੰਗਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਸਮਾਚਾਰ ਹੈ। ਨੌਜਵਾਨ ਦੀ ਲਾਸ਼ ਬੀਤੇ ਦਿਨੀਂ ਮੁਹੱਲੇ ਦੇ ਸ਼ਮਸ਼ਾਨਘਾਟ ’ਚੋਂ ਮਿਲੀ ਸੀ। ਨੌਜਵਾਨ ਦੀ ਬਾਂਹ ’ਤੇ ਨਸ਼ੇ ਦਾ ਟੀਕਾ ਲੱਗਾ ਹੋਇਆ ਸੀ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਹੱਲੇ ਤੋਂ ਕਿਸੇ ਨੇ ਸੂਚਨਾ ਦਿੱਤੀ ਸੀ ਕਿ ਉਨ੍ਹਾਂ ਦਾ ਲੜਕਾ ਬੰਟੀ ਸ਼ਮਸ਼ਾਨਘਾਟ ’ਚ ਬੇਸੁੱਧ ਪਿਆ ਹੋਇਆ ਹੈ। ਜਦੋਂ ਉਨ੍ਹਾਂ ਨੇ ਉਥੇ ਜਾ ਕੇ ਵੇਖਿਆ ਤਾਂ ਉਸ ਦੀ ਬਾਂਹ ’ਤੇ ਟੀਕਾ ਲੱਗਾ ਹੋਇਆ ਸੀ ਅਤੇ ਉਸ ਦੇ ਸਾਥੀ ਉਥੋਂ ਭੱਜ ਚੁੱਕੇ ਸੀ। ਉਨ੍ਹਾਂ ਬੰਟੀ ਨੂੰ ਚੁੱਕ ਕੇ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਇਹ ਵੀ ਪੜ੍ਹੋ-  ਪੰਜਾਬ 'ਤੇ ਮੰਡਰਾ ਸਕਦੈ ਵੱਡਾ ਖ਼ਤਰਾ, ਪੌਂਗ ਡੈਮ ’ਚ ਵਧਿਆ ਪਾਣੀ ਦਾ ਪੱਧਰ
ਪਰਿਵਾਰ ਨੇ ਦੱਸਿਆ ਕਿ ਬੰਟੀ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਇਸ ਮਾਮਲੇ ਨੂੰ ਲੈ ਕੇ ਸਿਟੀ ਪੁਲਸ ਸਟੇਸ਼ਨ ਦੇ ਇੰਚਾਰਜ ਗੁਰਮੀਤ ਸਿੰਘ ਨਾਲ ਜਦੋਂ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੋਈ ਸ਼ਿਕਾਇਤ ਨਹੀਂ ਆਈ। ਪਰਿਵਾਰ ਵੱਲੋਂ ਸ਼ਿਕਾਇਤ ਕੀਤੀ ਜਾਵੇਗੀ ਤਾਂ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ-  ED ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ 'ਚ ਕੀਤਾ ਪੇਸ਼
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News