ਸੁਲਤਾਨਪੁਰ ਲੋਧੀ ''ਚ ਵੱਡੀ ਵਾਰਦਾਤ, ਪੁੱਤ ਤੇ ਨੂੰਹ ''ਤੇ ਸੁੱਟਿਆ ਗਿਆ ਤੇਜ਼ਾਬ, ਬੁਰੀ ਤਰ੍ਹਾਂ ਝੁਲਸਿਆ ਜੋੜਾ

Wednesday, Jun 21, 2023 - 03:56 PM (IST)

ਸੁਲਤਾਨਪੁਰ ਲੋਧੀ ''ਚ ਵੱਡੀ ਵਾਰਦਾਤ, ਪੁੱਤ ਤੇ ਨੂੰਹ ''ਤੇ ਸੁੱਟਿਆ ਗਿਆ ਤੇਜ਼ਾਬ, ਬੁਰੀ ਤਰ੍ਹਾਂ ਝੁਲਸਿਆ ਜੋੜਾ

ਸੁਲਤਾਨਪੁਰ ਲੋਧੀ (ਚੰਦਰ)- ਸੁਲਤਾਨਪੁਰ ਲੋਧੀ ਵਿਖੇ ਖ਼ੂਨ ਦੇ ਰਿਸ਼ਤੇ ਤਾਰ-ਤਾਰ ਹੁੰਦੇ ਵਿਖਾਈ ਦਿੱਤੇ। ਦਰਅਸਲ ਮਾਮੂਲੀ ਗੱਲ ਨੂੰ ਲੈ ਕੇ ਹੋਏ ਪਰਿਵਾਰਕ ਝਗੜੇ ਦੌਰਾਨ ਇਕ ਪਿਤਾ ਵੱਲੋਂ ਆਪਣੇ ਪੁੱਤਰ ਪ੍ਰਵੇਸ਼ ਅਤੇ ਨੂੰਹ 'ਤੇ ਤੇਜ਼ਾਬ ਸੁੱਟ ਦਿੱਤਾ ਗਿਆ। ਇਸ ਦੌਰਾਨ ਉਹ ਦੋਵੇਂ ਬੁਰੀ ਤਰ੍ਹਾਂ ਝੁਲਸ ਗਏ। ਇਸ ਹਮਲੇ ਨਾਲ ਲੜਕਾ ਪ੍ਰਵੇਸ਼ ਦੀ ਅੱਖ ਸਮੇਤ ਚਿਹਰੇ ਦਾ ਖੱਬਾ ਪਾਸਾ ਪੂਰੀ ਤਰ੍ਹਾਂ ਝੁਲਸ ਗਿਆ ਹੈ। ਇਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾਖ਼ਲ ਕਰਵਾਇਆ ਗਿਆ ਹੈ। 

PunjabKesari

ਜਾਣਕਾਰੀ ਦਿੰਦੇ ਹੋਏ ਪ੍ਰਵੇਸ਼ ਪੁੱਤਰ ਬਲਵਿੰਦਰ ਸਿੰਘ ਵਾਸੀ ਮੁਹੱਲਾ ਮਹਿਰਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਪਿਤਾ ਉਨ੍ਹਾਂ ਦੇ ਨਾਲ ਹਮੇਸ਼ਾ ਲੜਦਾ ਰਹਿੰਦਾ ਹੈ। ਬੀਤੀ ਰਾਤ ਵੀ ਜਦੋਂ ਉਹ ਘਰ ਵਾਪਸ ਆਏ ਤਾਂ ਉਸ ਦੇ ਪਿਤਾ ਨੇ ਉਸ ਦੀ ਮਾਤਾ ਅਤੇ ਆਪਣੀ ਨੂੰਹ ਨੂੰ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਦੇ ਬਾਅਦ ਸਾਡੇ 'ਤੇ ਤੇਜ਼ਾਬ ਦੇ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਦੋਸ਼ੀ ਪਿਤਾ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਸਾਰੇ ਮਾਮਲੇ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। 

ਇਹ ਵੀ ਪੜ੍ਹੋ:ਪਟਵਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ ਵਕਫ਼ ਬੋਰਡ ਨੇ ਲਿਆ ਇਤਿਹਾਸਕ ਫ਼ੈਸਲਾ

PunjabKesari

ਇਸ ਦੇ ਨਾਲ ਹੀ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਲੜਕੇ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਪਿਤਾ ਬਲਵਿੰਦਰ ਸਿੰਘ 'ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ-ਜਿਹਾ ਰਹੇਗਾ ਮੌਸਮ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News