ਜ਼ਮੀਨੀ ਵਿਵਾਦ ਨੂੰ ਲੈ ਕੇ ਆਪਸ ''ਚ ਭਿੜੇ ਰਿਸ਼ਤੇਦਾਰ, ਘਟਨਾ ਹੋਈ ਕੈਮਰੇ ''ਚ ਕੈਦ

Sunday, May 24, 2020 - 03:35 PM (IST)

ਜ਼ਮੀਨੀ ਵਿਵਾਦ ਨੂੰ ਲੈ ਕੇ ਆਪਸ ''ਚ ਭਿੜੇ ਰਿਸ਼ਤੇਦਾਰ, ਘਟਨਾ ਹੋਈ ਕੈਮਰੇ ''ਚ ਕੈਦ

ਗੁਰਦਾਸਪੁਰ (ਗੁਰਪ੍ਰੀਤ)— ਜ਼ਮੀਨੀ ਵਿਵਾਦ ਨੂੰ ਲੈ ਕੇ ਅਕਸਰ ਹੀ ਰਿਸ਼ਤੇਦਾਰਾਂ 'ਚ ਲੜ੍ਹਾਈ-ਝਗੜੇ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਤਾਜ਼ਾ ਮਾਮਲਾ ਗੁਰਦਾਸਪੁਰ 'ਚੋਂ ਸਾਹਮਣੇ ਆਇਆ ਹੈ, ਜਿੱਥੇ ਜ਼ਮੀਨੀ ਵਿਵਾਦ ਨੂੰ ਲੈ ਕੇ ਰਿਸ਼ਤੇਦਾਰਾਂ ਦੇ ਦੋ ਧਿਰ ਆਪਸ 'ਚ ਭਿੜ ਗਏ। ਇਹ ਸਾਰੀ ਘਟਨਾ ਘਰ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ। ਪੀੜਤ ਲੜਕੀ ਨੇ ਆਪਣੇ ਚਾਚੇ ਦੇ ਜਵਾਈ 'ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਿਆਸੀ ਸ਼ਹਿ 'ਤੇ ਪੁਲਸ ਮੁਲਜ਼ਮਾਂ 'ਤੇ ਕੋਈ ਵੀ ਕਾਰਵਾਈ ਨਹੀਂ ਕਰ ਰਹੀ ਹੈ।

PunjabKesari

ਗੁਰਦਾਸਪੁਰ ਦੇ ਸਰਕਾਰੀ ਹਸਪਤਾਲ 'ਚ ਜ਼ੇਰੇ ਇਲਾਜ ਪੀੜਤ ਲੜਕੀ ਸਾਹਿਬ ਕੌਰ ਅਤੇ ਉਸ ਦੇ ਭਰਾ ਮਹਿਤਾਬ ਨੇ ਦੱਸਿਆ ਕਿ ਉਨ੍ਹਾਂ ਦੇ ਚਾਚਾ ਨਾਲ ਘਰ ਦੀ ਜ਼ਮੀਨ ਨੂੰ ਲੈ ਕੇ ਕੋਰਟ 'ਚ ਕੇਸ ਚੱਲ ਰਿਹਾ ਹੈ, ਜੋਕਿ ਵਿਦੇਸ਼ 'ਚ ਰਹਿੰਦੇ ਹਨ ਪਰ ਚਾਚੇ ਦੀ ਲੜਕੀ ਅਤੇ ਜਵਾਈ ਉਨ੍ਹਾਂ ਨੂੰ ਧਮਕਾਉਂਦੇ ਰਹਿੰਦੇ ਹਨ ਕਿ ਇਹ ਕੇਸ ਵਾਪਸ ਲੈ ਲਿਆ ਜਾਵੇ। ਅੱਜ ਵੀ ਜਦੋਂ ਉਹ ਘਰੋਂ ਬਾਹਰ ਨਿਕਲੇ ਤਾਂ ਮਾਮੂਲੀ ਗੱਲ ਨੂੰ ਲੈ ਕੇ ਉਨ੍ਹਾਂ ਨਾਲ ਬਹਿਸ ਕਰਨ ਲੱਗ ਗਏ। ਇਸ ਦੇ ਨਾਲ ਹੀ ਕੁੱਟਮਾਰ ਵੀ ਕੀਤੀ।

PunjabKesari

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਮਾਂ ਦਿਵਿਆਂਗ ਹੈ ਅਤੇ ਉਸ ਦੇ ਨਾਲ ਵੀ ਕੁੱਟਮਾਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਵੱਲੋਂ ਪੁਲਸ ਨੂੰ ਫੋਨ ਕੀਤਾ ਗਿਆ ਤਾਂ ਕੋਈ ਵੀ ਪੁਲਸ ਕਾਮਾ ਉਥੇ ਨਾ ਪਹੁੰਚ ਸਕਿਆ। ਉਨ੍ਹਾਂ ਦੋਸ਼ ਲਗਾਏ ਕਿ ਇਹ ਸਭ ਕੁਝ ਸਿਆਸੀ ਸ਼ਹਿ 'ਤੇ ਹੋ ਰਿਹਾ ਹੈ ਅਤੇ ਪੁਲਸ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੀ ਹੈ ਅਤੇ ਜਲਦ ਤੋਂ ਜਲਦ ਇਨਸਾਫ ਦਿਵਾਇਆ ਜਾਵੇ।

PunjabKesari

ਉਥੇ ਹੀ ਜਦੋਂ ਇਸ ਮਾਮਲੇ 'ਚ ਪੁਲਸ ਅਧਿਕਾਰੀ ਪੱਪੀ ਮਸੀਹ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜਾ ਹੋਇਆ। ਉਨ੍ਹਾਂ ਦੱਸਿਆ ਕਿ ਦੋਵੇਂ ਧਿਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

shivani attri

Content Editor

Related News