ਲੁਧਿਆਣਾ ਵਿਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

Monday, Mar 01, 2021 - 08:56 PM (IST)

ਲੁਧਿਆਣਾ ਵਿਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

ਲੁਧਿਆਣਾ (ਨਰਿੰਦਰ)- ਲੁਧਿਆਣਾ ਦੇ ਜਮਾਲਪੁਰ ਇਲਾਕੇ ਵਿਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਇਕ ਸਕੂਟਰ ਮੋਟਰਸਾਈਕਲ ਮਕੈਨਿਕ ਦਾ ਕੰਮ ਕਰਨ ਵਾਲੇ ਗੁਰਵਿੰਦਰ ਸਿੰਘ ਉਪਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਪੁਲਸ ਨੇ ਮੋਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਉਤੇ ਪੁਲਸ ਨੇ 3 ਖੋਲ ਵੀ ਬਰਾਮਦ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਗੁਰਵਿੰਦਰ ਸਿੰਘ ਦਾ ਆਪਣੇ ਸਕੇ ਭਰਾ ਨਾਲ ਪ੍ਰਾਪਰਟੀ ਦਾ ਕੇਸ ਚਲਦਾ ਹੈ।

ਇਹ ਵੀ ਪੜ੍ਹੋ: ਭੈਣਾਂ ਨੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਇਕਲੌਤੇ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ

PunjabKesari

ਮੌਕੇ ’ਤੇ ਇਕ ਵਿਅਕਤੀ ਮਨਮੋਹਨ ਸਿੰਘ ਨੇ ਦੱਸਿਆ ਕਿ ਮੌਕੇ ’ਤੇ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਦੱਸਿਆ ਕਿ ਹਮਲੇ ਦੌਰਾਨ ਗੁਰਵਿੰਦਰ ਸਿੰਘ ’ਤੇ ਇਕ ਗੋਲੀ ਲੱਗੀ ਹੈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਭਰਾ ਗੁਰਵਿੰਦਰ ਸਿੰਘ ਦੀ ਪੁਰਾਣੀ ਰੰਜਿਸ਼ ਚੱਲ ਰਹੀ ਹੈ ਅਤੇ ਕਈ ਵਾਰ ਸਮਝਾਇਆ ਵੀ ਗਿਆ ਹੈ ਪਰ ਫਿਰ ਅਜਿਹੀ ਵਾਰਦਾਤ ਕਰ ਦਿੱਤੀ ਜਾਂਦੀ ਹੈ। 

ਇਹ ਵੀ ਪੜ੍ਹੋ: ਫਿਲੌਰ ’ਚ ਵੱਡੀ ਵਾਰਦਾਤ: ਸਿਵਿਆਂ ’ਚੋਂ ਵਿਅਕਤੀ ਦੀ ਮਿਲੀ ਅੱਧਸੜੀ ਲਾਸ਼, ਇਲਾਕੇ ’ਚ ਫੈਲੀ ਸਨਸਨੀ

PunjabKesari

ਮੌਕੇ ਉਤੇ ਪਹੁੰਚੇ ਏ. ਸੀ. ਪੀ. ਰੁਪਿੰਦਰ ਕੌਰ ਸਰਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੋਲੀਆਂ ਚਲੀਆਂ ਹਨ ਅਤੇ ਮੌਕੇ ਤੋਂ ਖੋਲ ਵੀ ਬਰਾਮਦ ਕੀਤੇ ਗਏ ਹੈ। ਉਨ੍ਹਾਂ ਕਿਹ ਕਿ ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਉਥੇ ਹੀ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ:  ਜਦੋਂ ਵਿਆਹ ਦੇ ਮੰਡਪ ’ਤੇ ਪੁੱਜੀ ਮੁੰਡੇ ਦੀ ਪ੍ਰੇਮਿਕਾ, ਫਿਰ ਹੋਇਆ ਉਹ, ਜਿਸ ਨੂੰ ਵੇਖ ਲਾੜੀ ਦੇ ਵੀ ਉੱਡੇ ਹੋਸ਼

PunjabKesari

ਇਹ ਵੀ ਪੜ੍ਹੋ: ਮਾਹਿਲਪੁਰ ’ਚ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਪਤਨੀ ਨੂੰ ਵੱਢ ਦਿੱਤੀ ਦਰਦਨਾਕ ਮੌਤ, ਸੱਸ-ਸਹੁਰੇ ਨੂੰ ਵੀ ਵੱਢਿਆ

PunjabKesari

 

 


author

shivani attri

Content Editor

Related News