ਮਾਂ ਦੇ ਸਸਕਾਰ ’ਤੇ ਪੁੱਤਾਂ ਦੀ ਕਰਤੂਤ, ਸ਼ਮਸ਼ਾਨਘਾਟ ਨੂੰ ਬਣਾਇਆ ਜੰਗਦਾ ਮੈਦਾਨ, ਲੱਕੜਾਂ ਚੁੱਕ-ਚੁੱਕ ਮਾਰੀਆਂ

Wednesday, Nov 18, 2020 - 07:22 PM (IST)

ਮਾਂ ਦੇ ਸਸਕਾਰ ’ਤੇ ਪੁੱਤਾਂ ਦੀ ਕਰਤੂਤ, ਸ਼ਮਸ਼ਾਨਘਾਟ ਨੂੰ ਬਣਾਇਆ ਜੰਗਦਾ ਮੈਦਾਨ, ਲੱਕੜਾਂ ਚੁੱਕ-ਚੁੱਕ ਮਾਰੀਆਂ

ਜਲੰਧਰ (ਸੁਧੀਰ)— ਸ਼ਹਿਰ ਦੇ ਪ੍ਰਸਿੱਧ ਪੈਲੇਸ ਦੇ ਮਾਲਕ 2 ਭਰਾਵਾਂ ਸ਼ਰਮਨਾਕ ਕਰਤੂਤ ਉਸ ਸਮੇਂ ਵੇਖਣ ਨੂੰ ਮਿਲੀ ਜਦੋਂ ਆਪਣੀ ਮਾਂ ਦੇ ਸਸਕਾਰ ਮੌਕੇ ਸ਼ਮਸ਼ਾਨਘਾਟ ’ਚ ਹੀ ਦੋਵੇਂ ਭਰਾ ਭਿੜ ਗਏ। ਇਸ ਦੌਰਾਨ ਦੋਵਾਂ ਭਰਾਵਾਂ ਵਿਚਕਾਰ ਗਾਲੀ-ਗਲੋਚ ਹੋਇਆ ਅਤੇ ਬਾਅਦ ’ਚ ਨੌਬਤ ਇਥੋਂ ਤੱਕ ਪਹੁੰਚ ਗਈ ਕਿ ਸਸਕਾਰ ਲਈ ਰੱਖੀਆਂ ਲੱਕੜੀਆਂ ਚੁੱਕ ਕੇ ਉਨ੍ਹਾਂ ਇਕ-ਦੂਜੇ ’ਤੇ ਹਮਲਾ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਪਰ ਕਿਸੇ ਵੀ ਧਿਰ ਵੱਲੋਂ ਪੁਲਸ ਨੂੰ ਸ਼ਿਕਾਇਤ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ: ਗਲਵਾਨ ਘਾਟੀ ’ਚ ਸ਼ਹੀਦ ਹੋਏ 3 ਅਣਵਿਆਹੇ ਫ਼ੌਜੀਆਂ ਦੇ ਪਰਿਵਾਰਕ ਮੈਂਬਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਪ੍ਰਾਪਤ ਜਾਣਕਾਰੀ ਅਨੁਸਾਰ ਪੈਲੇਸ ਮਾਲਕ ਦੋ ਭਰਾਵਾਂ ਦੀ ਮਾਂ ਦਾ ਮੰਗਲਵਾਰ ਨੂੰ ਸ਼ਹਿਰ ਦੇ ਇਕ ਸ਼ਮਸ਼ਾਨਘਾਟ ’ਚ ਅੰਤਿਮ ਸੰਸਕਾਰ ਸੀ। ਦੋਵਾਂ ਭਰਾਵਾਂ ਵਿਚਕਾਰ ਪ੍ਰਾਪਰਟੀ ਨੂੰ ਲੈ ਕੇ ਪਹਿਲਾਂ ਤੋਂ ਹੀ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਨ੍ਹਾਂ ਵਿਚਕਾਰ ਬੋਲਚਾਲ ਵੀ ਬੰਦ ਸੀ। ਅਜਿਹੇ ’ਚ ਸਸਕਾਰ ਦੌਰਾਨ ਇਕ ਭਰਾ ਸ਼ਮਸ਼ਾਨਘਾਟ ’ਚ ਆ ਗਿਆ, ਜਿਸ ਨੇ ਆਪਣੀ ਮਾਂ ਦੇ ਅੰਤਿਮ ਦਰਸ਼ਨ ਕਰਨ ਦੀ ਇੱਛਾ ਪ੍ਰਗਟਾਈ ਪਰ ਦੂਜੇ ਭਰਾ ਨੇ ਉਸ ਨੂੰ ਮਾਂ ਦੀ ਮ੍ਰਿਤਕ ਦੇਹ ਨੇੜੇ ਆਉਣ ਤੋਂ ਰੋਕ ਦਿੱਤਾ। ਇਸ ਦੌਰਾਨ ਦੋਵਾਂ ਵਿਚਕਾਰ ਪਹਿਲਾਂ ਤਾਂ ਗਾਲੀ-ਗਲੋਚ ਹੋਇਆ ਅਤੇ ਬਾਅਦ ’ਚ ਉਨ੍ਹਾਂ ਇਕ-ਦੂਜੇ ’ਤੇ ਲੱਕੜਾਂ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੇ ਬੁੱਲੋਵਾਲ ਤੇ ਨਵਾਂਸ਼ਹਿਰ ’ਚ ਲਿਖੇ ਮਿਲੇ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ

ਸੂਤਰਾਂ ਦੀ ਮੰਨੀਏ ਤਾਂ ਦੋਵਾਂ ਧਿਰਾਂ ਦੇ ਰਿਸ਼ਤੇਦਾਰ ਵੀ ਇਸ ਦੌਰਾਨ ਭਿੜ ਗਏ ਸਨ। ਇਸ ਦੌਰਾਨ ਦੋਵਾਂ ਧਿਰਾਂ ਦੇ ਕੁਝ ਲੋਕ ਮਾਮੂਲੀ ਜ਼ਖ਼ਮੀ ਵੀ ਹੋਏ ਹਨ। ਦੂਜੇ ਪਾਸੇ ਥਾਣਾ ਨੰਬਰ 2 ਦੇ ਇੰਚਾਰਜ ਸੁਖਬੀਰ ਸਿੰਘ ਨੇ ਕਿਹਾ ਕਿ ਸ਼ਮਸ਼ਾਨਘਾਟ ’ਚ ਦੋਵਾਂ ਭਰਾਵਾਂ ਵਿਚਕਾਰ ਹੱਥੋਪਾਈ ਦੀ ਸੂਚਨਾ ਤੋਂ ਬਾਅਦ ਪੁਲਸ ਦੀ ਟੀਮ ਉਥੇ ਭੇਜੀ ਗਈ ਸੀ, ਉਦੋਂ ਤੱਕ ਮਾਮਲਾ ਸ਼ਾਂਤ ਹੋ ਗਿਆ ਸੀ ਪਰ ਕਿਸੇ ਵੀ ਭਰਾ ਨੇ ਉਨ੍ਹਾਂ ਨੂੰ ਲਿਖਤੀ ਸ਼ਿਕਾਇਤ ਨਹੀਂ ਦਿੱਤੀ। ਸ਼ਿਕਾਇਤ ਮਿਲਣ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਨਵਾਂਸ਼ਹਿਰ ’ਚ ਪਹਿਲੀ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ, ਆਪਸ ’ਚ ਟਕਰਾਈਆਂ ਅੱਧੀ ਦਰਜਨ ਗੱਡੀਆਂ


author

shivani attri

Content Editor

Related News