Punjab:ਪੁੱਤ ਦੀ ਤਸਵੀਰ ਹੱਥ ''ਚ ਫੜ ਸੜਕ ''ਤੇ ਬੈਠ ਰੋਂਦੀ-ਕਰਲਾਉਂਦੀ ਰਹੀ ਮਾਂ, ਪੂਰਾ ਮਾਮਲਾ ਕਰੇਗਾ ਹੈਰਾਨ
Monday, Jul 28, 2025 - 01:39 PM (IST)

ਜਲੰਧਰ (ਸ਼ੋਰੀ)– ਜਲੰਧਰ ਦੇ ਭਾਰਗੋਂ ਕੈਂਪ ’ਚ ਬਹੁ-ਚਰਚਿਤ ਵਰੁਣ ਕਤਲ ਦੇ ਮਾਮਲੇ ’ਚ ਪਰਿਵਾਰਕ ਮੈਂਬਰਾਂ ਨੇ ਸ੍ਰੀ ਗੁਰੂ ਰਵਿਦਾਸ ਚੌਂਕ ’ਚ ਧਰਨਾ-ਪ੍ਰਦਰਸ਼ਨ ਕੀਤਾ, ਜਿਸ ਕਾਰਨ ਟ੍ਰੈਫਿਕ ਜਾਮ ਹੋਣ ਕਰਕੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਪੇਸ਼ ਆਈ। ਸੂਚਨਾ ਮਿਲਣ ’ਤੇ ਏ. ਡੀ. ਸੀ. ਪੀ. ਸਿਟੀ-2 ਹਰਿੰਦਰ ਸਿੰਘ ਗਿੱਲ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਧਰਨਾ-ਪ੍ਰਦਰਸ਼ਨ ਕਰਨ ਵਾਲਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਸ਼ਾਂਤ ਕੀਤਾ।
ਮਾਮਲੇ ਬਾਰੇ ਜਾਣਕਾਰੀ ਦਿੰਦੇ ਵਾਰਡ ਨੰਬਰ 44 ਦੇ ਕੌਂਸਲਰ ਰਾਜ ਕੁਮਾਰ ਰਾਜੂ ਨੇ ਦੱਸਿਆ ਕਿ ਭਾਰਗੋ ਕੈਂਪ ਵਾਸੀ ਨੌਜਵਾਨ ਵਰੁਣ ਦਾ ਸ਼ਰੇਆਮ ਕਤਲ ਕੀਤਾ ਗਿਆ ਸੀ। ਇਸ ਮਾਮਲੇ ’ਚ ਥਾਣਾ ਭਾਰਗੋ ਕੈਂਪ ਦੀ ਪੁਲਸ ਨੇ ਕੇਸ ਦਰਜ ਕੀਤਾ ਅਤੇ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ। ਉਹ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਕਹਿੰਦੇ ਰਹੇ ਪਰ ਪੁਲਸ ਨੇ ਕੁਝ ਨਹੀਂ ਕੀਤਾ।
ਇਹ ਵੀ ਪੜ੍ਹੋ: ਪੰਜਾਬ 'ਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਲੱਗ ਗਈਆਂ ਮੌਜਾਂ
ਕੌਂਸਲਰ ਰਾਜੂ ਦਾ ਕਹਿਣਾ ਹੈ ਕਿ ਇਸ ਕੇਸ ’ਚ 2 ਮੁਲਜ਼ਮ ਜੋਕਿ ਨਾਬਾਲਗ ਹਨ, ਉਨ੍ਹਾਂ ਨੇ ਵੀ ਅਦਾਲਤ ’ਚ ਸਰੰਡਰ ਕਰ ਦਿੱਤਾ, ਜਦਕਿ ਪੁਲਸ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਸੀ। ਇਸ ਤੋਂ ਇਲਾਵਾ ਇਕ ਮੁਲਜ਼ਮ ਸੋਨੂੰ ਪੰਡਿਤ ਨਾਂ ਦਾ ਨੌਜਵਾਨ ਪੁਲਸ ਦੀ ਪਹੁੰਚ ਤੋਂ ਦੂਰ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਕਈ ਵਾਰ ਥਾਣੇ ਵੀ ਗਏ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।
ਇਹ ਵੀ ਪੜ੍ਹੋ: ਜਲੰਧਰ ਸਿਵਲ ਹਸਪਤਾਲ ਦੇ ਟਰੌਮਾ ਸੈਂਟਰ 'ਚ ਹੋਈ 3 ਮਰੀਜ਼ਾਂ ਦੀ ਮੌਤ ਦੇ ਮਾਮਲੇ 'ਚ ਵੱਡੀ ਅਪਡੇਟ
4 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਪਾਈ, ਫਰਾਰ ਮੁਲਜ਼ਮ ਨੂੰ ਵੀ ਕੀਤਾ ਜਾਵੇਗਾ ਗ੍ਰਿਫ਼ਤਾਰ : ਏ. ਡੀ. ਸੀ. ਪੀ. ਗਿੱਲ
ਉਥੇ ਹੀ, ਏ. ਡੀ. ਸੀ. ਪੀ. ਸਿਟੀ-2 ਹਰਿੰਦਰ ਸਿੰਘ ਗਿੱਲ ਦਾ ਕਹਿਣਾ ਹੈ ਕਿ ਪੁਲਸ ਇਸ ਮਾਮਲੇ ’ਚ ਕੋਈ ਲਾਪ੍ਰਵਾਹੀ ਨਹੀਂ ਵਰਤ ਰਹੀ। ਪੁਲਸ ਵੱਲੋਂ ਲਗਾਤਾਰ ਛਾਪੇਮਾਰੀ ਦੇ ਦਬਾਅ ਕਾਰਨ ਹੀ 2 ਨਾਬਾਲਗ ਮੁਲਜ਼ਮਾਂ ਨੇ ਅਦਾਲਤ ’ਚ ਸਰੰਡਰ ਕੀਤਾ ਹੈ। ਪੁਲਸ ਇਸ ਮਾਮਲੇ ’ਚ ਹੁਣ ਤਕ 4 ਦੋਸ਼ੀਆਂ ਦੀ ਗ੍ਰਿਫ਼ਤਾਰੀ ਪਾ ਚੁੱਕੀ ਹੈ ਅਤੇ ਫਰਾਰ ਮੁਲਜ਼ਮ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿਟੀ-2 ਇਲਾਕੇ ’ਚ ਉਨ੍ਹਾਂ ਪੁਲਸ ਮੁਲਾਜ਼ਮਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹੋਏ ਹਨ ਕਿ ਹਰ ਹਾਲਤ ’ਚ ਲਾਅ ਐਂਡ ਆਰਡਰ ਨੂੰ ਕਾਇਮ ਰੱਖਿਆ ਜਾਵੇ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਘਟਨਾ! ਨਹਿਰ 'ਚ ਰੁੜੇ ਆਉਂਦੇ ਮਾਸੂਮ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e