ਪਟਿਆਲਾ ਵਿਚ ਪਰਿਵਾਰ ’ਤੇ ਕਹਿਰ ਬਣ ਕੇ ਡਿੱਗੀ ਘਰ ਦੀ ਛੱਤ, ਦੋ ਸਕੇ ਭਰਾਵਾਂ ਦੀ ਮੌਤ

Wednesday, Jul 19, 2023 - 05:46 PM (IST)

ਪਟਿਆਲਾ ਵਿਚ ਪਰਿਵਾਰ ’ਤੇ ਕਹਿਰ ਬਣ ਕੇ ਡਿੱਗੀ ਘਰ ਦੀ ਛੱਤ, ਦੋ ਸਕੇ ਭਰਾਵਾਂ ਦੀ ਮੌਤ

ਪਟਿਆਲਾ (ਬਲਜਿੰਦਰ) : ਪਟਿਆਲਾ ਦੇ ਰਾਘੋ ਮਾਜਰਾ ਇਲਾਕੇ ਵਿਚ ਇਕ ਪੁਰਾਣੇ ਮਕਾਨ ਦੀ ਛੱਤ ਡਿੱਗਣ ਕਰਕੇ 2 ਲੋਕਾਂ ਦੀ ਮੌਤ ਹੋ ਗਈ ਜਦਕਿ 3 ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਪਰਵਾਸੀ ਮਜ਼ਦੂਰਾਂ ਵਲੋਂ ਇਹ ਮਕਾਨ ਕਿਰਾਏ ’ਤੇ ਲਿਆ ਹੋਇਆ ਸੀ। ਇਹ ਹਾਦਸਾ ਬੀਤੀ ਰਾਤ ਵਾਪਰਿਆ ਹੈ। ਮ੍ਰਿਤਕਾਂ ਦੀ ਪਛਾਣ ਮੁੰਨਾ ਲਾਲ ਅਤੇ ਰਮਾ ਸ਼ੰਕਰ ਵਜੋਂ ਹੋਈ ਹੈ ਜੋ ਆਪਸ ਵਿਚ ਸਕੇ ਭਰਾ ਸਨ। ਇਸ ਹਾਦਸੇ ਵਿਚ ਜ਼ਖਮੀ ਹੋਏ 3 ਲੋਕਾਂ ਦੀ ਪਛਾਣ ਗੰਗਾ ਰਾਮ, ਸੰਤੋਸ਼ ਕੁਮਾਰ, ਚਿਰੰਜੀ ਲਾਲ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਸਰ ਜ਼ਿਲ੍ਹੇ ਦੇ ਡੀ. ਸੀ.  ਵਲੋਂ ਹੜ੍ਹ ਦਾ ਅਲਰਟ, ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News