18 ਸਾਲਾਂ ਤੋਂ ਸ਼ਮਸ਼ਾਨਘਾਟ ’ਚ ਰਹਿ ਰਹੇ ਪਰਿਵਾਰ ਨੇ ਕੀਤੀ ਮਦਦ ਦੀ ਪੁਕਾਰ (ਵੀਡੀਓ)
Saturday, Nov 26, 2022 - 12:48 AM (IST)
ਮੋਗਾ (ਵਿਪਨ) : ਜ਼ਿਲ੍ਹੇ ਦੇ ਪਿੰਡ ਘੱਲਕਲਾਂ ਦਾ ਰਹਿਣ ਵਾਲਾ ਇਹ ਪਰਿਵਾਰ ਮਦਦ ਦੀ ਗੁਹਾਰ ਲਗਾ ਰਿਹਾ ਹੈ। ਕਿਹਾ ਜਾਂਦਾ ਹੈ ਕਿ ਜਿਸ ਦਾ ਕੋਈ ਨਹੀਂ, ਉਸ ਦਾ ਰੱਬ ਹੈ ਅਤੇ ਰੱਬ ਕਿਸੇ ਨਾ ਕਿਸੇ ਰੂਪ ਵਿੱਚ ਲੋੜਵੰਦਾਂ ਦੀ ਸੇਵਾ ਲਈ ਕਿਸੇ ਨੂੰ ਭੇਜ ਦਿੰਦਾ ਹੈ ਪਰ ਇਹ ਪਰਿਵਾਰ ਅੱਜ ਵੀ ਮਦਦ ਲਈ ਤਰਸ ਰਿਹਾ ਹੈ। ਪਿੰਡ ਘੱਲਕਲਾਂ ਦੇ ਇਸ ਸ਼ਮਸ਼ਾਨਘਾਟ 'ਚ ਰਹਿਣ ਵਾਲੇ ਭੋਲਾ ਨਾਂ ਦੇ ਨੌਜਵਾਨ ਨੇ ਮਦਦ ਦੀ ਗੁਹਾਰ ਲਗਾਈ ਹੈ। ਕਰੀਬ 4 ਸਾਲ ਪਹਿਲਾਂ ਭੋਲਾ ਦਾ ਐਕਸੀਡੈਂਟ ਹੋ ਗਿਆ ਸੀ।
ਇਹ ਵੀ ਪੜ੍ਹੋ : ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਅਨੁਸੂਚਿਤ ਜਾਤੀਆਂ 'ਤੇ ਹੋ ਰਹੇ ਅੱਤਿਆਚਾਰ ਗੰਭੀਰ ਚਿੰਤਾ ਦਾ ਵਿਸ਼ਾ
ਪਿੰਡ ਵਾਸੀਆਂ ਦੀ ਮਦਦ ਨਾਲ ਉਸ ਦਾ ਇਲਾਜ ਵੀ ਕਰਵਾਇਆ ਗਿਆ ਪਰ ਉਹ ਠੀਕ ਨਹੀਂ ਹੋ ਸਕਿਆ, ਜਿਸ ਕਾਰਨ ਉਸ ਲਈ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਔਖਾ ਹੋ ਗਿਆ ਹੈ। ਉਸ ਦੀਆਂ 4 ਧੀਆਂ ਹਨ ਅਤੇ 2 ਲੜਕੇ, ਜੋ 9ਵੀਂ ਕਲਾਸ 'ਚ ਪੜ੍ਹਦੇ ਸਨ, ਜਿਨ੍ਹਾਂ ਨੂੰ ਸਕੂਲੋਂ ਹਟਾ ਕੇ ਕੰਮ 'ਤੇ ਭੇਜਿਆ ਜਾ ਰਿਹਾ ਹੈ ਤਾਂ ਜੋ ਪਰਿਵਾਰ ਦਾ ਗੁਜ਼ਾਰਾ ਚੱਲ ਸਕੇ। ਪੀੜਤ ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਗੁਹਾਰ ਲਾਈ ਹੈ ਤਾਂ ਜੋ ਉਹ ਆਪਣੀਆਂ ਲੜਕੀਆਂ ਦੇ ਵਿਆਹ ਕਰ ਸਕਣ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।