ਡਿਬਰੂਗੜ੍ਹ ਜੇਲ੍ਹ ''ਚ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਅਸਾਮ ਰਵਾਨਾ, ਸ਼੍ਰੋਮਣੀ ਕਮੇਟੀ ਕਰਵਾਏਗੀ ਮੁਲਾਕਾਤ

Thursday, Apr 27, 2023 - 04:04 AM (IST)

ਡਿਬਰੂਗੜ੍ਹ ਜੇਲ੍ਹ ''ਚ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਅਸਾਮ ਰਵਾਨਾ, ਸ਼੍ਰੋਮਣੀ ਕਮੇਟੀ ਕਰਵਾਏਗੀ ਮੁਲਾਕਾਤ

ਅੰਮ੍ਰਿਤਸਰ (ਸਰਬਜੀਤ): ਪੰਜਾਬ ਤੋਂ ਬੀਤੇ ਦਿਨੀਂ ਗ੍ਰਿਫ਼ਤਾਰ ਕਰਕੇ ਅਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ’ਚ ਨਜ਼ਰਬੰਦ ਕੀਤੇ ਗਏ ਨੌਜਵਾਨਾਂ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 27 ਅਪ੍ਰੈਲ ਨੂੰ ਮੁਲਾਕਾਤ ਕਰਵਾਈ ਜਾਵੇਗੀ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਬੀਤੇ ਦਿਨੀਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਲੈ ਕੇ ਸ੍ਰੀ ਅੰਮ੍ਰਿਤਸਰ ਤੋਂ ਹਵਾਈ ਜਹਾਜ ਰਾਹੀਂ ਅਸਾਮ ਲਈ ਰਵਾਨਾ ਹੋਏ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਆਈ.ਟੀ. ਵਿਭਾਗ ਦੇ ਨੁਮਾਇੰਦੇ ਜਸਕਰਨ ਸਿੰਘ ਵੀ ਗਏ ਹਨ।

ਇਹ ਖ਼ਬਰ ਵੀ ਪੜ੍ਹੋ - IPL 2023: ਕਲਕੱਤਾ ਨੇ ਬੰਗਲੌਰ ਦੇ ਕਿਲ੍ਹੇ 'ਚ ਲਾਈ ਸੰਨ੍ਹ, ਵੱਡੀ ਜਿੱਤ ਕੀਤੀ ਦਰਜ

ਅਸਾਮ ਲਈ ਰਵਾਨਗੀ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੀ ਮੁਲਾਕਾਤ ਲਈ ਪਿਛਲੇ ਦਿਨੀਂ ਇਜਾਜ਼ਤ ਲਈ ਗਈ ਸੀ, ਜਿਸ ਤਹਿਤ ਇਸ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਵਾਈ ਰਸਤੇ ਅੱਜ ਸ੍ਰੀ ਅੰਮ੍ਰਿਤਸਰ ਤੋਂ ਰਵਾਨਗੀ ਮਗਰੋਂ ਦਿੱਲੀ ਤੋਂ ਸਵੇਰੇ ਅਸਾਮ ਲਈ ਉਡਾਣ ਲਈ ਜਾਵੇਗੀ। 

ਇਹ ਖ਼ਬਰ ਵੀ ਪੜ੍ਹੋ - ਗੋਲ਼ੀ ਲੱਗਣ ਨਾਲ 12ਵੀਂ ਦੇ ਵਿਦਿਆਰਥੀ ਦੀ ਮੌਤ, ਪਿਛਲੇ ਮਹੀਨੇ ਸ਼ੂਟਿੰਗ 'ਚ ਜਿੱਤਿਆ ਸੀ ਗੋਲਡ ਮੈਡਲ

ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ਵਿਖੇ ਜੇਲ੍ਹ ਵਿਚ ਨਜ਼ਰਬੰਦ 10 ਨੌਜਵਾਨਾਂ 'ਚੋਂ ਕੁਲਵੰਤ ਸਿੰਘ ਧਾਲੀਵਾਲ, ਵਰਿੰਦਰ ਸਿੰਘ ਜੌਹਲ, ਗੁਰਮੀਤ ਸਿੰਘ ਬੁੱਕਣਵਾਲਾ, ਹਰਜੀਤ ਸਿੰਘ ਜੱਲੂਪੁਰ ਖੈੜਾ, ਭਗਵੰਤ ਸਿੰਘ ਬਾਜੇਕੇ, ਬਸੰਤ ਸਿੰਘ, ਗੁਰਇੰਦਰਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਦੇ ਇਕ-ਇਕ ਪਰਿਵਾਰਕ ਨੂੰ ਮੁਲਾਕਾਤ ਲਈ ਅਸਾਮ ਲੈਜਾਇਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਮਗਰੋਂ ਕਾਂਗਰਸ ਨੇ ਚੋਣ ਪ੍ਰਚਾਰ 'ਤੇ ਲਾਇਆ ਵਿਰਾਮ, ਰਾਜਾ ਵੜਿੰਗ ਨੇ ਕਹੀ ਇਹ ਗੱਲ

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਲਈ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਜ਼ਿੰਮੇਵਾਰੀ ਲਗਾਈ ਸੀ, ਜਿਨ੍ਹਾਂ ਨੇ ਕਾਨੂੰਨੀ ਟੀਮ ਦਾ ਗਠਨ ਕਰਕੇ ਡਿਬਰੂਗੜ੍ਹ ਵਿਖੇ ਜੇਲ੍ਹ ਵਿਚ ਬੰਦ ਨੌਜਵਾਨਾਂ ਨਾਲ ਮੁਲਾਕਾਤ ਕਰਨ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਮੁਲਾਕਾਤਾਂ ਲਈ ਲੋੜੀਂਦੀ ਇਜਾਜ਼ਤ ਪ੍ਰਾਪਤ ਕੀਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News