PUNJAB : ਹੜ੍ਹਾਂ 'ਚ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਲਈ ਵੱਡਾ ਐਲਾਨ, ਮਿਲੇਗੀ ਨੌਕਰੀ (ਵੀਡੀਓ)

Friday, Sep 05, 2025 - 03:21 PM (IST)

PUNJAB : ਹੜ੍ਹਾਂ 'ਚ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਲਈ ਵੱਡਾ ਐਲਾਨ, ਮਿਲੇਗੀ ਨੌਕਰੀ (ਵੀਡੀਓ)

ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ) : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਪੰਜਾਬ 'ਚ ਹੜ੍ਹਾਂ ਦੇ ਹਾਲਾਤ ਬਾਰੇ ਚਿੰਤਾ ਜ਼ਾਹਰ ਕੀਤੀ ਹੈ ਅਤੇ ਕਿਹਾ ਹੈ ਕਿ ਪੰਜਾਬ ਇਸ ਵੇਲੇ ਬਹੁਤ ਵੱਡੀ ਤ੍ਰਾਸਦੀ 'ਚੋਂ ਲੰਘ ਰਿਹਾ ਹੈ। ਐੱਮ. ਪੀ. ਅਸ਼ੋਕ ਮਿੱਤਲ ਨੇ ਕਿਹਾ ਕਿ ਉਹ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਚਾਂਸਲਰ ਹੋਣ ਵੀ ਹਨ। ਉਨ੍ਹਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਹੜ੍ਹਾਂ ਕਾਰਨ ਜਿਨ੍ਹਾਂ 43 ਲੋਕਾਂ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ : ਮੌਸਮ ਵਿਭਾਗ ਤੋਂ ਆਈ ਚੰਗੀ ਖ਼ਬਰ, ਪੰਜਾਬ 'ਚ ਭਾਰੀ ਮੀਂਹ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ! ਪੜ੍ਹੋ ਪੂਰੀ ਰਿਪੋਰਟ

ਉਨ੍ਹਾਂ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਯੋਗਤਾ ਦੇ ਮੁਤਾਬਕ ਨੌਕਰੀ ਦਿੱਤੀ ਜਾਵੇਗੀ, ਜੋ ਕਿ ਪੱਕੀ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਨ ਅਤੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੰਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ ਦੇ ਖੜ੍ਹੇ ਹੋ ਗਏ ਰੌਂਗਟੇ

ਉਨ੍ਹਾਂ ਕਿਹਾ ਕਿ ਪੰਜਾਬ 'ਚ ਪਈ ਕੁਦਰਤੀ ਮਾਰ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਦੇ ਹੁਣ ਤੱਕ 1900 ਤੋਂ ਜ਼ਿਆਦਾ ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ। ਇਸ ਤੋਂ ਇਲਾਵਾ 4 ਲੱਖ ਏਕੜ ਜ਼ਮੀਨ ਹੜ੍ਹਾਂ ਦੇ ਪਾਣੀ ਨਾਲ ਭਰੀ ਹੋਈ ਹੈ। ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਕਾਰਨ ਪ੍ਰਭਾਵਿਤ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਪਿੰਡ 'ਚ ਗਜ਼ਟਿਡ ਅਫ਼ਸਰ ਦੀ 24 ਘੰਟੇ ਡਿਊਟੀ ਲਾਈ ਹੋਈ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8 


 


author

Babita

Content Editor

Related News