ਪਰਿਵਾਰਿਕ ਮੈਂਬਰਾਂ ਨੇ ਦੋਸ਼ੀ ਵਿਅਕਤੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਹਾਈਵੇ ਕੀਤਾ ਜਾਮ

Tuesday, Aug 01, 2017 - 12:14 AM (IST)

ਗੁਰਦਾਸਪੁਰ/ਬਹਿਰਾਮਪੁਰ,  (ਵਿਨੋਦ/ਦੀਪਕ/ਗੋਰਾਇਆ)- ਥਾਣਾ ਬਹਿਰਾਮਪੁਰ ਅਧੀਨ ਆਉਂਦੇ ਮਰਾੜਾ ਪੱਤਣ 'ਤੇ ਰਾਵੀ ਦਰਿਆ 'ਚ ਡੁੱਬਣ ਕਾਰਨ ਬੀਤੇ ਦਿਨ ਹੋਈ ਇਕ ਨੌਜਵਾਨ ਦੀ ਮੌਤ ਨੇ ਅੱਜ ਉਸ ਵੇਲੇ ਨਵਾਂ ਮੋੜ ਲੈ ਲਿਆ ਜਦ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੋਸ਼ੀ ਵਿਅਕਤੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਬੱਬਰੀ ਬਾਈਪਾਸ 'ਤੇ ਧਰਨਾ ਦੇ ਕੇ ਹਾਈਵੇ ਜਾਮ ਕਰ ਦਿੱਤਾ ਅਤੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਇਸ ਧਰਨੇ ਦੇ ਦੌਰਾਨ ਵੱਡੀ ਗਿਣਤੀ 'ਚ ਟ੍ਰੈਫਿਕ ਜਾਮ ਹੋ ਗਿਆ। 


Related News