ਦੋਸ਼ੀਆਂ ਨੂੰ ਨਾ ਫੜ੍ਹੇ ਜਾਣ ਦੇ ਵਿਰੋਧ ’ਚ ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਨੇ ਥਾਣੇ ਮੁਹਰੇ ਲਾਇਆ ਧਰਨਾ

Thursday, Jun 24, 2021 - 03:32 PM (IST)

ਦੋਸ਼ੀਆਂ ਨੂੰ ਨਾ ਫੜ੍ਹੇ ਜਾਣ ਦੇ ਵਿਰੋਧ ’ਚ ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਨੇ ਥਾਣੇ ਮੁਹਰੇ ਲਾਇਆ ਧਰਨਾ

ਡੇਰਾ ਬਾਬਾ ਨਾਨਕ (ਵਤਨ) : ਬੀਤੇ ਦਿਨ੍ਹੀਂ ਕਸਬੇ ਦੇ ਨਜ਼ਦੀਕ ਪੈਂਦੇ ਪਿੰਡ ਨਿੱਕੋ ਸਰਾਂ ‘ਚ ਮਾਮੂਲੀ ਤਕਰਾਰ ਤੋਂ ਬਾਅਦ ਹੋਏ ਕਤਲ ਤੋਂ ਬਾਅਦ ਅੱਜ 4  ਦਿਨ ਬਾਅਦ ਵੀ ਪਰਿਵਾਰਕ ਮੈਂਬਰਾਂ ਵਲੋਂ ਮ੍ਰਿਤਕ ਨਰਿੰਦ ਸਿੰਘ ਦਾ ਅੰਤਿਮ ਸੰਸਕਾਰ ਨਹੀ ਕੀਤਾ ਗਿਆ। ਅੱਜ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪਿੰਡ ਵਾਲਿਆਂ, ਕਿਸਾਨ ਜਥੇਬੰਦੀਆਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਮ੍ਰਿਤਕ ਦੇਹ ਦੇ ਨਾਲ ਸਾਂਝੇ ਤੌਰ ’ਤੇ ਇਕੱਠੇ ਹੋ ਕੇ ਥਾਣਾ ਡੇਰਾ ਬਾਬਾ ਨਾਨਕ ਦੇ ਮੁਹਰੇ ਧਰਨਾ ਲਾ ਦਿੱਤਾ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਪਰਿਵਾਰਕ ਮੈਂਬਰਾਂ ਅਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਨਰਿੰਦਰ ਸਿੰਘ ਦੇ ਕਤਲ ਹੋਏ ਨੂੰ 4 ਦਿਨ ਬੀਤ ਚੁੱਕੇ ਹਨ ਪਰ ਪੁਲਸ ਵਲੋਂ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਅ। ਉਨ੍ਹਾਂ ਪੁਲਸ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜਿਨ੍ਹਾਂ ਚਿਰ ਕਾਤਲ ਦੇ ਦੋਸ਼ੀ ਗ੍ਰਿਫਤਾਰ ਨਹੀਂ ਕੀਤੇ ਜਾਂਦੇ, ਉਨ੍ਹਾਂ ਚਿਰ ਉਹ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਦੂਸਰੇ ਪਾਸੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ ਨੇ ਪੁਲਸ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਪੁਲਸ ਸਿਆਸੀ ਦਬਾਅ ਕਾਰਨ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ 4 ਦਿਨ ਬਾਅਦ ਵੀ ਦੋਸ਼ੀ ਪੁਲਸ ਵਲੋਂ ਗ੍ਰਿਫਤਾਰ ਨਹੀਂ ਕੀਤੇ ਗਏ।

ਇਹ ਵੀ ਪੜ੍ਹੋ : ਫੌਜ ’ਚ ਕੰਮ ਕਰਨ ’ਤੇ ਮਾਣ, 2 ਸਿੱਖ ਪਲਟਨ ਨਾਲ ਮਿਲ ਕੇ ਹਮੇਸ਼ਾ ਖੁਸ਼ੀ ਹੁੰਦੀ ਹੈ : ਕੈਪਟਨ

PunjabKesari

ਉਨ੍ਹਾਂ ਕਿਹਾ ਕਿ ਜੇਕਰ 2 ਦਿਨ੍ਹਾਂ ਦੇ ਅੰਦਰ ਅੰਦਰ ਪੁਲਸ ਵਲੋਂ ਦੋਸ਼ੀ ਗ੍ਰਿਫਤਾਰ ਨਾ ਕੀਤੇ ਗਏ ਤਾਂ ਉਹ ਸਮੁੱਚੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਇਕਾਈ  ਨੂੰ ਡੇਰਾ ਬਾਬਾ ਨਾਨਕ ਲਿਆ ਕੇ ਥਾਣਾ ਡੇਰਾ ਬਾਬਾ ਨਾਨਕ ਦਾ ਘਿਰਾਓ ਕਰਕੇ ਧਰਨਾ ਦੇ ਦੇਣਗੇ। ਉਨ੍ਹਾਂ ਜ਼ਿਲ੍ਹਾ ਪੁਲਸ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਪਰਿਵਾਰ ਨੂੰ ਇਨਸਾਫ਼ ਦਵਾਇਆ ਜਾਵੇ।

PunjabKesari

 ਕੀ ਕਹਿਣਾ ਹੈ ਐੱਸ. ਐੱਚ. ਓ. ਡੇਰਾ ਬਾਬਾ ਨਾਨਕ ਦਾ 
ਇਸ ਸਬੰਧ ਵਿਚ ਜਦੋਂ ਥਾਣਾ ਮੁੱਖੀ ਅਵਤਾਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਉਸੇ ਦਿਨ ਹੀ ਧਾਰਾ 302 ਅਧੀਨ 5 ਵਿਅਕਤੀਆਂ ਅਤੇ ਇੱਕ ਅਣਪਛਾਤੇ ’ਤੇ ਕੇਸ ਦਰਜ ਕਰ ਲਿਆ ਗਿਆ ਸੀ। ਇਨ੍ਹਾਂ ਵਿਚੋਂ ਇੱਕ ਨੂੰ ਪੁਲਸ ਨੇ ਗ੍ਰਿਫਤਾਰ ਵੀ ਕਰ ਲਿਆ ਅਤੇ ਬਾਕੀਆਂ ਦੀ ਭਾਲ ਵਿਚ ਪੁਲਸ ਛਾਪੇਮਾਰੀ ਕਰ ਰਹੀ ਹੈ ਅਤੇ ਜਲਦ ਹੀ ਬਾਕੀ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਖ਼ਬਰ ਲਿਖੇ ਜਾਣ ਤੱਕ ਥਾਣਾ ਡੇਰਾ ਬਾਬਾ ਨਾਨਕ ਮੁਹਰੇ ਧਰਨਾ ਜਾਰੀ ਸੀ। 

ਇਹ ਵੀ ਪੜ੍ਹੋਰਾਹੁਲ ਨੇ ਪੰਜਾਬ ’ਚ ਮੁੱਖ ਮੰਤਰੀ ਚਿਹਰੇ ਬਾਰੇ ਜਾਣੀ ਮੰਤਰੀਆਂ, ਵਿਧਾਇਕਾਂ, ਸੰਸਦ ਮੈਂਬਰਾਂ ਦੀ ਰਾਏ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


author

Anuradha

Content Editor

Related News