ਪਤੀ-ਪਤਨੀ ਤੇ ਸਾਲੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ, ਇੰਝ ਖੁੱਲ੍ਹਿਆ ਪੁਲਸ ਸਾਹਮਣੇ ਭੇਤ

Wednesday, Feb 09, 2022 - 07:03 PM (IST)

ਪਤੀ-ਪਤਨੀ ਤੇ ਸਾਲੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ, ਇੰਝ ਖੁੱਲ੍ਹਿਆ ਪੁਲਸ ਸਾਹਮਣੇ ਭੇਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼,ਮੋਮੀ)- ਜ਼ਿਲ੍ਹਾ ਪੁਲਸ ਮੁਖੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸਰਗਰਮ ਟਾਂਡਾ ਪੁਲਸ ਨੇ ਨਸ਼ੇ ਵੇਚਣ ਦਾ ਧੰਦਾ ਕਰਨ ਵਾਲੇ ਇਕ ਹੀ ਪਰਿਵਾਰ ਦੇ 3 ਜੀਆਂ ਸਮੇਤ 4 ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਡੀ. ਐੱਸ. ਪੀ. ਟਾਂਡਾ ਰਾਜ ਕੁਮਾਰ ਨੇ ਦੱਸਿਆ ਕਿ ਥਾਣਾ ਮੁਖੀ ਹਰਿੰਦਰ ਸਿੰਘ ਦੀ ਦੇਖਰੇਖ ਵਿੱਚ ਅਹੀਆਪੁਰ ਵਿੱਚ ਏ. ਐੱਸ. ਆਈ. ਮਨਿੰਦਰ ਕੌਰ ਦੀ ਟੀਮ ਨੇ ਇਹ ਕਾਰਵਾਈ ਕਰਦੇ ਹੋਏ ਨਸ਼ਾ ਵੇਚਣ ਦਾ ਧੰਦਾ ਕਰਨ ਵਾਲੇ ਇਕ ਪਰਿਵਾਰ ਦੇ ਮੈਂਬਰ ਸੀਮਾ ਉਰਫ਼ ਰੱਜੀ ਪਤਨੀ ਕੁਲਵਿੰਦਰ ਰਾਮ, ਸੂਰਜ ਉਰਫ਼ ਸ਼ੈਂਕੀ ਅਤੇ ਸ਼ੀਰੋ ਪਤਨੀ ਸੂਰਜ ਦੇ ਖ਼ਿਲਾਫ਼ ਕੀਤੀ ਹੈ। ਪਰਿਵਾਰ ਦੇ ਫੜੇ ਗਏ ਮੁਲਜ਼ਮਾਂ ਵਿਚ ਪਤੀ-ਪਤਨੀ ਅਤੇ ਸਾਲੀ ਸ਼ਾਮਲ ਹਨ। 

ਇਹ ਵੀ ਪੜ੍ਹੋ: ਕੈਪਟਨ ਦਾ ਵੱਡਾ ਬਿਆਨ, ‘ਪਿੱਠ 'ਚ ਛੁਰਾ ਮਾਰਨ ਵਾਲਿਆਂ ਬਾਰੇ ਇਹ ਲੜਾਈ ਜਿੱਤਣ ਤੋਂ ਬਾਅਦ ਗੱਲ ਕਰਾਂਗਾ’

ਉਨ੍ਹਾਂ ਦੱਸਿਆ ਕਿ ਕੁੜੀਆਂ ਦੇ ਸਕੂਲ ਨੇੜੇ ਗਸ਼ਤ ਦੌਰਾਨ ਪੁਲਸ ਟੀਮ ਨੂੰ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਮੁਲਜ਼ਮ ਸ਼ੀਰੋ ਜੋ ਨਸ਼ੇ ਦੇ ਮਾਮਲੇ ਵਿੱਚ ਹੀ ਜ਼ਮਾਨਤ 'ਤੇ ਬਾਹਰ ਆਈ ਹੈ ਅਤੇ ਹੁਣ ਵੀ ਆਪਣੇ ਪਰਿਵਾਰ ਸਮੇਤ ਨਸ਼ਾ ਵੇਚਣ ਦਾ ਧੰਦਾ ਕਰਦੇ ਹੋਏ ਘਰ ਵਿੱਚ ਹੀ ਗ੍ਰਾਹਕਾਂ ਦੀ ਉਡੀਕ ਵਿੱਚ ਹੈ। ਪੁਲਸ ਦੀ ਟੀਮ ਨੇ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਸੀਮਾ ਅਤੇ ਸੂਰਜ ਨੂੰ 12 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਕਾਬੂ ਆਏ ਮੁਲਜ਼ਮਾਂ ਨੇ ਦੱਸਿਆ ਕਿ ਇਹ ਹੈਰੋਇਨ ਉਨ੍ਹਾਂ ਨੂੰ ਸ਼ੀਰੋ ਨੇ ਗਾਹਕਾਂ ਨੂੰ ਸਪਲਾਈ ਕਰਨ ਲਈ ਦਿੱਤੀ ਹੈ ਅਤੇ ਉਹ ਖ਼ੁਦ ਵੀ ਨਸ਼ੇ ਦੀ ਸਪਲਾਈ ਕਰਨ ਗਈ ਹੋਈ ਹੈ।

ਇਹ ਵੀ ਪੜ੍ਹੋ: ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਦਾ ਦਾਅਵਾ, ਸੂਬੇ ’ਚ ਬਣੇਗੀ ਭਾਜਪਾ ਦੀ ਸਰਕਾਰ

ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਕਾਰਵਾਈ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰਾਂ ਟਾਂਡਾ ਪੁਲਸ ਨੇ ਗੰਦੁਵਾਲ ਮਿਆਣੀ ਮੰਡ ਇਲਾਕੇ ਦੇ ਜੰਗਲ ਵਿੱਚ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਮੁਲਜ਼ਮ ਰਾਜ ਕੁਮਾਰ ਰਾਜੂ ਵਾਸੀ ਮਿਆਣੀ ਖ਼ਿਲਾਫ਼ ਐਕਸਾਈਜ਼ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਬੀਤੀ ਸ਼ਾਮ ਆਬਕਾਰੀ ਮਹਿਕਮੇ ਦੀ ਟੀਮ ਨਾਲ ਮਿਲ ਕੇ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਇਹ ਕਾਰਵਾਈ ਕਰਦੇ ਹੋਏ ਵੱਡੀ ਮਾਤਰਾ ਵਿੱਚ ਲਾਹਣ ਬਰਾਮਦ ਕੀਤੀ ਸੀ। ਥਾਣੇਦਾਰ ਲੋਕ ਰਾਮ ਮਾਮਲੇ ਦੀ ਜਾਂਚ ਕਰ ਰਹੇ ਹਨ। 

ਇਹ ਵੀ ਪੜ੍ਹੋ: ਇਕ ਵਾਰ ਫਿਰ ਰਾਹੁਲ ਗਾਂਧੀ ਆਉਣਗੇ ਪੰਜਾਬ, ਪ੍ਰਿਯੰਕਾ ਦਾ ਦੌਰਾ ਵੀ ਤੈਅ ਕਰਨ ਲੱਗਾ ਹਾਈਕਮਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News