ਹਿੰਦੂ ਆਗੂ ਸੁਧੀਰ ਸੂਰੀ ਦੇ ਪਰਿਵਾਰ ਦੀ ਪੁਲਸ ਪ੍ਰਸ਼ਾਸਨ ਨੂੰ ਚਿਤਾਵਨੀ
Saturday, Nov 05, 2022 - 05:47 PM (IST)
ਅਮ੍ਰਿਤਸਰ (ਗੁਰਿੰਦਰ ਸਾਗਰ) : ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਹੁਣ ਲਗਾਤਾਰ ਅੰਮ੍ਰਿਤਸਰ ਵਿਚ ਮਾਹੌਲ ਗਰਮਾਉਂਦਾ ਦਿਖਾਈ ਦੇ ਰਿਹਾ ਹੈ। ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸੁਧੀਰ ਸੂਰੀ ਦਾ ਸਸਕਾਰ ਕੀਤਾ ਜਾਵੇ ਪਰ ਸੁਧੀਰ ਸੂਰੀ ਦੇ ਪਰਿਵਾਰਿਕ ਮੈਂਬਰ ਅਤੇ ਹਿੰਦੂ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਅਸੀਂ ਸਸਕਾਰ ਨਹੀਂ ਕਰਾਂਗੇ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹਿੰਦੂ ਸੰਗਠਨਾਂ ਨੇ ਦੱਸਿਆ ਕਿ ਸੁਧੀਰ ਸੂਰੀ ਦੇ ਪਰਿਵਾਰ ਨੇ ਤਿੰਨ ਮੰਗਾਂ ਪੁਲਸ ਪ੍ਰਸ਼ਾਸਨ ਅੱਗੇ ਰੱਖੀਆਂ ਹਨ ਜਿਸ ਵਿਚ ਉਨ੍ਹਾਂ ਕਿਹਾ ਕਿ ਇਕ ਤਾਂ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਦੂਸਰਾ ਉਕਤ ਪੁਲਸ ਅਧਿਕਾਰੀਆਂ ’ਤੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਇਸ ਦੇ ਨਾਲ ਹੀ ਸੁਧੀਰ ਸੂਰੀ ਦੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਕਾਂਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ
ਜੇ ਪੁਲਸ ਪਰਿਵਾਰ ਦੀਆਂ ਇਹ ਮੰਗਾਂ ਮੰਨਦੀ ਹੈ ਤਾਂ ਉਹ ਸੁਧੀਰ ਸੂਰੀ ਦਾ ਸਸਕਾਰ ਕਰਨਗੇ ਨਹੀਂ ਤਾਂ ਸੂਰੀ ਦੇ ਘਰ ਦੇ ਬਾਹਰ ਬੈਠ ਕੇ ਇਸੇ ਤਰੀਕੇ ਹੀ ਪ੍ਰਦਰਸ਼ਨ ਜਾਰੀ ਰਹੇਗਾ।
ਇਹ ਵੀ ਪੜ੍ਹੋ : ਸੁਧੀਰ ਸੂਰੀ ਨੂੰ ਕਤਲ ਕਰਨ ਵਾਲੇ ਸੰਦੀਪ ਸੰਨੀ ਦੀ ਅੰਮ੍ਰਿਤਪਾਲ ਸਿੰਘ ਨਾਲ ਵੀਡੀਓ ਹੋਈ ਵਾਇਰਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।