ਪਰਿਵਾਰ 'ਤੇ ਕਹਿਰ ਬਣ ਕੇ ਵਰ੍ਹਿਆ ਮੀਂਹ, ਛੱਤ ਸਮੇਤ ਹੇਠਾਂ ਡਿੱਗਾ ਪੂਰਾ ਟੱਬਰ

Saturday, Jul 06, 2024 - 06:17 PM (IST)

ਫਰੀਦਕੋਟ (ਜਗਤਾਰ) : ਕੋਟਕਪੂਰਾ ਦੀ ਗਾਂਧੀ ਬਸਤੀ ਵਿਚ ਬਰਸਾਤ ਕਾਰਨ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ ਅਤੇ ਛੱਤ 'ਤੇ ਸੁੱਤਾ ਪੂਰਾ ਪਰਿਵਾਰ ਵੀ ਛੱਤ ਸਮੇਤ ਹੇਠਾਂ ਡਿੱਗ ਗਿਆ, ਜਿਸ ਨਾਲ ਘਰ ਦਾ ਸਾਰਾ ਸਾਮਾਨ ਕਾਫੀ ਨੁਕਸਾਨਿਆ ਗਿਆ ਹੈ ਪਰ ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਗਾਂਧੀ ਬਸਤੀ ਦੇ ਰਹਿਣ ਵਾਲੇ ਲਸ਼ਮਣ ਨੇ ਦੱਸਿਆ ਕਿ ਸਾਡਾ ਪੂਰਾ ਪਰਿਵਾਰ ਛੱਤ 'ਤੇ ਸੁੱਤਾ ਪਇਆ ਸੀ। ਮੀਂਹ ਕਾਰਨ ਸਾਰਾ ਪਰਿਵਾਰ ਛੱਤ ਸਣੇ ਥੱਲੇ ਡਿਗ ਪਇਆ ਜਿਸ ਨਾਲ ਸਾਡੇ ਸੱਟਾਂ ਲੱਗੀਆਂ ਹਨ ਪਰ ਕੋਈ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਘਰ ਦਾ ਸਾਰਾ ਸਮਾਨ ਨੁਕਸਾਨਿਆ ਗਿਆ ਹੈ। 

ਇਹ ਵੀ ਪੜ੍ਹੋ : ਨਿਹੰਗਾਂ ਵੱਲੋਂ ਸ਼ਿਵ ਸੈਨਾ ਆਗੂ ਨੂੰ ਵੱਢੇ ਜਾਣ ਦੇ ਮਾਮਲੇ 'ਚ ਨਵਾਂ ਮੋੜ

ਪੀੜਤ ਨੇ ਕਿਹਾ ਕਿ ਉਸ ਦਾ ਪਰਿਵਾਰ ਬੇਹੱਦ ਗਰੀਬ ਹੈ ਅਤੇ ਉਹ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ। ਪੀੜਤ ਨੇ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ਬਰ! ਇਨ੍ਹਾਂ ਤਾਰੀਖ਼ਾਂ ਨੂੰ ਸਾਰੇ ਪੈਟਰੋਲ ਪੰਪ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News