Punjab: ਪਾਰਕ 'ਚ ਵਿਅਕਤੀ ਦੀ ਮਿਲੀ ਲਾਸ਼ ਵੇਖ ਉੱਡੇ ਪਰਿਵਾਰ ਦੇ ਹੋਸ਼, ਅਗਲੇ ਮਹੀਨੇ ਸੀ ਧੀ ਦਾ ਵਿਆਹ
Sunday, Nov 16, 2025 - 01:26 PM (IST)
ਮੋਗਾ (ਬਿਊਰੋ)- ਮੋਗਾ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੋਗਾ ਦੇ ਨੇਚਰ ਪਾਰਕ ਨੇੜੇ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਨੇਚਰ ਪਾਰਕ ਨੇੜੇ ਇਕ ਵਿਅਕਤੀ ਵੱਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।
ਇਹ ਵੀ ਪੜ੍ਹੋ: ਪੰਜਾਬ ਦੀ ਧੀ ਨੇ ਵਿਦੇਸ਼ 'ਚ ਗੱਡੇ ਝੰਡੇ, ਇਟਲੀ ਪੁਲਸ ’ਚ ਭਰਤੀ ਹੋ ਕੇ ਚਮਕਾਇਆ ਨਾਂ

ਇਥੇ ਦੱਸਣਾ ਬਣਦਾ ਹੈ ਕਿ ਪਰਿਵਾਰਕ ਮੈਂਬਰਾਂ ਮੁਤਾਬਕ ਉਸ ਨੂੰ ਕੁਝ ਦਿਨਾਂ ਤੋਂ ਨਸ਼ਾ ਨਹੀਂ ਮਿਲਿਆ ਸੀ, ਜਿਸ ਕਾਰਨ ਉਹ ਪਰੇਸ਼ਾਨ ਸੀ ਅਤੇ ਉਸ ਵੱਲੋਂ ਅੱਜ ਉਸ ਨੇ ਖ਼ੁਦਕੁਸ਼ੀ ਕਰ ਲਈ। ਉਥੇ ਹੀ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਵੱਲੋਂ ਮੌਕੇ ਤੇ ਪਹੁੰਚ ਕੇ ਬਾਡੀ ਨੂੰ ਨੀਚੇ ਉਤਾਰਿਆ ਗਿਆ ਅਤੇ ਪੁਲਸ ਹਵਾਲੇ ਕਰ ਦਿੱਤਾ ਗਿਆ। ਇਥੇ ਵੀ ਦੱਸਣਾ ਬਣਦਾ ਹੈ ਕਿ ਮ੍ਰਿਤਕ ਦੀਆਂ ਦੋ ਕੁੜੀਆਂ ਸਨ ਅਤੇ ਅਗਲੇ ਮਹੀਨੇ ਉਸ ਦੀ ਕੁੜੀ ਦਾ ਵਿਆਹ ਵੀ ਸੀ।

ਇਹ ਵੀ ਪੜ੍ਹੋ: ਪੰਜਾਬ ਕੈਬਨਿਟ ਦਾ ਫ਼ੈਸਲਾ, 24 ਨਵੰਬਰ ਨੂੰ ਅਨੰਦਪੁਰ ਸਾਹਿਬ 'ਚ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
