ਤਾਬੂਤ ''ਚ ਬੰਦ ਆਸਟ੍ਰੇਲੀਆ ਤੋਂ ਆਈ ਵਿਅਕਤੀ ਦੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼, ਸ਼ਮਸ਼ਾਨਘਾਟ ''ਚ ਹੋਇਆ...
Friday, Jan 24, 2025 - 12:09 PM (IST)
ਹੁਸ਼ਿਆਰਪੁਰ (ਰਾਕੇਸ਼)- ਸਥਾਨਕ ਸ਼ਮਸ਼ਾਨਘਾਟ ’ਚ ਉਸ ਸਮੇਂ ਲੋਕਾਂ 'ਚ ਬੇਚੈਨੀ ਫੈਲ ਗਈ, ਜਦੋਂ ਬੀਤੇ ਦਿਨੀਂ ਆਸਟ੍ਰੇਲੀਆ ਤੋਂ ਆਈ ਇਕ ਮ੍ਰਿਤਕ ਦੇਹ ਦੇ ਰਿਸ਼ਤੇਦਾਰ ਅੰਤਿਮ ਸੰਸਕਾਰ ਕਰਨ ਲਈ ਸਮੇਤ ਸ਼ਮਸ਼ਾਨਘਾਟ 'ਚ ਪੁੱਜੇ। ਇਥੇ ਤਾਬੂਤ ਵਿਚ ਹੋ ਕੇ ਆਈ ਲਾਸ਼ ਨੂੰ ਵੇਖ ਕੇ ਪਰਿਵਾਰ ਵਾਲੇ ਹੈਰਾਨ ਰਹਿ ਗਏ। ਵਿਅਕਤੀ ਦਾ ਚਿਹਰਾ ਵੇਖਿਆ ਤਾਂ ਵੇਖਿਆ ਕਿ ਮ੍ਰਿਤਕ ਦੀ ਗਰਦਨ ਅਤੇ ਪੇਟ ’ਤੇ ਚਾਕੂ ਨਾਲ ਕੱਟਾਂ ਦੇ ਨਿਸ਼ਾਨ ਸਨ।
ਇਹ ਵੇਖ ਕੇ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਕਿਉਂਕਿ ਉਨ੍ਹਾਂ ਨੂੰ ਦੱਸਿਆ ਗਿਆ ਕਿ ਮ੍ਰਿਤਕ ਦਵਿੰਦਰ ਕੁਮਾਰ ਨੇ ਖ਼ੁਦਕੁਸ਼ੀ ਕਰ ਲਈ ਹੈ। ਸ਼ਮਸ਼ਾਨਘਾਟ ਵਿਖੇ ਦਵਿੰਦਰ ਕੁਮਾਰ ਦੇ ਰਿਸ਼ਤੇਦਾਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦਾ ਆਪਣੀ ਪਤਨੀ ਨਾਲ ਘਰੇਲੂ ਝਗੜਾ ਚੱਲ ਰਿਹਾ ਸੀ ਅਤੇ ਉਸ ਦੀ ਪਤਨੀ ਉਸ ਨੂੰ ਵਾਰ-ਵਾਰ ਧਮਕੀਆਂ ਦੇ ਰਹੀ ਸੀ। ਦਵਿੰਦਰ ਸਿੰਘ ਦੋ ਸਾਲ ਪਹਿਲਾਂ ਹੀ ਆਸਟ੍ਰੇਲੀਆ ਗਿਆ ਸੀ। ਇਹ ਦਵਿੰਦਰ ਹੀ ਸੀ, ਜਿਸ ਨੇ ਆਪਣੀ ਪਤਨੀ ਨੂੰ ਸਟੱਡੀ ਵੀਜ਼ੇ 'ਤੇ ਵਿਦੇਸ਼ ਭੇਜਿਆ ਸੀ ਤਾਂ ਜੋ ਪਰਿਵਾਰ ਦਾ ਚੰਗਾ ਭਵਿੱਖ ਹੋ ਸਕੇ ਅਤੇ ਉਹ ਖ਼ੁਦ ਵੀ ਆਪਣੇ ਪਰਿਵਾਰ ਸਮੇਤ ਵਿਦੇਸ਼ ਗਿਆ ਸੀ।
ਇਹ ਵੀ ਪੜ੍ਹੋ : ਸ਼ਹੀਦ 'ਅਗਨੀਵੀਰ' ਲਵਪ੍ਰੀਤ ਸਿੰਘ ਦੇ ਪਰਿਵਾਰ ਲਈ ਪੰਜਾਬ ਸਰਕਾਰ ਦਾ ਅਹਿਮ ਐਲਾਨ
ਜਾਦਕਾਰੀ ਅਨੁਸਾਰ ਉਸ ਦੇ ਦੋ ਬੱਚੇ ਹਨ, ਜਿਨ੍ਹਾਂ ਵਿਚ ਇਕ ਬੇਟੀ ਅਤੇ ਇਕ ਪੁੱਤਰ ਹੈ। ਉਸ ਦੀ ਪਤਨੀ ਉਸ ਨੂੰ ਲਗਾਤਾਰ ਧਮਕੀਆਂ ਦੇ ਰਹੀ ਸੀ ਪਰ ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਮਾਮਲਾ ਇਸ ਹੱਦ ਤੱਕ ਵਧ ਜਾਵੇਗਾ ਕਿ ਦਵਿੰਦਰ ਕੁਮਾਰ ਇਸ ਦੁਨੀਆ ਨੂੰ ਛੱਡ ਜਾਵੇਗਾ। ਉਨ੍ਹਾਂ ਜਿਵੇਂ ਹੀ ਮ੍ਰਿਤਕ ਦੇ ਸਰੀਰ 'ਤੇ ਚਾਕੂ ਨਾਲ ਕੱਟ ਦੇ ਨਿਸ਼ਾਨ ਵੇਖੇ ਤਾਂ ਉਨ੍ਹਾਂ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਉਸ ਨੂੰ ਦੋਬਾਰਾ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ।
ਪੁਲਸ ਅਧਿਕਾਰੀਆਂ ਨੇ ਕਿਹਾ ਕਿ ਉਹ ਫਿਲਹਾਲ ਕੁਝ ਨਹੀਂ ਕਹਿ ਸਕਦੇ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮ੍ਰਿਤਕ ਦੀ ਮੌਤ ਕਿਵੇਂ ਹੋਈ। ਸ਼ਮਸ਼ਾਨਘਾਟ ਵਿਖੇ ਹੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸੈਣੀ ਨੇ ਦੱਸਿਆ ਕਿ ਦਵਿੰਦਰ ਕੁਮਾਰ ਉਨ੍ਹਾਂ ਦਾ ਕਰੀਬੀ ਦੋਸਤ ਸੀ। ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਉਹ ਅਜਿਹੀ ਹਾਲਤ ਵਿਚ ਵਾਪਸ ਆ ਜਾਵੇਗਾ।
ਇਹ ਵੀ ਪੜ੍ਹੋ : UK ਜਾਂਦੇ ਜਹਾਜ਼ 'ਚ ਕੁੱਲ੍ਹੜ ਪਿੱਜ਼ਾ ਕੱਪਲ ਨਾਲ ਹੋਇਆ ਕੁਝ ਅਜਿਹਾ, ਵੀਡੀਓ ਹੋ ਗਈ ਵਾਇਰਲ
ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਮੌਕੇ ਮ੍ਰਿਤਕ ਦੇ ਜੀਜਾ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ, ਸੱਸ, ਸਹੁਰਾ, ਨਨਾਣ ਅਤੇ ਜੀਜਾ ਉਸ ਨੂੰ ਅਕਸਰ ਤੰਗ ਪ੍ਰੇਸ਼ਾਨ ਕਰਦੇ ਸਨ। ਉਸ ਨੇ ਦੱਸਿਆ ਕਿ ਉਹ ਉਸ ਨਾਲ ਧਮਕੀਆਂ ਵਾਲਾ ਵਿਵਹਾਰ ਵੀ ਕਰਦਾ ਸੀ। ਉਨ੍ਹਾਂ ਕਿਹਾ ਕਿ ਹੁਣ ਵੇਖਣਾ ਹੋਵੇਗਾ ਕਿ ਇਸ ਸਬੰਧੀ ਸਰਕਾਰ ਕੀ ਕਾਰਵਾਈ ਕਰਦੀ ਹੈ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਦੀ ਪਤਨੀ ਮ੍ਰਿਤਕ ਦੀ ਲਾਸ਼ ਲੈ ਕੇ ਨਹੀਂ ਆਈ ਸੀ।
ਇਹ ਵੀ ਪੜ੍ਹੋ : ਅੱਜ ਬਦਲੇਗਾ ਪੰਜਾਬ ਦਾ ਮੌਸਮ, ਮੀਂਹ ਨੂੰ ਲੈ ਕੇ ਜਾਰੀ ਹੋਇਆ ਵੱਡਾ ਅਲਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e