ਪਰਿਵਾਰ ਮਾਰਦਾ ਰਿਹਾ ਚੀਕਾਂ, ਕਸਾਈ ਬਣੇ ਪੁੱਤ ਨੇ ਮਾਰ ''ਤਾ ਪਿਓ
Monday, Sep 09, 2024 - 06:44 PM (IST)

ਬਰਨਾਲਾ/ਮਹਿਲ ਕਲਾਂ (ਵਿਵੇਕ ਸਿੰਧਵਾਨੀ, ਰਵੀ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਚੁਹਾਣਕੇ ਕਲਾਂ ਵਿਖੇ ਘਰੇਲੂ ਝਗੜੇ ਦੌਰਾਨ ਪੁੱਤ ਵੱਲੋਂ ਜਿੱਥੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ ਗਿਆ, ਉੱਥੇ ਹੀ ਇਸ ਝਗੜੇ ’ਚ ਉਸ ਵੱਲੋਂ ਆਪਣੇ ਭਰਾ ਨੂੰ ਵੀ ਜ਼ਖਮੀ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਚੁਹਾਣਕੇ ਕਲਾਂ ਦਾ ਆਪਣੇ ਪਿਤਾ ਮੱਘਰ ਸਿੰਘ ਪੁੱਤਰ ਮੰਗਲ ਸਿੰਘ (67 ਸਾਲ) ਅਤੇ ਆਪਣੇ ਭਰਾ ਕੁਲਵੰਤ ਸਿੰਘ ਪੁੱਤਰ ਮੱਘਰ ਸਿੰਘ (34 ਸਾਲ) ਨਾਲ ਘਰੇਲੂ ਕਾਰਣ ਕਰਕੇ ਝਗੜਾ ਹੋ ਗਿਆ। ਉਸ ਵੱਲੋਂ ਲੱਕੜ ਦੇ ਬਾਲੇ (ਡੰਡੇ) ਨਾਲ ਸਿਰ ’ਤੇ ਵਾਰ ਕਰਕੇ ਦੋਵਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਲਿਜਾਇਆ ਗਿਆ ਅਤੇ ਬਾਅਦ ’ਚ ਕੁਲਵੰਤ ਸਿੰਘ ਨੂੰ ਡੀ. ਐੱਮ. ਸੀ. ਲੁਧਿਆਣਾ ਅਤੇ ਮੱਘਰ ਸਿੰਘ ਨੂੰ ਅਗਲੇਰੇ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਦੀਆਂ ਸਰਹੱਦਾਂ ਸੀਲ, 92 ਥਾਵਾਂ 'ਤੇ ਪੁਲਸ ਨੇ ਲਾਏ ਹਾਈ ਲੈਵਲ ਨਾਕੇ
ਪਰਿਵਾਰ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਅਮਨਦੀਪ ਸਿੰਘ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ। ਇਸ ਮਾਮਲੇ ਸਬੰਧੀ ਥਾਣਾ ਮਹਿਲ ਕਲਾਂ ਦੇ ਮੁੱਖ ਅਫਸਰ ਇੰਸਪੈਕਟਰ ਕਮਲਜੀਤ ਗਿੱਲ ਨੇ ਕਿਹਾ ਕਿ ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਵਿਭਾਗੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨੇੜੇ ਅੱਧੀ ਰਾਤ ਨੂੰ ਪਿਆ ਭੜਥੂ, ਹਾਲਾਤ ਦੇਖ ਸਹਿਮ ਗਏ ਲੋਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8