ਪਰਿਵਾਰ ''ਤੇ ਟੁੱਟਿਆ ਦੁੱਖਾਂ ਦਾ ਪਹਾੜ, ਕੰਮ ਤੋਂ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ ''ਚ ਮੌਤ

Sunday, Nov 22, 2020 - 06:04 PM (IST)

ਪਰਿਵਾਰ ''ਤੇ ਟੁੱਟਿਆ ਦੁੱਖਾਂ ਦਾ ਪਹਾੜ, ਕੰਮ ਤੋਂ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ ''ਚ ਮੌਤ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ): ਪਿਛਲੀ ਸ਼ਾਮ ਹੋਏ ਇਕ ਸੜਕ ਹਾਦਸੇ 'ਚ ਇੱਕ ਮੋਟਰਸਾਇਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਹੈ। ਪੰਚਾਇਤ ਮੈਂਬਰ ਗੁਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਜਸਪ੍ਰੀਤ ਸਿੰਘ ਉਰਫ਼ ਕਾਲੂ (28) ਵਾਸੀ ਸੰਗੂਧੌਣ ਜੋ ਲੱਕੜ ਦਾ ਕੰਮ ਕਰਦਾ ਸੀ, ਰੋਜ਼ਾਨਾ ਵਾਂਗ ਕੰਮ ਤੋਂ ਵਾਪਸ ਆਪਣੇ ਘਰ ਜਾ ਰਿਹਾ ਸੀ।

ਇਹ ਵੀ ਪੜ੍ਹੋ: ਡੇਰਾ ਪ੍ਰੇਮੀ ਮਨੋਹਰ ਲਾਲ ਦੇ ਕਤਲ ਨਾਲ ਬੇਅਦਬੀ ਮਾਮਲਿਆਂ ਦੀ ਜਾਂਚ ਪ੍ਰਕਿਰਿਆ ਹੋ ਸਕਦੀ ਹੈ ਪ੍ਰਭਾਵਿਤ!

ਇਸ ਦੌਰਾਨ ਇਕ ਕੈਂਟਰ ਪੀ.ਬੀ. 03ਏ.ਐੱਚ. 3469 ਕੈਂਟਰ ਦੇ ਨਾਲ ਉਸਦੀ ਟੱਕਰ ਹੋ ਗਈ, ਜਿਸ ਨਾਲ ਉਸਨੂੰ ਗੰਭੀਰ ਸੱਟਾਂ ਵੱਜੀਆਂ ਅਤੇ ਉਸ ਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਲਿਆਂਦਾ ਗਿਆ, ਪਰ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਲੁਧਿਆਣਾ ਵਿਖੇ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਹੈ। ਉਧਰ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਜੰਗ ਸਿੰਘ ਨੇ ਦੱਸਿਆ ਕਿ ਪੰਚਾਇਤੀ ਮੈਂਬਰ ਗੁਰਜੀਤ ਸਿੰਘ ਦੇ ਬਿਆਨਾਂ 'ਤੇ ਕੈਂਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋਫਿਰੋਜ਼ਪੁਰ 'ਚ ਕਾਂਗਰਸੀ ਆਗੂ 'ਤੇ ਰਾਡਾਂ ਤੇ ਕਿਰਪਾਨਾਂ ਨਾਲ ਹਮਲਾ


author

Shyna

Content Editor

Related News